ਦੀਨਾਨਗਰ ਦੇ ਵਿਕਰਮਜੀਤ ਨੇ ਕੈਨੇਡਾ 'ਚ ਰੌਸ਼ਨ ਕੀਤਾ ਪੰਜਾਬ ਦਾ ਨਾਂ, ਮਾਂ ਦਾ ਸੁਫ਼ਨਾ ਹੋਇਆ ਪੂਰਾ
Monday, Jun 12, 2023 - 04:54 PM (IST)
ਦੀਨਾਨਗਰ (ਹਰਜਿੰਦਰ ਗੋਰਾਇਆ)- ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਅਵਾਖਾ ਦਾ ਜੰਮਪਲ ਵਿਕਰਮਜੀਤ ਸਿੰਘ ਚਿੱਬ ਨੇ ਕੈਨੇਡਾ 'ਚ ਪੁਲਸ ਅਫ਼ਸਰ ਬਣਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਇਸ ਦੌਰਾਨ ਪੂਰੇ ਇਲਾਕੇ ਅੰਦਰ ਖੁਸ਼ੀ ਵਾਲਾ ਮਾਹੌਲ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਦਿੱਲੀ-ਕਟੜਾ ਐਕਸਪ੍ਰੈੱਸ ਵੇਅ ’ਤੇ ਖ਼ਤਰੇ ਦੇ ਮੰਡਰਾਉਣ ਲੱਗੇ ਬੱਦਲ, ਜਥੇਬੰਦੀਆਂ ਦੀ ਅੜੀ ਕਾਰਨ ਕੈਂਸਲ ਹੋ ਸਕਦੈ ਪ੍ਰਾਜੈਕ
ਇਸ ਦੌਰਾਨ ਵਿਕਰਮਜੀਤ ਦੀ ਮਾਤਾ ਤੇ ਹੋਰ ਰਿਸ਼ਤੇਦਾਰਾਂ ਨੇ ਦੱਸਿਆ ਕਿ ਵਿਕਰਮਜੀਤ ਸਿੰਘ ਉਸ ਸਮੇਂ ਇੱਕ ਸਾਲ ਦਾ ਸੀ, ਜਦੋਂ ਉਸਦੇ ਪਿਤਾ ਦੀ ਮੌਤ ਹੋ ਗਈ ਪਰ ਉਸਦੀ ਮਾਂ ਨੇ ਹਾਰ ਨਹੀਂ ਮਨੀ। ਉਨ੍ਹਾਂ ਦੱਸਿਆ ਕਿ ਮੇਰਾ ਪੁੱਤਰ ਸ਼ੁਰੂ ਤੋਂ ਹੀ ਪੜ੍ਹਾਈ ਵਿਚ ਕਾਫ਼ੀ ਹੁਸ਼ਿਆਰ ਸੀ। ਉਸ ਨੇ ਪੰਜਵੀਂ ਕਲਾਸ ਤੱਕ ਦੀ ਪੜ੍ਹਾਈ ਦੀਨਾਨਗਰ ਦੇ ਕਾਨਵੇਂਟ ਸਕੂਲ ਤੋਂ ਪਾਸ ਕੀਤੀ ਤੇ ਬਾਅਦ 'ਚ ਬਾਕੀ ਦੀ ਪੜ੍ਹਈ ਪਠਾਨਕੋਟ ਤੋਂ ਪਾਸ ਕੀਤੀ।
ਇਹ ਵੀ ਪੜ੍ਹੋ- ਮੀਂਹ ਕਾਰਨ ਤਾਪਮਾਨ ’ਚ ਗਿਰਾਵਟ, ਗਰਮੀ ਘਟੀ, ਸੂਬੇ ’ਚ ਪੰਜ ਦਿਨਾਂ ਲਈ ਯੈਲੋ ਅਲਰਟ
ਵਿਕਰਮਜੀਤ ਨੇ ਪੜ੍ਹਾਈ ਦੇ ਨਾਲ ਧਰਮਸ਼ਾਲਾ ਕ੍ਰਿਕਟ ਅਕੈਡਮੀ ਵਿਚ ਦਾਖ਼ਲਾ ਲੈ ਲਿਆ ਸੀ ਪਰ ਕ੍ਰਿਕਟ 'ਚ ਸਫ਼ਲਤਾ ਨਾ ਮਿਲਣ ਕਾਰਨ ਉਸ ਨੇ ਕੈਨੇਡਾ ਜਾਣ ਦਾ ਰਸਤਾ ਅਪਨਾਇਆ। ਜਿੱਥੇ ਜਾ ਕੇ ਉਸ ਨੇ ਸਖ਼ਤ ਮਿਹਨਤ ਨਾਲ ਪੜ੍ਹਾਈ ਕਰਕੇ ਅੱਜ ਕੈਨੇਡਾ ਪੁਲਸ ਵਿਚ ਇਕ ਅਫ਼ਸਰ ਵਜੋਂ ਨੌਕਰੀ ਹਾਸਲ ਕੀਤੀ ਹੈ। ਵਿਕਰਮਜੀਤ ਜਿਥੇ ਆਪਣੀ ਮਾਤਾ ਦਾ ਅਫ਼ਸਰ ਬਣ ਕੇ ਸੁਫ਼ਨਾ ਪੂਰਾ ਕੀਤਾ, ਉੱਥੇ ਹੀ ਪੰਜਾਬ ਦਾ ਨਾਂ ਵੀ ਰੌਸ਼ਨ ਕੀਤਾ ਹੈ। ਇਸ ਮਾਣ ਵਾਲੀ ਗੱਲ ਨੇ ਪੂਰੇ ਪੰਜਾਬ ਦਾ ਸਿਰ ਉੱਚਾ ਕੀਤਾ ਹੈ। ਇਸ ਮੌਕੇ ਇਲਾਕੇ ਦੇ ਲੋਕਾਂ ਵੱਲੋਂ ਉਨ੍ਹਾਂ ਦੇ ਘਰ ਵਧਾਈਆ ਦਿੱਤੀਆਂ ਜਾ ਰਹੀਆਂ ਹਨ ।
ਇਹ ਵੀ ਪੜ੍ਹੋ- 14 ਸਾਲਾ ਅਨਮੋਲਪ੍ਰੀਤ ਨੂੰ ਅਣਪਛਾਤੀ ਗੱਡੀ ਨੇ ਦਰੜਿਆ, ਮੌਕੇ 'ਤੇ ਹੋਈ ਦਰਦਨਾਕ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।