ਪਿੰਡ ਝਬੇਲਵਾਲੀ ਵਿਖੇ ਫੁੱਲਾਂ ਦੀ ਵਰਖਾ ਨਾਲ ਕਿਸਾਨਾਂ ਦਾ ਕੀਤਾ ਗਿਆ ਸਵਾਗਤ

Monday, Dec 13, 2021 - 02:57 PM (IST)

ਪਿੰਡ ਝਬੇਲਵਾਲੀ ਵਿਖੇ ਫੁੱਲਾਂ ਦੀ ਵਰਖਾ ਨਾਲ ਕਿਸਾਨਾਂ ਦਾ ਕੀਤਾ ਗਿਆ ਸਵਾਗਤ

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ) - ਕਿਸਾਨੀ ਮੋਰਚਾ ਫਤਿਹ ਕਰਕੇ ਪਿੰਡ ਝਬੇਲਵਾਲੀ ਪਹੁੰਚੇ ਕਿਸਾਨ ਆਗੂਆਂ ਦਾ ਪਿੰਡ ਵਾਸੀਆਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸੁਆਗਤ ਕੀਤਾ ਗਿਆ। ਕਿਰਤੀ ਕਿਸਾਨ ਯੂਨੀਅਨ ਦੇ ਸਕੱਤਰ ਬਲਜੀਤ ਸਿੰਘ ਲੰਡੇ ਰੋਡੇ ਨੇ ਦੱਸਿਆ ਕਿ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਸੂਬਾ ਆਗੂ ਹਰਪ੍ਰੀਤ ਸਿੰਘ ਝਬੇਲਵਾਲੀ ਇਕ ਸਾਲ ਤੋਂ ਵੱਧ ਸਮਾਂ ਮੋਰਚੇ ਵਿੱਚ ਸ਼ਾਮਲ ਰਹੇ ਤੇ ਇੱਕ ਦਿਨ ਵੀ ਘਰ ਵਾਪਸ ਨਹੀਂ ਆਏ। 

ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ

ਅੱਜ ਜਸਵਿੰਦਰ ਸਿੰਘ ਝਬੇਲਵਾਲੀ, ਪਰਗਟ ਸਿੰਘ ਝਬੇਲਵਾਲੀ, ਜਸਮਨਦੀਪ ਸਿੰਘ ਤੇ ਜਸਪ੍ਰੀਤ ਸਿੰਘ ਦੇ ਨਾਲ ਦਿੱਲੀ ਤੋਂ ਪਿੰਡ ਵਾਪਸ ਪਰਤੇ ਤਾਂ ਪੂਰੇ ਇਲਾਕਾ ਨਿਵਾਸੀਆਂ ਨੇ ਵੜਿੰਗ ਟੋਲ ਪਲਾਜ਼ੇ ’ਤੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਪਿੰਡ ਝਬੇਲਵਾਲੀ ਵਾਸੀਆਂ ਵੱਲੋਂ ਟਰੈਕਟਰਾਂ ਸਮੇਤ ਫਤਿਹ ਮਾਰਚ ਕਰਦੇ ਹੋਏ ਆਗੂਆਂ ਨੂੰ ਪਿੰਡ ਝਬੇਲਵਾਲੀ ਲਿਆਂਦਾ ਗਿਆ। ਪਿੰਡ ਪਹੁੰਚਣ ’ਤੇ ਬਜ਼ੁਰਗਾਂ, ਬੀਬੀਆਂ ਅਤੇ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਫੁੱਲਾਂ ਦੀ ਵਰਖਾ ਕਰਕੇ ਜ਼ੋਰਦਾਰ ਢੰਗ ਨਾਲ ਉਨ੍ਹਾਂ ਦਾ ਸੁਆਗਤ ਕੀਤਾ।  

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ


author

rajwinder kaur

Content Editor

Related News