ਇਸ ਪਿੰਡ ’ਚ ਨਸ਼ਾ ਵੇਚਣ ਤੇ ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣ ਵਾਲੇ ਲੋਕ ਹੋ ਜਾਣ ਸਾਵਧਾਨ, ਆਵੇਗੀ ਸ਼ਾਮਤ

Thursday, Mar 17, 2022 - 01:59 PM (IST)

ਇਸ ਪਿੰਡ ’ਚ ਨਸ਼ਾ ਵੇਚਣ ਤੇ ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣ ਵਾਲੇ ਲੋਕ ਹੋ ਜਾਣ ਸਾਵਧਾਨ, ਆਵੇਗੀ ਸ਼ਾਮਤ

ਅੰਮ੍ਰਿਤਸਰ (ਅਨਜਾਣ) : ਪਿੰਡ ਮੁੱਛਲ ਵਿਖੇ ਨਸ਼ਾ ਵੇਚਣ ਵਾਲਿਆਂ ਅਤੇ ਮਾਪਿਆਂ ਤੋਂ ਪਰੇ ਹੱਟ ਕੇ ਆਪਣੀ ਮਰਜ਼ੀ ਨਾਲ ਪਿੰਡ ‘ਚ ਹੀ ਵਿਆਹ ਕਰਵਾਉਣ ਵਾਲੇ ਨੌਜਵਾਨਾਂ ਦੀ ਹੁਣ ਸ਼ਾਮਤ ਆਉਣ ਵਾਲੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪੰਜਾਬ ਪ੍ਰਧਾਨ ਜਥੇਦਾਰ ਬਲਬੀਰ ਸਿੰਘ ਮੁੱਛਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਹੈ। ਉਨ੍ਹਾਂ ਇਸ ਸਬੰਧ ’ਚ ਦੱਸਿਆ ਕਿ ਇਸ ਪਿੰਡ ਵਿੱਚ ਲੰਮੇ ਸਮੇਂ ਤੋਂ ਬਿਨਾਂ ਕਿਸੇ ਡਰ ਤੋਂ ਨਿਧੱੜਕ ਹੋ ਕੇ ਕੁਝ ਅਨਸਰ ਨਸ਼ੇ ਦੇ ਟੀਕੇ ਸਮੈਕ, ਪੈਕਟਾਂ ਵਾਲੀ ਸ਼ਰਾਬ ਅਤੇ ਹੋਰ ਕਈ ਇਤਰਾਜਯੋਗ ਨਸ਼ੇ ਵੇਚ ਰਹੇ ਹਨ। 

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ: ਸੁੱਤੇ ਹੋਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਕੀਤਾ ਕਤਲ

ਉਨ੍ਹਾਂ ਕਿਹਾ ਕਿ ਨਸ਼ੇ ਦੀ ਲਪੇਟ ’ਚ ਆ ਕੇ ਕਈ ਘਰ ਬਰਬਾਦ ਹੋ ਚੁੱਕੇ ਹਨ। ਇਸ ਤੋਂ ਇਲਾਵਾ ਪਿੰਡ ਵਿੱਚ ਨੌਜਵਾਨਾਂ ਵੱਲੋਂ ਮਾਪਿਆਂ ਦੇ ਕਹਿੰਣੇ ਤੋਂ ਬਾਹਰ ਹੋ ਕੇ ਆਪਣੀ ਮਰਜ਼ੀ ਨਾਲ ਪਿੰਡ ਵਿੱਚ ਹੀ ਵਿਆਹ ਕਰਵਾਏ ਜਾ ਰਹੇ ਹਨ। ਬੱਚਿਆਂ ਦੀਆਂ ਅਜਿਹੀਆਂ ਹਰਕਤਾਂ ਨਾਲ ਮਾਪਿਆਂ ਦੇ ਦਿਲਾਂ ਨੂੰ ਭਾਰੀ ਠੇਸ ਪਹੁੰਚਦੀ ਹੈ। ਮੁੱਛਲ ਨੇ ਕਿਹਾ ਕਿ ਇਸੇ ਕੜੀ ਨੂੰ ਮੁੱਖ ਰੱਖਦਿਆਂ ਪਿੰਡ ਦੇ ਮੋਹਤਬਰਾਂ ਨੇ ਸਿੱਖ ਜਥੇਬੰਦੀਆਂ ਨਾਲ ਰਲ ਕੇ ਦੋ ਮਤੇ ਪਾਏ ਹਨ।

ਪੜ੍ਹੋ ਇਹ ਵੀ ਖ਼ਬਰ - ਰੂਹ ਕੰਬਾਊ ਵਾਰਦਾਤ: ਬੱਚੇ ਦੇ ਖੇਡਣ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਪਿਓ ਵੱਲੋਂ ਘੋਟਣਾ ਮਾਰ ਕੇ ਦਾਦੇ ਦਾ ਕਤਲ

ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਅੱਗੇ ਤੋਂ ਜੋ ਵੀ ਕੋਈ ਵਿਅਕਤੀ ਇਸ ਪਿੰਡ ਵਿੱਚ ਨਸ਼ਾ ਵੇਚਦਾ ਫੜ੍ਹਿਆ ਗਿਆ, ਉਸ ਨੂੰ ਕਾਨੂੰਨ ਦੇ ਹਵਾਲੇ ਕੀਤਾ ਜਾਵੇਗਾ। ਦੂਜਾ ਜੇਕਰ ਕੋਈ ਬੱਚਾ ਜਾਂ ਬੱਚੀ ਆਪਣੀ ਮਰਜ਼ੀ ਨਾਲ ਮਾਪਿਆਂ ਤੋਂ ਪਰੇ ਹਟ ਕੇ ਪਿੰਡ ਵਿੱਚ ਵਿਆਹ ਕਰਵਾਉਂਦਾ ਹੈ ਤਾਂ ਉਸਦਾ ਬਾਈਕਾਟ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਕਤ ਬੱਚਿਆਂ ਨੂੰ ਪਿੰਡ ‘ਚੋਂ ਬਾਹਰ ਵੀ ਕੱਢ ਦਿੱਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਦੋਸਤਾਂ ਨਾਲ ਨਹਿਰ ’ਚ ਨਹਾਉਣ ਗਏ ਮੁੰਡੇ ਦੀ 2 ਦਿਨ ਬਾਅਦ ਮਿਲੀ ਲਾਸ਼, ਪਿਆ ਚੀਕ ਚਿਹਾੜਾ

ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


author

rajwinder kaur

Content Editor

Related News