ਆਨੰਦਪੁਰ ਸਾਹਿਬ ਤੋਂ ਕਾਂਗਰਸੀ ਵਿਕਰਮ ਬਾਜਵਾ ਨੇ ਚੋਣ ਲੜਨ ਦੀ ਇੱਛਾ ਜਤਾਈ

Wednesday, Feb 06, 2019 - 11:11 AM (IST)

ਆਨੰਦਪੁਰ ਸਾਹਿਬ ਤੋਂ ਕਾਂਗਰਸੀ ਵਿਕਰਮ ਬਾਜਵਾ ਨੇ ਚੋਣ ਲੜਨ ਦੀ ਇੱਛਾ ਜਤਾਈ

ਮਾਛੀਵਾੜਾ ਸਾਹਿਬ (ਟੱਕਰ) : ਜਿਉਂ-ਜਿਉਂ ਲੋਕ ਸਭਾ ਚੋਣਾਂ ਨੇੜ੍ਹੇ ਆ ਰਹੀਆਂ ਹਨ, ਤਿਉਂ-ਤਿਉਂ ਸੱਤਾ ਧਿਰ ਨਾਲ ਸਬੰਧਿਤ ਕਾਂਗਰਸੀ ਆਗੂਆਂ 'ਚ ਚੋਣ ਲੜਨ ਦੀ ਜ਼ਿਆਦਾ ਇੱਛਾ ਦਿਖਾਈ ਦੇ ਰਹੀ ਹੈ ਅਤੇ ਹੁਣ ਕਾਂਗਰਸ ਦੇ ਪ੍ਰਦੇਸ਼ ਜਨਰਲ ਸਕੱਤਰ ਵਿਕਰਮ ਸਿੰਘ ਬਾਜਵਾ ਵਲੋਂ ਹਲਕਾ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਚੋਣ ਦੀ ਇੱਛਾ ਜਿਤਾਈ ਹੈ।
ਲੋਕ ਸਭਾ ਹਲਕਾ ਆਨੰਦਪੁਰ  ਸਾਹਿਬ ਨਾਲ ਹੀ ਸਬੰਧਿਤ ਵਿਕਰਮ ਸਿੰਘ ਬਾਜਵਾ ਜੋ ਕਿ ਨੌਜਵਾਨ ਤੇ ਟਕਸਾਲੀ ਕਾਂਗਰਸੀ ਪਰਿਵਾਰ ਨਾਲ ਸਬੰਧ ਰੱਖਦੇ ਹਨ, ਜੋ ਕਿ ਪਿਛਲੇ 15 ਸਾਲਾਂ ਤੋਂ ਕਾਂਗਰਸ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਦੇ ਆ ਰਹੇ ਹਨ।

ਇਨ੍ਹਾਂ ਲੋਕ ਸਭਾ ਚੋਣਾਂ ਵਿਚ ਜਿੱਥੇ ਕੁੱਲ ਹਿੰਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਵੀ ਨੌਜਵਾਨ ਆਗੂਆਂ ਨੂੰ ਅੱਗੇ ਲਿਆਉਣ ਦੀ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਜੇਕਰ ਪਾਰਟੀ ਹਾਈਕਮਾਂਡ ਦੀ ਸਵੱਲੀ ਨਜ਼ਰ ਨੌਜਵਾਨਾਂ 'ਤੇ ਰਹੀ ਤਾਂ ਵਿਕਰਮ ਸਿੰਘ ਬਾਜਵਾ ਇਸ ਹਲਕੇ ਤੋਂ ਮਜ਼ਬੂਤ ਉਮੀਦਵਾਰ ਮੰਨੇ ਜਾ ਰਹੇ ਹਨ। ਵਿਕਰਮ ਸਿੰਘ ਬਾਜਵਾ ਨੇ ਚੰਡੀਗੜ੍ਹ ਵਿਖੇ ਕਾਂਗਰਸ ਹਾਈਕਮਾਂਡ ਨੂੰ ਇੱਕ ਬੇਨਤੀ ਪੱਤਰ ਦੇ ਕੇ ਇਸ ਹਲਕੇ ਤੋਂ ਲੋਕ ਸਭਾ ਚੋਣ ਲੜਨ ਦੀ ਇੱਛਾ ਜਿਤਾਈ ਹੈ ਅਤੇ ਉਨ੍ਹਾਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਕਾਂਗਰਸ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਜੇਕਰ ਪਾਰਟੀ ਹਾਈਕਮਾਂਡ ਉਨ੍ਹਾਂ ਨੂੰ ਚੋਣ ਮੈਦਾਨ ਵਿਚ ਉਤਾਰਦੀ ਹੈ ਤਾਂ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮਿਹਨਤ ਸਦਕਾ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਉਣਗੇ ਅਤੇ ਪਾਰਟੀ ਦਾ ਹਰੇਕ ਫੈਸਲਾ ਉਨ੍ਹਾਂ ਨੂੰ ਖਿੜੇ ਮੱਥੇ ਪ੍ਰਵਾਨ ਹੋਵੇਗਾ।


author

Babita

Content Editor

Related News