ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ 10,000 ਨੌਜਵਾਨਾਂ ਨੂੰ ਹੁਨਰ ਤੇ ਨੌਕਰੀਆਂ ਦੇਣ ਦਾ ਲਿਆ ਅਹਿਦ
Friday, Feb 21, 2025 - 10:53 PM (IST)

ਚੰਡੀਗੜ੍ਹ (ਅੰਕੁਰ) : ਸੰਸਦ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਪੰਜਾਬ ਨੇ ਸ਼ੁੱਕਰਵਾਰ ਨੂੰ ਦਿੱਲੀ ਤੇ ਪੰਜਾਬ ਦੇ 10,000 ਨੌਜਵਾਨਾਂ ਨੂੰ ਦਿੱਲੀ ਅਤੇ ਪੰਜਾਬ ’ਚ ਚਲਾਏ ਜਾ ਰਹੇ ਵਿਸ਼ਵ ਪੱਧਰੀ ਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਤੋਂ ਮੁਫਤ ਹੁਨਰ ਅਤੇ ਨੌਕਰੀਆਂ ਪ੍ਰਦਾਨ ਕਰਨ ਦਾ ਅਹਿਦ ਲਿਆ।
ਡਾ. ਸਾਹਨੀ ਸੰਨ ਫਾਊਂਡੇਸ਼ਨ ਦੇ ਸਥਾਪਨਾ ਦਿਵਸ ਸਮਾਰੋਹ ’ਚ ਸੰਬੋਧਨ ਕਰ ਰਹੇ ਸਨ, ਜਿਸ ਨੇ 27 ਸਾਲ ਪਹਿਲਾਂ ਸਮਾਜ ਦੀ ਸੇਵਾ ਕਰਨੀ ਸ਼ੁਰੂ ਕੀਤੀ ਸੀ ਤੇ ਕੋਵਿਡ ਦੌਰਾਨ ਪੇਂਡੂ ਔਰਤਾਂ ਨੂੰ ਹੁਨਰਮੰਦ ਬਣਾਉਣ, ਅਫਗਾਨ ਸ਼ਰਨਾਰਥੀਆਂ ਦੇ ਮੁੜ ਵਸੇਬੇ ਤੇ ਹੋਰ ਕਈ ਮੁਸ਼ਕਲਾਂ ਦੌਰਾਨ ਮਿਸਾਲੀ ਕੰਮ ਕੀਤੇ ਹਨ।
ਇਹ ਵੀ ਪੜ੍ਹੋ- PSPCL ਦਾ JE ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਸਾਹਨੀ ਨੇ ਆਈ.ਟੀ.ਆਈਜ਼ ਨੂੰ ਆਈ.ਆਈ.ਟੀ. ’ਚ ਬਦਲਣ ਦੇ ਆਪਣੇ ਸੁਪਨੇ ਨੂੰ ਵੀ ਸਾਂਝਾ ਕੀਤਾ ਜਿੱਥੇ ਉਨ੍ਹਾਂ ਨੇ ਪੰਜਾਬ ’ਚ 10 ਆਈ.ਟੀ.ਆਈ. ਸੰਸਥਾਵਾਂ ਅਪਨਾਈਆਂ ਹਨ। ਡਾ. ਸਾਹਨੀ ਨੇ ਰਾਸ਼ਟਰੀ ਅਪ੍ਰੈਂਟਿਸਸ਼ਿਪ ਕੌਂਸਲ ਦੇ ਵਾਈਸ ਚੇਅਰਮੈਨ ਨਿਯੁਕਤ ਕਰਨ ਲਈ ਹੁਨਰ ਵਿਕਾਸ ਅਤੇ ਉੱਦਮਤਾ ਬਾਰੇ ਮਾਣਯੋਗ ਮੰਤਰੀ ਜਯੰਤ ਚੌਧਰੀ ਦਾ ਵੀ ਧੰਨਵਾਦ ਕੀਤਾ।
ਸਾਹਨੀ ਨੇ ਵਪਾਰ ਅਤੇ ਉਦਯੋਗ ਨੂੰ ਬੇਨਤੀ ਕੀਤੀ ਕਿ ਉਹ ਨੌਜਵਾਨਾਂ ਨੂੰ ਨੌਕਰੀ ਦੀ ਸਿਖਲਾਈ ਲਈ ਅਪ੍ਰੈਂਟਿਸਸ਼ਿਪ ਵਜੋਂ ਰੁਜ਼ਗਾਰ ਦੇਣ ਜਿਸ ਲਈ ਸਰਕਾਰ ਵਿੱਤੀ ਸਹਾਇਤਾ ਦੇਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e