ਪਿੰਡ ਭਲੂਰ ਦੇ ਸ਼ਮਸ਼ਾਨ ਘਾਟ ''ਚ ਇਸ ਹਾਲਾਤ ਵਿਚ ਨੌਜਵਾਨ ਦੀ ਲਾਸ਼ ਦੇ ਸਹਿਮੇ ਲੋਕ

Tuesday, May 19, 2026 - 04:09 PM (IST)

ਪਿੰਡ ਭਲੂਰ ਦੇ ਸ਼ਮਸ਼ਾਨ ਘਾਟ ''ਚ ਇਸ ਹਾਲਾਤ ਵਿਚ ਨੌਜਵਾਨ ਦੀ ਲਾਸ਼ ਦੇ ਸਹਿਮੇ ਲੋਕ

ਮੋਗਾ (ਗੋਪੀ ਰਾਊਕੇ, ਕਸ਼ਿਸ਼ ਸਿੰਗਲਾ, ਰਾਜਵੀਰ) : ਅੱਜ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਭਲੂਰ ਵਿਖੇ ਮਾਣਕ ਸਿੰਘ ਪੁੱਤਰ ਨੈਬ ਸਿੰਘ (35) ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਣਕ ਸਿੰਘ ਦੇ ਚਾਚੇ ਦੇ ਪੁੱਤਰ ਨਿਰਮਲ ਸਿੰਘ ਨੇ ਦੱਸਿਆ ਕਿ ਇਹ ਕੱਲ੍ਹ ਸ਼ਾਮ ਨੂੰ ਪਿੰਡ ਦੀ ਸਾਂਝੀ ਧਰਮਸ਼ਾਲਾ ਵਿਚ ਸੇਵਾ ਕਰਵਾਉਣ ਤੋਂ ਬਾਅਦ ਦੇਰ ਸ਼ਾਮ ਨੂੰ ਘਰੋਂ ਚਲਾ ਗਿਆ ਸੀ ਅਤੇ ਸਾਨੂੰ ਅੱਜ ਸਵੇਰੇ ਪਤਾ ਲੱਗਿਆ ਕਿ ਮਾਣਕ ਸਿੰਘ ਦੀ ਲਹੂ ਨਾਲ ਲੱਥਪੱਥ ਲਾਸ਼ ਔਲਖ਼ ਪਿੰਡ ਨੂੰ ਜਾਣ ਵਾਲੀ ਸੜਕ 'ਤੇ ਬਣੇ ਸ਼ਮਸ਼ਾਨ ਘਾਟ ਵਿਚ ਪਈ ਹੈ। 

ਇਸ ਸਮੇਂ ਪਿੰਡ ਦੇ ਸਰਪੰਚ ਅਰਸ਼ਦੀਪ ਸਿੰਘ ਅਤੇ ਚਮਕੌਰ ਸਿੰਘ ਪੰਚ ਨੇ ਦੱਸਿਆ ਕਿ ਅਸੀਂ ਪੁਲਸ ਪ੍ਰਸ਼ਾਸਨ ਨੂੰ ਫੋਨ ਕਰਕੇ ਇਸ ਬਾਰੇ ਦੱਸਿਆ। ਇਸ ਬਾਰੇ ਥਾਣਾ ਮੁਖੀ ਸਮਾਲਸਰ ਮੰਗਲ ਸਿੰਘ ਨੇ ਦੱਸਿਆ ਕਿ ਪੁਲਸ ਪ੍ਰਸ਼ਾਸਨ ਵੱਲੋਂ ਤਫਤੀਸ਼ ਜਾਰੀ ਹੈ ਅਤੇ ਨੇੜਲੇ ਘਰਾਂ ਵਿਚ ਲੱਗੇ ਕੈਮਰੇ ਚੈਕ ਕੀਤੇ ਜਾ ਰਹੇ ਹਨ। ਇਸ ਸਬੰਧੀ ਜੋ ਵੀ ਦੋਸ਼ੀ ਪਾਇਆ ਗਿਆ ਬਖਸ਼ਿਆ ਨਹੀਂ ਜਾਵੇਗਾ। ਪੁਲਸ ਪ੍ਰਸ਼ਾਸਨ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਮੌਕੇ 'ਤੇ ਪਿੰਡ ਵਾਸੀਆਂ ਨੇ ਉਕਤ ਨੌਜਵਾਨ ਦੇ ਕਤਲ ਹੋਣ ਦਾ ਸ਼ੱਕ ਜ਼ਾਹਿਰ ਕੀਤਾ ਅਤੇ ਕਿਹਾ ਕਿ ਇਹ ਸਧਾਰਣ ਮੌਤ ਨਹੀਂ ਹੈ। 

 


author

Gurminder Singh

Content Editor

Related News