ਪਿੰਡ ਜੱਜਲ 'ਚ ਮੀਂਹ ਦਾ ਕਹਿਰ, 14 ਗਰੀਬ ਘਰਾਂ ਦਾ ਹੋਇਆ ਭਾਰੀ ਨੁਕਸਾਨ

07/21/2019 12:27:05 PM

ਰਾਮਾਂ ਮੰਡੀ (ਪਰਮਜੀਤ) - ਸਥਾਨਕ ਸ਼ਹਿਰ ਅਧੀਨ ਪੈਂਦੇ ਪਿੰਡ ਜੱਜ਼ਲ ਵਿਖੇ ਤੇਜ਼ ਮੀਂਹ ਦੇ ਕਹਿਰ ਕਾਰਨ ਪਿੰਡ ਦੇ 14 ਗਰੀਬ ਪਰਿਵਾਰਾਂ ਦੇ ਮਕਾਨਾਂ ਦੀਆਂ ਛੱਤਾਂ ਅਤੇ ਕੰਧਾਂ 'ਚ ਤਰੇੜਾ ਆ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਰਾਂ ਦੀ ਹਾਲਤ ਖਰਾਬ ਹੋਣ 'ਤੇ ਉਕਤ ਲੋਕਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਪੀੜਤ ਛਿੰਦਰ ਕੌਰ ਪਤਨੀ ਗੁਰਦੇਵ ਸਿੰਘ, ਬਾਘੜ ਸਿੰਘ ਪੁੱਤਰ ਸਰਬਨ ਸਿੰਘ, ਰਧਵੀਰ ਰਾਮ ਪੁੱਤਰ ਤਾਰਾ ਚੰਦ, ਜਗਤਾਰ ਸਿੰਘ ਪੁੱਤਰ ਬਲਵੀਰ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੇਜ਼ ਮੀਂਹ ਆਉਣ ਕਾਰਨ ਉਨ੍ਹਾਂ ਦੇ ਘਰਾਂ ਦੀਆਂ ਘਰਾਂ ਦੀਆਂ ਛੱਤਾਂ ਤਰੇੜਾ ਆਉਣ ਕਾਰਨ ਡਿੱਗ ਗਈਆਂ ਹਨ।

ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪਿੰਡ ਦੇ ਸਾਬਕਾ ਸਰਪੰਚ ਅਤੇ ਬਲਾਕ ਸੰਮਤੀ ਮੈਂਬਰ ਜਗਦੇਵ ਸਿੰਘ ਮਾਨ ਨੇ ਸਮੂਹ ਘਰਾਂ 'ਚ ਜਾ ਕੇ ਪੀੜਤ ਪਰਿਵਾਰਾਂ ਦਾ ਹਾਲ-ਚਾਲ ਪੁੱਛਿਆ ਅਤੇ ਵਿਸ਼ਵਾਸ ਦਿਵਾਇਆ ਕਿ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਅਤੇ ਬਠਿੰਡਾ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਖੁਸ਼ਬਾਜ ਸਿੰਘ ਜਟਾਂਣਾ ਨਾਲ ਮਿਲ ਕੇ ਉਹ ਪੰਜਾਬ ਸਰਕਾਰ ਤੋਂ ਮੁਆਵਜ਼ਾ ਦਿਵਾਉਣ ਲਈ ਸਿਫਾਰਿਸ਼ ਕਰਨਗੇ। 

ਲੋਕਾਂ ਨੇ ਦੱਸਿਆ ਕਿ ਪਿੰਡ ਦਾ ਸਾਬਕਾ ਸਰਪੰਚ ਜਗਦੇਵ ਸਿੰਘ ਉਨ੍ਹਾਂ ਲਈ ਮਸੀਹਾ ਬਣ ਕੇ ਆਇਆ ਹੈ, ਜਿਸ ਨੇ ਉਨ੍ਹਾਂ ਦੇ ਘਰਾਂ 'ਚ ਆ ਕੇ ਉਨ੍ਹਾਂ ਦੀ ਸਾਰ ਲਈ। ਜਗਦੇਵ ਸਿੰਘ ਜੱਜਲ ਨੇ ਦੱਸਿਆ ਕਿ ਉਕਤ ਪੀੜਤ ਪਰਿਵਾਰ ਦਿਹਾੜੀ ਕਰਕੇ ਆਪਣਾ ਗੁਜ਼ਾਰਾ ਕਰ ਰਹੇ ਹਨ। ਪੀੜਤ ਗਰੀਬ ਪਰਿਵਾਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਡਿਪਟੀ ਕਮਿਸ਼ਨਰ ਬਠਿੰਡਾ ਅਤੇ ਹਲਕਾ ਇੰਚਾਰਜ ਖੁਸਬਾਜ਼ ਸਿੰਘ ਜਟਾਣਾ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਮੁਆਵਜ਼ਾ ਦੇ ਕੇ ਉਨ੍ਹਾਂ ਦੀ ਮਦਦ ਕੀਤੀ ਜਾਵੇ।

rajwinder kaur

This news is Content Editor rajwinder kaur