ਪਿੰਡ ਛਲੇੜੀ ਕਲਾਂ ਦੇ ਕਿਸਾਨਾਂ ਦੇ ਹੱਕ ’ਚ ਆਏ ਸੁਖਪਾਲ ਖਹਿਰਾ, ਪੰਜਾਬ ਸਰਕਾਰ 'ਤੇ ਚੁੱਕੇ ਸਵਾਲ

Monday, Jun 13, 2022 - 10:40 AM (IST)

ਪਿੰਡ ਛਲੇੜੀ ਕਲਾਂ ਦੇ ਕਿਸਾਨਾਂ ਦੇ ਹੱਕ ’ਚ ਆਏ ਸੁਖਪਾਲ ਖਹਿਰਾ, ਪੰਜਾਬ ਸਰਕਾਰ 'ਤੇ ਚੁੱਕੇ ਸਵਾਲ

ਚੰਡੀਗੜ੍ਹ (ਬਿਊਰੋ) - ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਪਿੰਡ ਛਲੇੜੀ ਕਲਾਂ ਦੀ 417 ਏਕੜ ਪੰਚਾਇਤੀ ਜ਼ਮੀਨ ਛੁਡਵਾਉਣ ਮਾਮਲੇ ਵਿੱਚ ਸੁਖਪਾਲ ਖਹਿਰਾ ਨੇ ਟਵੀਟ ਕਰਦੇ ਹੋਏ ਮਾਨ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਕਿਸਾਨਾਂ ਦੇ ਹੱਕ ’ਚ ਆਏ ਸੁਖਪਾਲ ਖਹਿਰਾ ਨੇ ਟਵੀਟ ਕਰਦੇ ਹੋਏ ਕਿਹਾ ਕਿ ‘‘ਪਿੰਡ ਛਲੇੜੀ ਕਲਾਂ (ਫਤਿਹਗੜ੍ਹ) ਦੇ 31 ਕਿਸਾਨਾਂ ਖ਼ਿਲਾਫ਼ ਉਨ੍ਹਾਂ ਨੂੰ ਕੁੱਟਣ ਅਤੇ ਅਪਰਾਧਿਕ ਕੇਸ ਦਰਜ ਕਰਨ ਦੀ ਮੈਂ ਸਖ਼ਤ ਸਬਦਾਂ ’ਚ ਨਿੰਦਾ ਕਰਦਾ ਹਾਂ। ਉਨ੍ਹਾਂ ਦਾ ਕਸੂਰ ਸਿਰਫ ਇਹ ਹੈ ਕਿ ਉਨ੍ਹਾਂ ਨੇ ਉਸ ਜ਼ਮੀਨ ਨੂੰ ਆਪਣਾ ਢਿੱਡ ਪਾਲਣ ਲਈ ਵਾਹਿਆ, ਜਿਸ ਨੂੰ ਉਹ 100 ਸਾਲ ਤੋਂ ਵਾਹ ਰਹੇ ਸੀ।’’

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਕਾਂਗਰਸੀ ਕੌਂਸਲਰ ਦੇ ਮੁੰਡੇ ਨੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ

PunjabKesari

ਸੁਖਪਾਲ ਖਹਿਰਾ ਨੇ ਟਵੀਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕਰਦੇ ਹੋਏ ਘੇਰਿਆ ਹੈ। ਉਨ੍ਹਾਂ ਕਿਹਾ ਕਿ ‘‘ ਭਗਵੰਤ ਮਾਨ ਸਰਕਾਰ ਸ਼ਕਤੀਸ਼ਾਲੀ ਸਿਆਸਤਦਾਨਾਂ ਅਤੇ ਨੌਕਰਸ਼ਾਹਾਂ ਵਿਰੁੱਧ ਕਾਰਵਾਈ ਕਿਉਂ ਨਹੀਂ ਕਰ ਰਹੀ?’’ 

ਪੜ੍ਹੋ ਇਹ ਵੀ ਖ਼ਬਰ: ਸ਼ਰਾਬੀ ASI ਨੇ ਮੋਟਰਸਾਈਕਲ ਸਵਾਰ ਪਿਓ-ਪੁੱਤਰ 'ਚ ਮਾਰੀ ਕਾਰ, ਟੁੱਟੀਆਂ ਲੱਤਾਂ, ਵੀਡੀਓ ਵਾਇਰਲ

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਪਿੰਡ ਛਲੇੜੀ ਕਲਾਂ ਦੀ 417 ਏਕੜ ਪੰਚਾਇਤੀ ਜ਼ਮੀਨ ਛੁਡਵਾਉਣ ਮਾਮਲੇ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਪੰਚਾਇਤੀ ਜ਼ਮੀਨ ਨੂੰ ਕਬਜ਼ਾ ਮੁਕਤ ਕਰਾਉਣ ਦੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ, ਜਿਸ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਖੁਸ਼ੀ ਦੇ ਲਹਿਰ ਪਾਈ ਜਾ ਰਹੀ ਹੈ। ਹਾਈਕੋਰਟ ਦਾ ਫ਼ੈਸਲਾ ਹੱਕ ’ਚ ਆਉਣ ’ਤੇ ਪਿੰਡ ਵਾਸੀਆਂ ਨੇ ਵਿਸ਼ੇਸ਼ ਤੌਰ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਯੂਨੀਅਨ ਦਾ ਧੰਨਵਾਦ ਕੀਤਾ ਹੈ। 

ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਦੇ ਜਨਮ ਦਿਨ ’ਤੇ ਰਾਜਾ ਵੜਿੰਗ ਨੇ ਸਾਂਝੀ ਕੀਤੀ ਪੋਸਟ, ਕਿਹਾ-ਤੇਰੀ ਮੌਤ ਦਾ ਇਨਸਾਫ਼ ਦਵਾ ਕੇ ਰਹਾਂਗਾ 

ਦੱਸਣਯੋਗ ਹੈ ਕਿ ਪਿਛਲੇ ਦਿਨੀਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ 'ਚ ਪਹੁੰਚ ਕੇ ਪਿੰਡ ਦੀ 417 ਏਕੜ ਪੰਚਾਇਤੀ ਜ਼ਮੀਨ ਨੂੰ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਕਬਜ਼ਾ ਮੁਕਤ ਕਰਵਾਉਣ ਦਾ ਦਆਵਾ ਕੀਤਾ ਸੀ ਪਰ ਹੁਣ ਹਾਈਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਪਿੰਡ ਵਾਸੀ ਰਾਹਤ ਮਹਿਸੂਸ ਕਰ ਰਹੇ ਹਨ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News