ਜ਼ਹਿਰੀਲੀ ਸ਼ਰਾਬ ਕਾਰਣ ਹੋਈਆਂ 3 ਮੌਤਾਂ ਮਗਰੋਂ ਐਕਸ਼ਨ 'ਚ ਪਿੰਡ ਦੀ ਪੰਚਾਇਤ, ਪਾਸ ਕੀਤਾ ਖ਼ਾਸ ਮਤਾ

Monday, Apr 10, 2023 - 11:14 AM (IST)

ਜ਼ਹਿਰੀਲੀ ਸ਼ਰਾਬ ਕਾਰਣ ਹੋਈਆਂ 3 ਮੌਤਾਂ ਮਗਰੋਂ ਐਕਸ਼ਨ 'ਚ ਪਿੰਡ ਦੀ ਪੰਚਾਇਤ, ਪਾਸ ਕੀਤਾ ਖ਼ਾਸ ਮਤਾ

ਸੰਗਰੂਰ (ਸਿੰਗਲਾ) : ਬੀਤੇ ਦਿਨੀਂ ਪਿੰਡ ਨਮੋਲ ਵਿਖੇ ਸ਼ਰਾਬ ਪੀਣ ਤੋਂ ਬਾਅਦ ਸ਼ੱਕੀ ਹਾਲਾਤ ’ਚ 3 ਵਿਅਕਤੀਆਂ ਦੀ ਮੌਤ ਹੋ ਜਾਣ ਤੋਂ ਬਾਅਦ ਪਿੰਡ ਦੀ ਪੰਚਾਇਤ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਨਸ਼ਿਆਂ ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਹੈ। ਗ੍ਰਾਮ ਪੰਚਾਇਤ ਮਿਰਜ਼ਾ ਪੱਤੀ ਨਮੋਲ ਅਤੇ ਗ੍ਰਾਮ ਪੰਚਾਇਤ ਪਿੰਡ ਨਮੋਲ ਵੱਲੋਂ ਇਹ ਮਤੇ ਪਾਸ ਕੀਤੇ ਗਏ ਹਨ। ਇਸ ਸਬੰਧੀ ਪੀੜਤਾਂ ਦੇ ਪਰਿਵਾਰਾਂ ਨੇ ਦੱਸਿਆ ਕਿ ਤਿੰਨਾਂ ਮਜ਼ਦੂਰਾਂ ਨੇ ਰਾਤ ਨੂੰ ਇਕੱਠਿਆਂ ਸ਼ਰਾਬ ਪੀਤੀ ਸੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਤਿੰਨੇ ਮਜ਼ਦੂਰ ਗੁਰਮੇਲ ਸਿੰਘ, ਗੁਰਤੇਜ ਸਿੰਘ ਅਤੇ ਚਮਕੌਰ ਸਿੰਘ ਰਾਤ ਸਮੇਂ ਇਕੱਠੇ ਬੈਠੇ ਸ਼ਰਾਬ ਪੀ ਰਹੇ ਸਨ ਪਰ ਜਦੋਂ ਸਵੇਰੇ ਪਰਿਵਾਰਕ ਮੈਂਬਰਾਂ ਨੇ ਦੇਖਿਆ ਤਾਂ ਤਿੰਨਾਂ ਦੀ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ- ਜਦੋਂ ਲਾੜੇ ਨੇ ਲਾਵਾਂ ਤੋਂ ਬਾਅਦ ਮੰਗਿਆ ਦਾਜ, ਫਿਰ ਚੱਲੀਆਂ ਕੁਰਸੀਆਂ, ਪਲੇਟਾਂ ਤੇ ਇੱਟਾਂ (ਵੀਡੀਓ)

ਇਸ ਸਬੰਧੀ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਿੰਡ ’ਚ ਪਿਛਲੇ ਕਾਫ਼ੀ ਸਮੇਂ ਤੋਂ ਸ਼ਰਾਬ ਦਾ ਧੰਦਾ ਚੱਲ ਰਿਹਾ ਹੈ ਅਤੇ ਉਕਤ ਮਜ਼ਦੂਰਾਂ ਦੀ ਮੌਤ ਵੀ ਨਾਜਾਇਜ਼ ਤਰੀਕੇ ਨਾਲ ਬਣਾਈ ਗਈ ਸ਼ਰਾਬ ਪੀਣ ਨਾਲ ਹੋਈ ਹੈ। ਪਿੰਡ ਵਾਲਿਆਂ ਨੇ ਪ੍ਰਸ਼ਾਸਨ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਨਾ ਤਾਂ ਪ੍ਰਸ਼ਾਸਨ ਇਸ ਪ੍ਰਤੀ ਸੁਚੇਤ ਹੈ ਅਤੇ ਨਾ ਹੀ ਕੋਈ ਹੋਰ। ਜੇਕਰ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਪੂਰੇ ਪਿੰਡ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ।

ਕੀ ਕਹਿੰਦੇ ਹਨ ਸਰਪੰਚ

ਪਿੰਡ ਨਮੋਲ ਦੇ ਸਰਪੰਚ ਦਰਸ਼ਨ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਪਿੰਡ ਦੇ ਪਤਵੰਤੇ ਸੱਜਣਾਂ, ਜਥੇਬੰਦੀਆਂ, ਨੰਬਰਦਾਰਾਂ ਅਤੇ ਆਗੂਆਂ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ ਕਿ ਪਿੰਡ ’ਚ ਕਿਸੇ ਵੀ ਤਰ੍ਹਾਂ ਦੇ ਨਾਜਾਇਜ਼ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਖ਼ਿਲਾਫ਼ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕਰਵਾਈ ਜਾਵੇਗੀ ਅਤੇ ਕਿਸੇ ਵੀ ਨਸ਼ੇ ਵਾਲੇ ਪਦਾਰਥ ਦੀ ਵਿਕਰੀ ਕਰਨ ਵਾਲੇ ਵਿਅਕਤੀ ਦੀ ਜ਼ਮਾਨਤ ਨਹੀਂ ਕਰਵਾਈ ਜਾਵੇਗੀ। ਪਾਸ ਕੀਤੇ ਮਤੇ ਅਨੁਸਾਰ ਜੇਕਰ ਕਿਸੇ ਵਿਅਕਤੀ ਨੇ ਨਸ਼ੇ ਵਾਲੇ ਪਦਾਰਥਾਂ ਦੀ ਵਿਕਰੀ ਕਰਨ ਵਾਲੇ ਵਿਅਕਤੀ ਦੀ ਜ਼ਮਾਨਤ ਕਰਵਾਈ ਹੈ ਤਾਂ ਉਸ ਦਾ ਵੀ ਸਮਾਜਿਕ ਬਾਈਕਾਟ ਕੀਤਾ ਜਾਵੇਗਾ। ਇਸ ਨਾਲ ਨਸ਼ਿਆਂ ਦੀ ਵਿਕਰੀ ਕਰਨ ਵਾਲੇ ਵਿਅਕਤੀ ਦੀ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਂ ਵੀ ਗੁਪਤ ਰੱਖਿਆ ਜਾਵੇਗਾ।

PunjabKesari

ਇਹ ਵੀ ਪੜ੍ਹੋ- ਫਾਜ਼ਿਲਕਾ 'ਚ ਬਣਾਇਆ ਗਿਆ ਦੇਸ਼ ਦਾ ਪਹਿਲਾ ਲੱਕੜ ਦਾ ਗੁਰਦੁਆਰਾ, ਸੈਲਾਨੀਆਂ ਲਈ ਬਣਿਆ ਖਿੱਚ ਦਾ ਕੇਂਦਰ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News