ਨਸ਼ੇ ਲਈ ਬਦਨਾਮ ਪਿੰਡ ਦੇ 71 ਲੋਕਾਂ ਨੂੰ ਘਰ ਖਾਲੀ ਕਰਨ ਦੇ ਨੋਟਿਸ, ਜਾਣੋ ਕੀ ਰਹੀ ਵਜ੍ਹਾ

Friday, Aug 09, 2024 - 06:39 PM (IST)

ਨਸ਼ੇ ਲਈ ਬਦਨਾਮ ਪਿੰਡ ਦੇ 71 ਲੋਕਾਂ ਨੂੰ ਘਰ ਖਾਲੀ ਕਰਨ ਦੇ ਨੋਟਿਸ, ਜਾਣੋ ਕੀ ਰਹੀ ਵਜ੍ਹਾ

ਗੁਰਦਾਸਪੁਰ (ਗੁਰਪ੍ਰੀਤ)- ਬੀਤੀ 15 ਜੂਨ ਨੂੰ ਪਿੰਡ ਡੀਡਾ ਸਾਸੀਆਂ  'ਚ ਨਸ਼ੇ ਦੀ ਓਵਰਡੋਜ਼ ਨਾਲ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਅਤੇ ਘਟਨਾ ਦੇ ਅਗਲੇ ਹੀ ਦਿਨ ਪਿੰਡ ਵਿੱਚ ਨਸ਼ਾ ਤਸਕਰੀ ਵਿੱਚ ਸ਼ਾਮਲ ਕਰੀਬ ਛੇ ਘਰਾਂ ਦੇ ਲੋਕ ਪਿੰਡ ਛੱਡ ਕੇ ਫਰਾਰ ਹੋ ਗਏ ਸਨ ਅਤੇ ਪੁਲਸ ਪ੍ਰਸ਼ਾਸਨ ਨੇ ਉਕਤ ਛੇ ਘਰਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਸੀ। ਹੁਣ ਇਸ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ ਜਦੋਂ ਨਹਿਰੀ ਵਿਭਾਗ ਨੇ ਉਕਤ ਪਿੰਡ ਦੇ 71 ਲੋਕਾਂ ਨੂੰ ਮਕਾਨ ਖਾਲੀ ਕਰਨ ਦੇ ਨੋਟਿਸ ਜਾਰੀ ਕੀਤੇ ਹਨ, ਜਿਨ੍ਹਾਂ ਵਿੱਚੋਂ ਸਿਰਫ਼ 56 ਲੋਕਾਂ ਨੂੰ ਹੀ ਨੋਟਿਸ ਮਿਲੇ ਹਨ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੇ ਪਿੰਡ ਨੂੰ ਬਦਨਾਮ ਕਰਨਾ ਚਾਹੁੰਦਾ ਹੈ ਅਤੇ ਨਸ਼ਾ ਤਸਕਰਾਂ ਦੀ ਆੜ ਵਿੱਚ ਉਨ੍ਹਾਂ ਦੇ ਘਰ ਖਾਲੀ ਕਰਵਾਏ ਜਾ ਰਹੇ ਹਨ, ਜਦਕਿ ਦੂਜੇ ਪਾਸੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਕਿਸੇ ਸਾਜ਼ਿਸ਼ ਦਾ ਨਤੀਜਾ ਨਹੀਂ ਸਗੋਂ ਰੁਟੀਨ ਕੰਮਾਂ ਦਾ ਨਤੀਜਾ ਹੈ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਲੱਗੇ ਨਿਸ਼ਾਨ ਸਾਹਿਬ ਦੇ ਬਦਲੇ ਗਏ ਪੁਸ਼ਾਕੇ, ਦੇਖੋ ਅਲੌਕਿਕ ਤਸਵੀਰਾਂ

ਪਿੰਡ ਦੀ ਮਹਿਲਾ ਸਰਪੰਚ ਕਮਲੇਸ਼ ਕੁਮਾਰੀ, ਵਿਕਰਾਂਤ, ਕਰਨ ਕੁਮਾਰ, ਪਰਮਜੀਤ, ਸੰਜੂ ਅਤੇ ਕੁਲਦੀਪ ਨੇ ਦੱਸਿਆ ਕਿ ਪਿੰਡ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀ ਮੌਤ ਹੋਣ ਤੋਂ ਬਾਅਦ ਪੁਲਸ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ’ਤੇ ਉਨ੍ਹਾਂ ਦੇ ਪਿੰਡ ਵਿੱਚ ਸਰਚ ਅਭਿਆਨ ਚਲਾਇਆ ਜਾਂਦਾ ਹੈ। ਇਸ ਕਾਰਨ ਪਿੰਡ ਵਿੱਚ ਨਸ਼ਿਆਂ ਦੇ ਕਾਰੋਬਾਰ ਦੇ ਸ਼ੱਕੀ ਲੋਕ ਪਿੰਡ ਛੱਡ ਕੇ ਚਲੇ ਗਏ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੂਨ ਦੇ ਅੰਤ ਵਿੱਚ ਛੇ ਨੋਟਿਸ ਜਾਰੀ ਕਰਕੇ ਹੁਣ ਬਾਕੀਆਂ ਦੇ ਘਰਾਂ ਨੂੰ ਖਾਲੀ ਕਰਨ ਲਈ ਕਿਹਾ ਗਿਆ ਸੀ। ਪਰ ਹੁਣ ਜ਼ਿਲ੍ਹਾ ਪ੍ਰਸ਼ਾਸਨ ਨਸ਼ਾ ਤਸਕਰਾਂ ਦੀ ਆੜ ਵਿੱਚ ਪੂਰੇ ਪਿੰਡ ਨੂੰ ਘੇਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਕੁਝ ਵਿਅਕਤੀ ਨਸ਼ੇ ਦਾ ਧੰਦਾ ਕਰਦੇ ਸਨ, ਜਿਨ੍ਹਾਂ ਖ਼ਿਲਾਫ਼ ਪੁਲਸ ਵੱਲੋਂ ਕੇਸ ਦਰਜ ਕਰਕੇ ਕੁਝ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਕੁਝ ਵਿਅਕਤੀ ਫ਼ਰਾਰ ਹਨ। ਪੁਲਸ ਦੀ ਇਸ ਕਾਰਵਾਈ ਤੋਂ ਪਿੰਡ ਦੇ ਲੋਕ ਵੀ ਖੁਸ਼ ਹਨ। ਪਰ ਹੁਣ ਨਹਿਰੀ ਵਿਭਾਗ ਵੱਲੋਂ ਪਿੰਡ ਦੇ 71 ਲੋਕਾਂ ਨੂੰ ਘਰ ਖਾਲੀ ਕਰਨ ਦਾ ਨੋਟਿਸ ਜਾਰੀ ਕੀਤਾ ਗਿਆ ਹੈ ਕਿ ਉਕਤ ਘਰ ਨਹਿਰੀ ਵਿਭਾਗ ਦੀ ਜ਼ਮੀਨ 'ਤੇ ਕਬਜ਼ਾ ਕਰਕੇ ਬਣਾਏ ਗਏ ਹਨ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਦਿੱਤੀ ਵਧਾਈ

ਉਨ੍ਹਾਂ ਨੇ ਕਿਹਾ ਕਿ ਪਿੰਡ 'ਚ ਉਨ੍ਹਾਂ ਦੇ ਦਾਦਾ ਪੜਦਾਦਾ ਪਿਛਲੇ 150 ਸਾਲਾਂ ਤੋਂ ਵੱਧ ਸਮੇਂ ਰਹੇ ਹਨ । ਇਹ ਸਿਰਫ਼ ਪਿੰਡ ਨੂੰ ਬਦਨਾਮ ਅਤੇ ਨਹਿਰ ਕਿਨਾਰੇ ਬਣੇ ਘਰਾਂ ਦੇ ਲੋਕਾਂ ਨੂੰ ਬੇਘਰ ਕਰਨ ਲਈ ਕੀਤਾ ਜਾ ਰਿਹਾ ਹੈ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਪਿੰਡ 'ਚ ਬਹੁਤ ਸਾਰੇ ਲੋਕ ਸਰਕਾਰੀ ਨੌਕਰੀਆਂ ਕਰਦੇ ਹਨ, ਕੁਝ ਇਨ੍ਹਾਂ 'ਚੋਂ ਫੌਜ 'ਚ ਵੀ ਹਨ । ਜ਼ਰੂਰੀ ਨਹੀਂ ਕਿ ਪਿੰਡ ਦੇ ਸਾਰੇ ਲੋਕ ਨਸ਼ਾ ਤਸਕਰ ਹੀ ਹੋਣ।

ਇਹ ਵੀ ਪੜ੍ਹੋ- ਮਿਲਾਵਟਖੋਰੀ ਵੱਡੇ ਪੱਧਰ 'ਤੇ, ਪੰਜਾਬ 'ਚ ਤਿੰਨ ਸਾਲਾਂ 'ਚ ਦੁੱਧ ਦੇ 18 ਫ਼ੀਸਦੀ ਸੈਂਪਲ ਹੋਏ ਫੇਲ੍ਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News