ਵੱਡੀ ਖ਼ਬਰ- ਪੰਜਾਬ ਕਾਂਗਰਸ ਨੇ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਚੌਧਰੀ ਨੂੰ ਕੀਤਾ ਸਸਪੈਂਡ

04/24/2024 8:12:48 PM

ਜਲੰਧਰ/ਚੰਡੀਗੜ੍ਹ/ਫਿਲੌਰ (ਚੋਪੜਾ, ਅੰਕੁਰ, ਭਾਖੜੀ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਫਿਲੌਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ’ਤੇ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪਾਰਟੀ ’ਚੋਂ ਸਸਪੈਂਡ ਕਰ ਦਿੱਤਾ ਹੈ। ਵਿਕਰਮਜੀਤ ਸਿੰਘ ਚੌਧਰੀ ’ਤੇ ਇਹ ਕਾਰਵਾਈ ਪਿਛਲੇ ਕਈ ਦਿਨਾਂ ਤੋਂ ਲੋਕ ਸਭਾ ਚੋਣਾਂ ’ਚ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਖਿਲਾਫ ਬਾਗੀ ਸੁਰਾਂ ਉਠਾਉਣ ਲਈ ਕੀਤੀ ਗਈ ਹੈ।

ਦੇਵੇਂਦਰ ਯਾਦਵ ਨੇ ਵਿਕਰਮਜੀਤ ਦੇ ਸਸਪੈਂਸ਼ਨ ਪੱਤਰ ਵਿਚ ਲਿਖਿਆ ਹੈ ਕਿ ਤੁਹਾਡੇ ਵੱਲੋਂ ਪਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤੋਂ ਪਰ੍ਹੇ ਜਾ ਕੇ ਜੋ ਬੇਤੁਕੇ ਬਿਆਨ ਦਿੱਤੇ ਜਾ ਰਹੇ ਹਨ, ਉਹ ਤੁਹਾਡੇ ਅਹੁਦੇ ਦੀ ਮਰਿਆਦਾ ਦੇ ਅਨੁਸਾਰ ਨਹੀਂ ਹਨ, ਜਿਸ ਕਾਰਨ ਪਾਰਟੀ ਸੰਗਠਨ ਦਾ ਅਕਸ ਖਰਾਬ ਹੋ ਰਿਹਾ ਹੈ ਅਤੇ ਜਨਤਾ ਅਤੇ ਕਾਂਗਰਸੀ ਵਰਕਰਾਂ ਵਿਚ ਗਲਤ ਸੰਦੇਸ਼ ਜਾ ਰਿਹਾ ਹੈ। ਤੁਹਾਨੂੰ ਨਿੱਜੀ ਤੌਰ ’ਤੇ ਦਿੱਤੀਆਂ ਗਈਆਂ ਕਈ ਚਿਤਾਵਨੀਆਂ ਦੇ ਬਾਵਜੂਦ, ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦਾ ਤੁਹਾਡਾ ਵਰਤਾਓ ਜਾਰੀ ਹੈ। ਇਸ ਲਈ ਜਦੋਂ ਤੱਕ ਇਸ ਮਾਮਲੇ ਵਿਚ ਅਗਲੀ ਕਾਰਵਾਈ ਨਹੀਂ ਹੁੰਦੀ, ਤੁਹਾਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਕੇ ਅਗਲੇ ਹੁਕਮਾਂ ਤੱਕ ਪਾਰਟੀ ਵਿਚੋਂ ਸਸਪੈਂਡ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ- ਜਲੰਧਰ ਹਲਕੇ ਦੇ ਉਮੀਦਵਾਰਾਂ 'ਚੋਂ ਕੇ.ਪੀ. ਸਭ ਤੋਂ ਵੱਡੇ, ਪਰ ਤਜਰਬੇ ਦੇ ਹਿਸਾਬ ਨਾਲ ਚਰਨਜੀਤ ਚੰਨੀ ਸਭ ਤੋਂ 'ਸੀਨੀਅਰ'

 

ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਚੰਨੀ ਦੀ ਟਿਕਟ ਦੇ ਐਲਾਨ ਤੋਂ ਪਹਿਲਾਂ ਉਨ੍ਹਾਂ ਦੀਆਂ ਜਲੰਧਰ ’ਚ ਵਧਦੀਆਂ ਸਰਗਰਮੀਆਂ ਤੋਂ ਪ੍ਰੇਸ਼ਾਨ ਹੋ ਕੇ ਵਿਧਾਨ ਸਭਾ ਦੇ ਚੀਫ ਵ੍ਹਿਪ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਪਰ ਚੰਨੀ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸੰਸਦ ਮੈਂਬਰ ਚੌਧਰੀ ਦੀ ਪਤਨੀ ਕਰਮਜੀਤ ਚੌਧਰੀ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਈ ਸੀ।

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News