ਪਿੰਡ ਦਾ ਇਤਿਹਾਸਕ ਫ਼ੈਸਲਾ, ਦੇਸ਼ ਦੀ ਆਜ਼ਾਦੀ ਮਗਰੋਂ ਪਹਿਲੀ ਵਾਰ ਸਰਬਸੰਮਤੀ ਨਾਲ ਚੁਣੀ ਪੰਚਾਇਤ

Sunday, Oct 06, 2024 - 06:58 PM (IST)

ਪਿੰਡ ਦਾ ਇਤਿਹਾਸਕ ਫ਼ੈਸਲਾ, ਦੇਸ਼ ਦੀ ਆਜ਼ਾਦੀ ਮਗਰੋਂ ਪਹਿਲੀ ਵਾਰ ਸਰਬਸੰਮਤੀ ਨਾਲ ਚੁਣੀ ਪੰਚਾਇਤ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਦੇਸ਼ ਦੀ ਆਜ਼ਾਦੀ ਤੋਂ ਬਾਅਦ ਬੇਟ ਖੇਤਰ ਅਧੀਨ ਪੈਂਦੇ ਪਿੰਡ ਜਲਾਲਪੁਰ ਵਿਖੇ ਪਿੰਡ ਵਾਸੀਆਂ ਨੇ ਇਤਿਹਾਸਿਕ ਫ਼ੈਸਲਾ ਲੈਂਦੇ ਹੋਏ ਪਹਿਲੀ ਵਾਰ ਪਿੰਡ ਵਿੱਚ ਸਰਬਸੰਮਤੀ ਨਾਲ ਪਿੰਡ ਦੀ ਪੰਚਾਇਤ ਦਾ ਗਠਨ ਕੀਤਾ। ਮੌਜੂਦਾ ਪੰਚਾਇਤ ਚੋਣਾਂ ਦੌਰਾਨ ਪਿੰਡ ਦੀ ਸਾਬਕਾ ਪੰਚਾਇਤ, ਸੀਨੀਅਰ ਆਗੂਆ, ਮੋਹਤਵਾਰ ਸੱਜਣਾ ਅਤੇ ਸਮੂਹ ਪਿੰਡ ਵਾਸੀਆਂ ਨੇ ਆਪਸੀ ਏਕਤਾ, ਪ੍ਰੇਮ-ਪਿਆਰ ਅਤੇ ਭਾਈਚਾਰਕ ਸਾਂਝ ਦਾ ਸਬੂਤ ਦਿੰਦੇ ਹੋਏ ਇਕ ਪਲੇਟਫਾਰਮ 'ਤੇ ਇਕੱਠੇ ਹੋ ਕੇ ਸਰਬਸੰਮਤੀ ਨਾਲ ਪੰਚਾਇਤ ਚੁਣੀ। 

ਸਰਬਸੰਮਤੀ ਨਾਲ ਬਣਾਈ ਗਈ ਪੰਚਾਇਤ ਵਿੱਚ ਜਸਵੰਤ ਸਿੰਘ ਬਿੱਟੂ ਨੂੰ ਸਰਪੰਚ, ਲੱਖਵਿੰਦਰ ਸਿੰਘ ਸੇਠੀ, ਅਜੀਤ ਸਿੰਘ, ਜਸਵੰਤ ਸਿੰਘ ਅੰਬੀ, ਕੁਲਵੰਤ ਸਿੰਘ, ਤਰਸੇਮ ਸਿੰਘ ਨੰਦੀ, ਪ੍ਰਕਾਸ਼ ਰਾਮ, ਅਮਰਜੀਤ ਕੌਰ, ਸੁਰਿੰਦਰ ਕੌਰ ਅਤੇ ਜਸਵੀਰ ਕੌਰ ਨੂੰ ਮੈਂਬਰ ਪੰਚਾਇਤ ਚੁਣਿਆ ਗਿਆ।  ਇਸ ਮੌਕੇ ਸਰਬਸੰਮਤੀ ਨਾਲ ਚੁਣੀ ਹੋਈ ਪੰਚਾਇਤ ਅਤੇ ਮੈਂਬਰਾਂ ਨੇ ਇਹ ਪ੍ਰਣ ਵੀ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਪਿੰਡ ਵਿੱਚ ਆਪਸੀ ਪ੍ਰੇਮ ਪਿਆਰ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦੇ ਹੋਏ ਪਿੰਡ ਦੀ ਬਿਹਤਰੀ ਵਾਸਤੇ ਕਾਰਜ ਕੀਤੇ ਜਾਣਗੇ।

ਇਹ ਵੀ ਪੜ੍ਹੋ- ਕਿਸਾਨਾਂ ਲਈ ਅਹਿਮ ਖ਼ਬਰ, CM ਭਗਵੰਤ ਮਾਨ ਨੇ ਕਰ ਦਿੱਤਾ ਵੱਡਾ ਐਲਾਨ

ਇਸ ਮੌਕੇ ਨਵ-ਨਿਯੁਕਤ ਸਰਪੰਚ ਜਸਵੰਤ ਸਿੰਘ ਬਿੱਟੂ ਜਲਾਲਪੁਰ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਆਸ ਅਤੇ ਉਮੀਦ ਨਾਲ ਸਮੂਹ ਪਿੰਡ ਵਾਸੀਆਂ ਨੇ ਇਹ ਜ਼ਿੰਮੇਵਾਰੀ ਦਿੱਤੀ ਹੈ, ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਪਿੰਡ ਦੀ ਬਿਹਤਰੀ ਵਾਸਤੇ ਸਭਨਾਂ ਨੂੰ ਨਾਲ ਲੈ ਕੇ ਕੰਮ ਕਰਨਗੇ।  ਪਿੰਡ ਵਿੱਚ ਹੋਏ ਇਥੇ ਸਿਆਸਤ ਫ਼ੈਸਲੇ 'ਤੇ ਹਲਕਾ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਸਰਪੰਚ ਜਸਵੰਤ ਸਿੰਘ ਬਿੱਟੂ ਅਤੇ ਸਮੂਹ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਦੇ ਵਿਕਾਸ ਵਾਸਤੇ ਸੰਭਵ ਉਪਰਾਲੇ ਕੀਤੇ ਜਾਣਗੇ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, 2 ਮੋਟਰਸਾਈਕਲਾਂ ਦੀ ਹੋਈ ਜ਼ਬਰਦਸਤ ਟੱਕਰ, 3 ਨੌਜਵਾਨਾਂ ਦੀ ਦਰਦਨਾਕ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News