ਪਿੰਡ ਘਣੀਏ ਵਾਲਾ ਦੀ ਸੁਖਵੀਰ ਕੌਰ ਦਾ ਵਿਦੇਸ਼ 'ਚ ਗੋਲੀਆਂ ਮਾਰ ਕੇ ਕਤਲ

Monday, May 11, 2026 - 12:32 PM (IST)

ਪਿੰਡ ਘਣੀਏ ਵਾਲਾ ਦੀ ਸੁਖਵੀਰ ਕੌਰ ਦਾ ਵਿਦੇਸ਼ 'ਚ ਗੋਲੀਆਂ ਮਾਰ ਕੇ ਕਤਲ

ਕੋਟਕਪੂਰਾ (ਨਰਿੰਦਰ ਬੈੜ੍ਹ) : ਫਰੀਦਕੋਟ ਜ਼ਿਲ੍ਹੇ ਦੇ ਪਿੰਡ ਘਣੀਏ ਵਾਲਾ ਦੇ ਇਕਬਾਲ ਸਿੰਘ ਬਰਾੜ ਦੀ ਪਤਨੀ ਸੁਖਵੀਰ ਕੌਰ ਬਰਾੜ ਦਾ ਮਨੀਲਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵੀਰ ਕੌਰ ਆਪਣੇ ਬਿਜਨਸ ਦੀ ਕੁਲੈਕਸ਼ਨ ਸਬੰਧੀ ਬਾਜ਼ਾਰ ਵਿਚ ਜਾ ਰਹੀ ਸੀ ਤਾਂ ਉਸੇ ਸਮੇਂ ਹੀ ਅਣਪਛਾਤੇ ਵਿਅਕਤੀਆਂ ਵੱਲੋਂ ਉਸਨੂੰ ਗੋਲੀਆਂ ਮਾਰੀਆਂ ਗਈਆਂ। ਗੋਲੀਆਂ ਲੱਗਣ ਕਾਰਨ ਸੁਖਵੀਰ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ ਹੋਸ਼

ਜ਼ਿਕਰਯੋਗ ਹੈ ਕਿ ਮ੍ਰਿਤਕ ਸੁਖਵੀਰ ਕੌਰ ਦਾ ਪਤੀ ਇਕਬਾਲ ਸਿੰਘ ਬਰਾੜ ਆਪਣੇ ਪਿੰਡ ਘਣੀਏ ਵਾਲਾ ਵਿਖੇ ਆਇਆ ਹੋਇਆ ਸੀ ਪ੍ਰੰਤੂ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਮਨੀਲਾ ਨੂੰ ਰਵਾਨਾ ਹੋ ਗਏ। ਮ੍ਰਿਤਕ ਸੁਖਵੀਰ ਕੌਰ ਦਾ ਅੰਤਿਮ ਸਸਕਾਰ ਪਿੰਡ ਘਣੀਏ ਵਾਲਾ ਵਿਖੇ ਉਨ੍ਹਾਂ ਦੀ ਮ੍ਰਿਤਕ ਦੇਹ ਮਨੀਲਾ ਤੋਂ ਪਿੰਡ ਪੁੱਜਣ 'ਤੇ ਕੀਤਾ ਜਾਵੇਗਾ। ਇਹ ਜਾਣਕਾਰੀ ਮ੍ਰਿਤਕ ਦੇ ਕਰੀਬੀ ਤਰਸੇਮ ਸਿੰਘ ਬਰਾੜ ਨੇ ਦਿੱਤੀ ਹੈ। 

ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਹੀ PRTC ਬੱਸ ਨਾਲ ਵੱਡਾ ਹਾਦਸਾ, ਕੰਡਕਟਰ ਦੀ ਮੌਤ, ਭਿਆਨਕ ਬਣੇ ਹਾਲਾਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 

 


author

Gurminder Singh

Content Editor

Related News