ਪਿੰਡ ਕਿਰਲਗੜ੍ਹ ਵਿਖੇ ਗਲੀ ਦੇ ਝਗੜੇ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਦੀ ਮੌਤ

Wednesday, May 18, 2022 - 10:19 AM (IST)

ਪਿੰਡ ਕਿਰਲਗੜ੍ਹ ਵਿਖੇ ਗਲੀ ਦੇ ਝਗੜੇ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਦੀ ਮੌਤ

ਚੋਗਾਵਾਂ (ਹਰਜੀਤ, ਸਤਨਾਮ) - ਪੁਲਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਵਿਖੇ ਗਲੀ ਦੇ ਝਗੜੇ ਨੂੰ ਲੈ ਕੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ 2 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਸਨ। ਜ਼ਖ਼ਮੀ ਵਿਅਕਤੀਆਂ ’ਚੋਂ ਜਜਪਾਲ ਸਿੰਘ ਦੀ ਹਸਪਤਾਲ ਪਹੁੰਚਦੇ ਸਾਰ ਮੌਤ ਹੋ ਗਈ ਹੈ।

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ: ਜ਼ਮੀਨੀ ਵਿਵਾਦ ਨੂੰ ਲੈ ਕੇ ਜਨਾਨੀ ਦਾ ਗੋਲੀਆ ਮਾਰ ਕੀਤਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼

ਜ਼ਖ਼ਮੀ ਹੋਏ ਵਿਅਕਤੀਆਂ ਦੇ ਭਰਾ ਜਸਪਾਲ ਸਿੰਘ, ਚਾਚਾ ਛਿੰਦਾ ਸਿੰਘ ਨੇ ਪੁਲਸ ਥਾਣਾ ਲੋਪੋਕੇ ਵਿਖੇ ਦਰਖ਼ਾਸਤ ਦਿੰਦਿਆਂ ਦੱਸਿਆ ਕਿ ਸਾਡਾ ਭੇਜਾ ਸਿੰਘ ਅਤੇ ਸਾਬਕਾ ਸਰਪੰਚ ਅਵਿਨਾਸ਼ ਸਿੰਘ ਨਾਲ ਪਿੰਡ ’ਚ ਗਲੀ ਨੂੰ ਲੈ ਕੇ 2 ਸਾਲਾਂ ਤੋਂ ਝਗੜਾ ਚੱਲਦਾ ਆ ਰਿਹਾ ਸੀ। ਉਕਤ ਵਿਅਕਤੀਆਂ ਨੇ ਹੋਰਨਾਂ ਸਾਥੀਆਂ ਨੂੰ ਲੈ ਕੇ ਸਾਡੇ ਉੱਪਰ ਮਾਰੂ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਮ੍ਰਿਤਕ ਜੱਜਪਾਲ ਸਿੰਘ ਤੇ ਜ਼ਖ਼ਮੀ ਹਰਜੀਤ ਸਿੰਘ ਨੂੰ ਉਕਤ ਲੋਕਾਂ ਨੇ ਸਿੱਧੀਆਂ ਗੋਲੀਆਂ ਮਾਰੀਆਂ ਤੇ ਉਹ ਗੰਭੀਰ ਜ਼ਖ਼ਮੀ ਹੋ ਗਏ।

ਪੜ੍ਹੋ ਇਹ ਵੀ ਖ਼ਬਰ: ਦੀਨਾਨਗਰ ’ਚ 21 ਸਾਲਾ ਗੱਭਰੂ ਦੀ ਸ਼ੱਕੀ ਹਾਲਤ ’ਚ ਮੌਤ, ਕੁਝ ਦਿਨਾਂ ਬਾਅਦ ਜਾਣਾ ਸੀ ਇਟਲੀ

ਪਹਿਲਾਂ ਉਨ੍ਹਾਂ ਨੂੰ ਲੋਪਕੇ ਹਸਪਤਾਲ ਲਿਜਾਇਆ ਗਿਆ। ਫਿਰ ਥਾਣਾ ਲੋਪੋਕੇ ਵਿਖੇ ਰਿਪੋਰਟ ਦਰਜ ਕਰਵਾਉਣ ਉਪਰੰਤ ਗੋਲੀਆਂ ਨਾਲ ਬੁਰ੍ਹੀ ਤਰ੍ਹਾਂ ਜ਼ਖ਼ਮੀ ਹੋਏ ਉਕਤ ਵਿਅਕਤੀਆਂ ਨੂੰ ਅੰਮ੍ਰਿਤਸਰ ਹਸਪਤਾਲ ਰੈਫਰ ਕਰ ਦਿੱਤਾ ਜਿਥੇ ਜੱਜਪਾਲ ਸਿੰਘ ਦੀ ਮੌਤ ਹੋ ਗਈ।  ਇਸ ਸਬੰਧੀ ਪੁਲਸ ਥਾਣਾ ਲੋਪਕੇ ਦੇ ਮੁਖੀ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਉਨ੍ਹਾਂ ਵਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ। ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀਆਂ ਦੀ ਭਾਲ ਉਨ੍ਹਾਂ ਵਲੋਂ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਅੰਮ੍ਰਿਤਸਰ ਜ਼ਿਲ੍ਹੇ ’ਚ ਨਸ਼ੇ ਦੀ ਓਵਰਡੋਜ਼ ਨੇ 2 ਮਾਵਾਂ ਦੀਆਂ ਕੁੱਖਾਂ ਕੀਤੀਆਂ ਸੁੰਨੀਆਂ

 

 

 


author

rajwinder kaur

Content Editor

Related News