ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਵਿਕਰਮਜੀਤ ਸਿੰਘ ਚੌਧਰੀ ਨੇ ਚੀਫ਼ ਵ੍ਹਿਪ ਦੇ ਅਹੁਦੇ ''ਤੋਂ ਦਿੱਤਾ ਅਸਤੀਫ਼ਾ
Monday, Apr 08, 2024 - 10:27 PM (IST)
ਜਲੰਧਰ- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ 'ਚ ਲਗਾਤਾਰ ਫੇਰਬਦਲ ਹੋਣਾ ਜਾਰੀ ਹੈ। ਅਜਿਹੇ 'ਚ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਫਿਲੌਰ ਤੋਂ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਚੌਧਰੀ ਨੇ ਆਪਣਾ ਅਸਤੀਫ਼ਾ ਪ੍ਰਤਾਪ ਸਿੰਘ ਬਾਜਵਾ ਨੂੰ ਭੇਜ ਦਿੱਤਾ ਹੈ। ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਕਰਮਜੀਤ ਸਿੰਘ ਪੰਜਾਬ ਦੇ ਫਿਲੌਰ ਤੋਂ ਕਾਂਗਰਸੀ ਵਿਧਾਇਕ ਹਨ। ਵਿਕਰਮਜੀਤ ਸਿੰਘ ਚੌਧਰੀ ਜਲੰਧਰ ਲੋਕ ਸਭਾ ਸੀਟ ਤੋਂ ਸਾਬਕਾ ਸੀ.ਐੱਮ. ਚਰਨਜੀਤ ਚੰਨੀ ਦੀ ਉਮੀਦਵਾਰੀ ਦਾ ਵਿਰੋਧ ਕਰ ਰਹੇ ਹਨ।
ਇਹ ਵੀ ਪੜ੍ਹੋ- ਗੈਂਗਸਟਰ ਗੋਲਡੀ ਬਰਾੜ ਨੇ ਹੁਣ ਰੂਸ 'ਚ ਖੇਡੀ ਖੂਨੀ ਖੇਡ, ਭੂਪੀ ਰਾਣਾ ਗੈਂਗ ਦੇ ਮੈਂਬਰ ਦਾ ਸਿਰ ਵੱਢ ਕੇ ਕਰਵਾਇਆ ਕਤਲ
ਦੱਸ ਦਈਏ ਕਿ ਚੌਧਰੀ ਸੰਤੋਖ ਦਾ ਪਰਿਵਾਰ ਜਲੰਧਰ ‘ਚ ਚੰਨੀ ਦੀ ਦਖਲਅੰਦਾਜ਼ੀ ਤੋਂ ਬਾਅਦ ਕਾਂਗਰਸ ਲੀਡਰਸ਼ਿਪ ਤੋਂ ਨਾਰਾਜ਼ ਹੈ। ਚੌਧਰੀ ਪਰਿਵਾਰ ਜਲੰਧਰ ਤੋਂ ਮੁੜ ਲੋਕ ਸਭਾ ਚੋਣ ਲੜਨਾ ਚਾਹੁੰਦਾ ਹੈ। ਇਸੇ ਨਾਰਾਜ਼ਗੀ ਨੂੰ ਵਿਕਰਮ ਚੌਧਰੀ ਦੇ ਅਸਤੀਫੇ ਦਾ ਕਾਰਨ ਮੰਨਿਆ ਜਾ ਰਿਹਾ ਹੈ।
ਦੱਸ ਦਈਏ ਕਿ ਵਿਕਰਮਜੀਤ ਸਿੰਘ ਮਰਹੂਮ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਪੁੱਤਰ ਹਨ। ਸੰਤੋਖ ਸਿੰਘ ਦੀ ਪਿਛਲੇ ਸਾਲ ਜਨਵਰੀ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ‘ਚ ਕਾਂਗਰਸ ਨੇ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਬਣਾਇਆ ਸੀ ਪਰ ਕਰਮਜੀਤ ਕੌਰ ਚੌਧਰੀ ਨੂੰ 'ਆਪ' ਦੇ ਸੁਸ਼ੀਲ ਰਿੰਕੂ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਇਹ ਵੀ ਪੜ੍ਹੋ- ਸ੍ਰੀ ਅਨੰਦਪੁਰ ਸਾਹਿਬ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰ ਗਿਆ ਭਾਣਾ, ਭਿਆਨਕ ਹਾਦਸੇ 'ਚ 4 ਲੋਕਾਂ ਦੀ ਹੋਈ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e