ਮਾਮੂਲੀ ਤਕਰਾਰ ਨੂੰ ਲੈ ਕੇ ਪਿੰਡ ਗੁੰਨੋਪੁਰ ’ਚ ਹੋਈ ਅੰਨ੍ਹੇਵਾਹ ਫਾਇਰਿੰਗ, ਵਾਲ-ਵਾਲ ਬਚੇ ਨੌਜਵਾਨ
Saturday, Apr 23, 2022 - 05:29 PM (IST)
ਗੁਰਦਾਸਪੁਰ (ਜੀਤ ਮਠਾਰੂ) - ਬੀਤੀ ਦੇਰ ਸ਼ਾਮ ਨੂੰ ਗੁਰਦਾਸਪੁਰ ਦੇ ਪਿੰਡ ਗੁਨੋਪੁਰ ਵਿਚ ਉਸੇ ਸਮੇਂ ਮਾਹੌਲ ਤਣਾਵਪੂਰਨ ਹੋ ਗਿਆ, ਜਦ ਪਿੰਡ ਦੇ ਇੱਕ ਵਿਅਕਤੀ ਨੇ ਛੋਟੀ ਜਿਹੀ ਤਕਰਾਰ ਪਿੱਛੋਂ ਕੁਝ ਨੌਜਵਾਨਾਂ ’ਤੇ ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਨੇ ਗੁੱਸੇ ਵਿੱਚ ਆ ਕੇ ਵਿਅਕਤੀ ਪ੍ਰਦੀਪ ਕੁਮਾਰ ਅਤੇ ਉਸ ਦੇ ਪਿਤਾ ਨਰੇਸ਼ ਕੁਮਾਰ ਨੂੰ ਦੁਕਾਨ ਅੰਦਰ ਡੱਕ ਦਿੱਤਾ। ਭੜਕੀ ਹੋਈ ਭੀੜ ਨੇ ਪ੍ਰਦੀਪ ਕੁਮਾਰ ਦੀ ਮੋਪਿਡ ਵੀ ਅੱਗ ਹਵਾਲੇ ਕਰ ਦਿੱਤਾ।
ਪੜ੍ਹੋ ਇਹ ਵੀ ਖ਼ਬਰ: ਦੁਬਈ ਤੋਂ ਪੰਜਾਬ ਪੁੱਜਾ 22 ਸਾਲਾ ਗੁਰਪ੍ਰੀਤ ਦਾ ਮ੍ਰਿਤਕ ਸਰੀਰ, 14ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਹੋਈ ਸੀ ਮੌਤ
ਇਸ ਦੌਰਾਨ ਕੁਝ ਲੋਕਾਂ ਨੇ ਦੱਸਿਆ ਕਿ ਪ੍ਰਦੀਪ ਕੁਮਾਰ ਵੱਲੋਂ ਕੀਤੀ ਫਾਈਰਿੰਗ ਦੌਰਾਨ ਕੋਈ ਜ਼ਖ਼ਮੀ ਨਹੀਂ ਹੋਇਆ ਪਰ ਗੋਲੀ ਸੜਕ 'ਤੇ ਖੜੀ ਇਕ ਸਕੂਟਰੀ ਨੂੰ ਜਾ ਲੱਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਨੌਜਵਾਨਾਂ ਨੇ ਦੱਸਿਆ ਕਿ ਪ੍ਰਦੀਪ ਕੁਮਾਰ ਆਪਣੇ ਪਿਤਾ ਨਰੇਸ਼ ਕੁਮਾਰ ਦੀ ਦੁਕਾਨ ਉੱਤੇ ਗੁਨੋਪੁਰ ਅੱਡੇ ਵਿਚ ਆਪਣੀ ਮੋਪਿਡ 'ਤੇ ਬੈਠਾ ਸ਼ਰਾਬ ਪੀ ਰਿਹਾ ਸੀ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਦੀ ਤਕਰਾਰ ਹੋ ਗਈ। ਤਕਰਾਰ ਦੌਰਾਨ ਪ੍ਰਦੀਪ ਨੇ ਆਪਣੇ ਲਾਇਸੈਂਸੀ ਅਸਲ੍ਹੇ ਨਾਲ ਉਨ੍ਹਾਂ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਪਰ ਖੁਸ਼ਕਿਸਮਤੀ ਨਾਲ ਉਹ ਬਚ ਗਏ।
ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ: ਪਾਕਿਸਤਾਨ ਦੇ ਪਿੰਡ ਮਿੱਠੀ ’ਚ ਹਿੰਦੂ ਦੁਕਾਨਦਾਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਇਸ ਉਪਰੰਤ ਭੜਕੇ ਹੋਏ ਲੋਕਾਂ ਨੇ ਪ੍ਰਦੀਪ ਕੁਮਾਰ ਅਤੇ ਉਸ ਦੇ ਪਿਤਾ ਨਰੇਸ਼ ਕੁਮਾਰ ਨੂੰ ਉਨ੍ਹਾਂ ਦੀ ਦੁਕਾਨ ’ਤੇ ਘੇਰ ਲਿਆ ਅਤੇ ਬੰਦ ਕਰ ਦਿੱਤਾ। ਥਾਣਾ ਭੈਣੀ ਮੀਆਂ ਖਾਂ 'ਚ ਤਾਇਨਾਤ ਐੱਸ.ਐੱਚ.ਓ ਮੇਜਰ ਸਿੰਘ ਨੇ ਦੱਸਿਆ ਕਿ ਪਰਦੀਪ ਕੁਮਾਰ ਖ਼ਿਲਾਫ਼ ਪਹਿਲਾ ਵੀ ਕਈ ਮਾਮਲੇ ਦਰਜ ਹਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਉੱਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਏ ਗਏ ਹਨ।
ਪੜ੍ਹੋ ਇਹ ਵੀ ਖ਼ਬਰ - ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ