ਡਾ. ਵਿਕਰਮਜੀਤ ਸਾਹਨੀ ਨੂੰ ਅੰਤਰਰਾਸ਼ਟਰੀ ਸੰਸਥਾਵਾਂ ’ਚ ਮਿਲੀ ਉਪ-ਚੇਅਰਮੈਨ ਦੀ ਜ਼ਿੰਮੇਵਾਰੀ
Friday, Aug 07, 2026 - 02:10 PM (IST)
ਚੰਡੀਗੜ੍ਹ (ਅੰਕੁਰ)- ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੂੰ ਕਨਫੈੱਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ. ਆਈ. ਆਈ.) ਦੀ ਵੱਕਾਰੀ ਇੰਟਰਨੈਸ਼ਨਲ ਕੌਂਸਲ ਦਾ ਉਪ-ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਇੰਡੀਆ-ਗਲਫ ਕੌਂਸਲ ਤੇ ਅਫਰੀਕਾ ਕੌਂਸਲ ਦਾ ਵੀ ਉਪ-ਚੇਅਰਮੈਨ ਬਣਾਇਆ ਗਿਆ ਹੈ।
ਉਹ ਬ੍ਰਿਕਸ ਬਿਜ਼ਨੈੱਸ ਕੌਂਸਲ ’ਚ ਭਾਰਤ ਦੀ ਨੁਮਾਇੰਦਗੀ ਕਰ ਰਹੇ ਹਨ। ਭਾਰਤ 10 ਤੋਂ 12 ਸਤੰਬਰ ਤੱਕ ਨਵੀਂ ਦਿੱਲੀ ’ਚ ਹੋਣ ਵਾਲੀ ਬ੍ਰਿਕਸ ਬਿਜ਼ਨੈੱਸ ਕੌਂਸਲ ਦੀ ਬੈਠਕ ਦੀ ਮੇਜ਼ਬਾਨੀ ਕਰੇਗਾ। ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਸੀ.ਆਈ. ਆਈ. ਤੇ ਕੇਂਦਰੀ ਵਪਾਰ ਅਤੇ ਉਦਯੋਗ ਮੰਤਰਾਲੇ ਦਾ ਉਨ੍ਹਾਂ ’ਤੇ ਭਰੋਸਾ ਪ੍ਰਗਟਾਉਣ ਲਈ ਦਿਲੋਂ ਧੰਨਵਾਦ ਕੀਤਾ ਹੈ।
