ਪੰਜਾਬ ਦੇ ਪਿੰਡਾਂ 'ਚ ਰਹਿਣ ਵਾਲੇ ਲੋਕਾਂ ਲਈ Good News, ਸਰਕਾਰ ਵੱਲੋਂ ਹੋਇਆ ਵੱਡਾ ਐਲਾਨ

Tuesday, Apr 08, 2025 - 04:48 PM (IST)

ਪੰਜਾਬ ਦੇ ਪਿੰਡਾਂ 'ਚ ਰਹਿਣ ਵਾਲੇ ਲੋਕਾਂ ਲਈ Good News, ਸਰਕਾਰ ਵੱਲੋਂ ਹੋਇਆ ਵੱਡਾ ਐਲਾਨ

ਚੰਡੀਗੜ੍ਹ/ਰੂਪਨਗਰ : ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਮੰਗਲਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ਤੇ ਖੇਡ ਮੈਦਾਨਾਂ ਦਾ ਨਿਰੀਖਣ ਕੀਤਾ। ਜਿਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਗਿਆ ਉਨ੍ਹਾਂ ਵਿਚ ਚੈੜੀਆਂ, ਬਹਿਰਾਮਪੁਰ, ਚੰਦਪੁਰ, ਡਕਾਲਾ, ਲੋਹਗੜ੍ਹ ਫਿੱਡੇ, ਥਲੀ ਦੇ ਖੇਡ ਮੈਦਾਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਹਿਰਾਮਪੁਰ ਚੱਕਲਾਂ ਸ਼ਾਮਿਲ ਹਨ। ਇਸ ਮੌਕੇ ਗੱਲਬਾਤ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਵਿਚ ਖੇਡ ਸੱਭਿਆਚਾਰ ਨੂੰ ਹੋਰ ਹੁਲਾਰਾ ਦੇਣ ਅਤੇ ਨਸ਼ਿਆਂ ਦੇ ਖ਼ਤਰੇ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਪਿੰਡ ਵਿਚ ਖੇਡ ਮੈਦਾਨ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਕਰੀਬ 13000 ਪਿੰਡਾਂ ਵਿਚ ਇਹ ਖੇਡ ਮੈਦਾਨ ਪਿੰਡ ਦੇ ਨੌਜਵਾਨਾਂ ਦੀ ਮੰਗ ਅਨੁਸਾਰ ਬਣਾਏ ਜਾਣਗੇ ਜਿਸ ਵਿਚ ਫੁੱਟਬਾਲ, ਕ੍ਰਿਕਟ, ਹਾਕੀ, ਐਥਲੈਟਿਕਸ, ਵਾਲੀਬਾਲ, ਹੈਂਡਬਾਲ ਆਦਿ ਖੇਡਾਂ ਦੇ ਮੈਦਾਨ ਸ਼ਾਮਿਲ ਹੋਣਗੇ।

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਕੀਤਾ ਵੱਡਾ ਐਲਾਨ

PunjabKesari

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬਜਟ ਵਿਚ 979 ਕਰੋੜ ਰੁਪਏ ਰੱਖੇ ਗਏ ਹਨ। ਇਸ ਰਾਸ਼ੀ ਨਾਲ ਸਰਕਾਰ ਵੱਲੋਂ ਖੇਡ ਮੈਦਾਨਾਂ ਦੇ ਨਾਲ-ਨਾਲ ਪਿੰਡਾਂ ਵਿਚ ਜਿੰਮ ਵੀ ਬਣਾਏ ਜਾਣਗੇ ਜਿਸ ਨਾਲ ਨੌਜਵਾਨ ਆਪਣੀ ਸਿਹਤ ਵੱਲ ਧਿਆਨ ਦੇ ਸਕਣਗੇ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਅੱਜ ਦੇ ਦੌਰ ਵਿਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ ਕਿਉਂਕਿ ਖੇਡਾਂ ਨਾਲ ਜੁੜ ਕੇ ਹੀ ਨੌਜਵਾਨ ਵਰਗ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ 'ਤੇ ਹੋਣ ਵਾਲੀਆਂ ਖੇਡਾਂ ਵਿਚ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਜਿੱਥੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ ਉਥੇ ਹੀ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਵਿਚ ਰਾਖਵਾਂਕਰਨ ਵੀ ਦਿੱਤਾ ਗਿਆ ਹੈ ਤਾਂ ਜੋ ਖਿਡਾਰੀਆਂ ਦਾ ਭਵਿੱਖ ਉਜਵਲ ਬਣ ਸਕੇ।

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਲੱਗਣ ਜਾ ਰਿਹਾ ਵੱਡਾ ਝਟਕਾ

ਸਰਕਾਰੀ ਪ੍ਰਾਇਮਰੀ ਸਕੂਲ ਚੱਕਲਾਂ ਦਾ ਦੌਰਾ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਤਿੰਨ ਸਾਲ ਪਹਿਲਾਂ, ਜਦੋਂ ਅਸੀਂ ਇਸ ਸਕੂਲ ਦਾ ਦੌਰਾ ਕੀਤਾ ਸੀ ਤਾਂ ਅਸੀਂ ਟੁੱਟੀਆਂ ਕੰਧਾਂ ਵਾਲੇ ਸਕੂਲ ਵੇਖੇ, ਨਾ ਬੈਂਚ, ਨਾ ਬਾਥਰੂਮ ਅਤੇ ਨਾ ਹੀ ਸਾਫ਼ ਪੀਣ ਵਾਲਾ ਪਾਣੀ ਸੀ ਪਰ ਅੱਜ ਇਸ ਸਕੂਲ ਵਿਚ ਵੱਡੇ ਪੱਧਰ 'ਤੇ ਬਦਲਾਅ ਦੇਖਣ ਨੂੰ ਮਿਲਿਆ ਹੈ।  ਉਨ੍ਹਾਂ ਕਿਹਾ ਕਿ ਸਾਰੇ ਸਕੂਲ ਵਿੱਚ ਵਿਦਿਆਰਥੀਆਂ ਕੋਲ ਬੈਠਣ ਲਈ ਬੈਂਚ, ਖੇਡ ਮੈਦਾਨ, ਪਖਾਨੇ, ਉੱਚ-ਤਕਨੀਕੀ ਪ੍ਰਯੋਗਸ਼ਾਲਾਵਾਂ, ਲਾਇਬ੍ਰੇਰੀ ਅਤੇ ਸੁਰੱਖਿਅਤ ਚਾਰਦੀਵਾਰੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲਾਂ ਨੂੰ ਹੋਰ ਵੀ ਜ਼ਿਆਦਾ ਬਿਹਤਰ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ : ਅਪ੍ਰੈਲ ਦੇ ਪਹਿਲੇ ਹਫ਼ਤੇ ਗਰਮੀ ਨੇ ਕੱਢੇ ਵੱਟ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਇਨ੍ਹਾਂ ਤਰੀਕਾਂ ਨੂੰ ਪਵੇਗਾ ਮੀਂਹ

ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਚੰਗੀ ਸਿਹਤ ਅਤੇ ਚੰਗੀ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵੱਧ ਤੋਂ ਵੱਧ ਉਪਰਾਲੇ ਕਰ ਰਹੀ ਹੈ ਤਾਂ ਕਿ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ। ਇਸ ਮੌਕੇ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ,  ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ, ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਿਸ ਚੰਦਰਜਯੋਤੀ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਿੰਦਰ ਸਿੰਘ ਢਾਹੇ, ਇੰਮਪਰੂਵਮੈਂਟ ਟਰੱਸਟ ਰੂਪਨਗਰ ਦੇ ਚੇਅਰਮੈਨ ਰਾਮ ਕੁਮਾਰ ਮੁਕਾਰੀ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀ ਅਤੇ ਪਾਰਟੀ ਵਰਕਰ ਹਾਜ਼ਰ ਸਨ।

ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ 'ਤੇ ਪਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News