ਪਿੰਡ ਕਕਰਾਲਾ ਭਾਈਕਾ 'ਚ ਪੈ ਗਿਆ ਭੜਥੂ, ਵਾਪਰੀ ਘਟਨਾ ਦੇਖ ਸੁੰਨ ਹੋ ਗਿਆ ਹਰ ਕੋਈ
Thursday, Oct 16, 2025 - 05:29 PM (IST)

ਪਟਿਆਲਾ (ਸੁਖਦੀਪ ਸਿੰਘ ਮਾਨ) : ਹਲਕਾ ਸ਼ੁਤਰਾਣਾ ਅਧੀਨ ਪੈਂਦੇ ਪਿੰਡ ਕਕਰਾਲਾ ਭਾਈਕਾ ਵਿਖੇ ਉਸ ਸਮੇਂ ਰੌਲਾ ਪੈ ਗਿਆ ਜਦੋਂ ਪਿੰਡ ਦੀ ਸਾਬਕਾ ਸਰਪੰਚ ਕਰਮਜੀਤ ਕੌਰ ਨੇ ਆਪਣੇ ਘਰ ਅੰਦਰ ਖਿੜਕੀ ਵਿਚ ਰੱਸੀ ਪਾ ਕੇ ਗਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕਰਮਜੀਤ ਕੌਰ ਬਹੁਤ ਹੀ ਸਾਊ ਅਤੇ ਮਿਲਾਪੜੇ ਸੁਭਾਅ ਦੀ ਮਾਲਕ ਸੀ। ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਅੱਜ ਤੱਕ ਕਿਸੇ ਨੇ ਉਨ੍ਹਾਂ ਨੂੰ ਉੱਚੀ ਅਵਾਜ਼ ਵਿੱਚ ਗੱਲ ਕਰਦਿਆਂ ਨਹੀਂ ਸੁਣਿਆ ਪਰ ਅਚਾਨਕ ਉਨ੍ਹਾਂ ਵੱਲੋਂ ਚੁੱਕੇ ਇਸ ਕਦਮ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।
ਕੁਝ ਪਿੰਡ ਵਾਸੀਆਂ ਨੇ ਦੱਸਿਆ ਕਿ ਸਾਬਕਾ ਸਰਪੰਚ ਕਰਮਜੀਤ ਕੌਰ ਦੇ ਪਤੀ ਗੁਰਸੇਵਕ ਸਿੰਘ ਸੇਬੀ ਨਾਲ ਸਵੇਰੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਈ ਸੀ। ਹਾਲਾਂਕਿ, ਇਸ ਝਗੜੇ ਦੇ ਅਸਲ ਕਾਰਨ ਬਾਰੇ ਕੋਈ ਪੁਖਤਾ ਜਾਣਕਾਰੀ ਨਹੀਂ ਮਿਲ ਸਕੀ ਹੈ। ਮਾਮਲੇ ਦੀ ਸੂਚਨਾ ਮਿਲਣ 'ਤੇ ਮਵੀ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।