ਪਿੰਡ ਮਨੌਲੀ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਨਿੰਦਣਯੋਗ : ਬੀਬੀ ਜਗੀਰ ਕੌਰ

Friday, Jul 09, 2021 - 10:29 AM (IST)

ਪਿੰਡ ਮਨੌਲੀ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਨਿੰਦਣਯੋਗ : ਬੀਬੀ ਜਗੀਰ ਕੌਰ

ਅੰਮ੍ਰਿਤਸਰ (ਦੀਪਕ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੋਹਾਲੀ ਨੇੜਲੇ ਪਿੰਡ ਮਨੌਲੀ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਵਨ ਗੁਰਬਾਣੀ ਮਨੁੱਖਤਾ ਨੂੰ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕੁਝ ਲੋਕਾਂ ਵੱਲੋਂ ਬਾਰ-ਬਾਰ ਗੁਰਬਾਣੀ ਦੀ ਬੇਅਦਬੀ ਕਰਕੇ ਪੰਜਾਬ ਦੇ ਸ਼ਾਂਤ-ਮਾਹੌਲ ਨੂੰ ਖ਼ਰਾਬ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। 

ਪੜ੍ਹੋ ਇਹ ਵੀ ਖ਼ਬਰ -  ਢੋਗੀਂ ਬਾਬੇ ਦਾ ਸ਼ਰਮਨਾਕ ਕਾਰਾ : ਇੱਕੋ ਪਰਿਵਾਰ ਦੀਆਂ 3 ਜਨਾਨੀਆਂ ਲੈ ਕੇ ਹੋਇਆ ਫ਼ਰਾਰ

ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਨਾਲ ਸਿੱਖ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਪਾਵਨ ਗੁਰਬਾਣੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਸਰਕਾਰ ਨੂੰ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਤੋਂ ਸਖਤੀ ਨਾਲ ਪੁੱਛਗਿੱਛ ਕਰਨੀ ਚਾਹੀਦੀ ਹੈ, ਤਾਂ ਜੋ ਇਸ ਸਾਜ਼ਿਸ਼ ਪਿੱਛੇ ਕੰਮ ਕਰਦੇ ਲੋਕਾਂ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਬਹੁਤੇ ਮਾਮਲਿਆਂ ਵਿਚ ਦੋਸ਼ੀਆਂ ਦੇ ਫਡ਼ੇ ਜਾਣ ਮਗਰੋਂ ਵੀ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ, ਜਿਸ ਨਾਲ ਦੋਸ਼ੀਆਂ ਦੇ ਹੌਂਸਲੇ ਵੱਧ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ - ਬਰਨਾਲਾ : ਆਈਲੈਟਸ ਸੈਂਟਰ ਦੇ ਮਾਲਕ ਨੇ ਹੋਟਲ ’ਚ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ, ਫੈਲੀ ਸਨਸਨੀ


author

rajwinder kaur

Content Editor

Related News