ਰਾਜ ਸਭਾ 'ਚ ਉੱਠੀ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ

Friday, Dec 08, 2023 - 03:06 PM (IST)

ਰਾਜ ਸਭਾ 'ਚ ਉੱਠੀ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ

ਨਵੀਂ ਦਿੱਲੀ (ਭਾਸ਼ਾ)- ਰਾਜ ਸਭਾ 'ਚ ਸ਼ੁੱਕਰਵਾਰ ਨੂੰ ਪੰਜਾਬ 'ਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਚੁੱਕੀ ਗਈ। ਆਮ ਆਦਮੀ ਪਾਰਟੀ (ਆਪ) ਦੇ ਵਿਕਰਮ ਸਿੰਘ ਸਾਹਨੀ ਨੇ ਜ਼ੀਰੋ ਕਾਲ 'ਚ ਕਿਹਾ ਕਿ ਪੰਜਾਬ 'ਚ ਅੱਤਵਾਦ ਦੇ ਦੌਰ 'ਚ ਕਈ ਰਾਜਨੀਤਕ ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਨ੍ਹਾਂ 'ਚੋਂ ਜ਼ਿਆਦਾਤਰ ਅਜਿਹੇ ਹਨ, ਜਿਨ੍ਹਾਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ ਪਰ ਹੁਣ ਤੱਕ ਉਨ੍ਹਾਂ ਦੀ ਰਿਹਾਈ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 'ਚੋਂ ਕਈ ਬੰਦੀ ਸਿੰਘ ਅਜਿਹੇ ਹਨ, ਜੋ ਸਿਹਤ ਸੰਬੰਧੀ ਵੱਖ-ਵੱਖ ਸਮੱਸਿਆਵਾਂ ਨਾਲ ਵੀ ਜੂਝ ਰਹੇ ਹਨ।

ਇਹ ਵੀ ਪੜ੍ਹੋ : ਅਮਰੀਕਾ ਜਾਣ ਦੀ ਜ਼ਿੱਦ 'ਚ ਹੱਥੀਂ ਉਜਾੜ ਲਿਆ ਘਰ, ਪਤਨੀ ਤੇ 2 ਮਾਸੂਮ ਬੱਚਿਆਂ ਨੂੰ ਦਿੱਤੀ ਬੇਰਹਿਮ ਮੌਤ

ਸਾਹਨੀ ਨੇ ਨਿਆਂ ਪ੍ਰਣਾਲੀ ਦੀ 'ਨਿਰਪੱਖਤਾ' 'ਤੇ ਸਵਾਲ ਚੁੱਕਿਆ ਅਤੇ ਕਿਹਾ ਕਿ ਇਕ ਪਾਸੇ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਕੀਤੀ ਜਾ ਰਹੀ ਹੈ, ਉੱਥੇ ਹੀ ਗੁਜਰਾਤ ਦੰਗਿਆਂ ਨਾਲ ਜੁੜੇ ਬਿਲਿਕਸ ਬਾਨੋ ਮਾਮਲੇ ਦੇ ਗੁਨਾਹਗਾਰਾਂ ਦੀ ਰਿਹਾਈ ਹੋ ਗਈ, ਰਾਜੀਵ ਗਾਂਧੀ ਦੇ ਕਾਤਲਾਂ ਨੂੰ 30 ਸਾਲ ਬਾਅਦ ਰਿਹਾਅ ਕਰ ਦਿੱਤਾ ਅਤੇ ਹਾਲ ਹੀ 'ਚ ਕੁਝ ਕੈਦੀਆਂ ਨੂੰ ਲਗਾਤਾਰ ਪੈਰੋਲ 'ਤੇ ਰਿਹਾਅ ਕੀਤਾ ਜਾ ਰਹੀ ਹੈ। ਇਸ ਦੌਰਾਨ ਸਾਹਨੀ ਨੇ ਸਦਨ ਦਾ ਧਿਆਨ ਇਸ ਤੱਥ ਵੱਲ ਦਿਵਾਇਆ ਕਿ ਕੇਂਦਰ ਸਰਕਾਰ ਵੱਲੋਂ 11 ਅਕਤੂਬਰ, 2019 ਨੂੰ ਜਾਰੀ ਕੀਤੇ ਗਏ ਇਕ ਨੋਟੀਫਿਕੇਸ਼ਨ ਵਿਚ ਕੁਝ ਕੈਦੀਆਂ ਜਿਵੇਂ ਗੁਰਦੀਪ ਸਿੰਘ ਖੇੜਾ ਅਤੇ ਦਵਿੰਦਰ ਪਾਲ ਭੁੱਲਰ ਦੀ ਰਿਹਾਈ ਨੂੰ ਮਨਜ਼ੂਰੀ ਦੇ ਦਿੱਤੀ ਸੀ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨਾ ਮਨਜ਼ੂਰ ਕੀਤਾ ਸੀ। ਪਰ ਇਸ ਫੈਸਲੇ 'ਤੇ ਅੱਜ ਤੱਕ ਅਮਲ ਨਹੀਂ ਹੋ ਸਕਿਆ ਹੈ। ਇਨ੍ਹਾਂ ਬੰਦੀ ਸਿੰਘਾਂ ਨੂੰ ਪਿਛਲੇ 30 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਸਲਾਖਾਂ ਪਿੱਛੇ ਡੱਕਿਆ ਹੋਇਆ ਹੈ। ਉਨ੍ਹਾਂ ਨੇ ਸਰਕਾਰ ਤੋਂ ਇਕ ਉੱਚ ਪੱਧਰੀ ਕਮੇਟੀ ਗਠਿਤ ਕਰ ਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਰਗ ਪੱਕਾ ਕਰਨ ਦੀ ਮੰਗ ਕੀਤੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News