ਤਰਨਤਾਰਨ ਦੇ ਇਨ੍ਹਾਂ ਪਿੰਡਾਂ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ
Tuesday, Jan 06, 2026 - 04:24 PM (IST)
ਤਰਨਤਾਰਨ (ਰਮਨ)- ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 18 ਜਨਵਰੀ ਨੂੰ ਜ਼ਿਲਾ ਤਰਨਤਾਰਨ ਦੀਆਂ 4 ਗ੍ਰਾਮ ਪੰਚਾਇਤਾਂ ਕਾਜ਼ੀਕੋਟ, ਕੱਕਾ ਕੰਡਿਆਲਾ, ਪੰਡੋਰੀ ਗੋਲਾ ਅਤੇ ਮਾੜੀ ਕੰਬੋਕੇ ਵਿਖੇ ਪੰਚਾਇਤੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਮੌਕੇ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ/ਲੋਕਹਿੱਤ ਵਿਚ ਸ਼ਾਂਤੀ ਬਰਕਰਾਰ ਰੱਖਣ ਅਤੇ ਚੋਣਾਂ ਨੂੰ ਸੁਚੱਜੇ/ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲਾ ਮੈਜਿਸਟਰੇਟ ਤਰਨਤਾਰਨ ਰਾਹੁਲ ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਤਰਨਤਾਰਨ ਵਿਚ ਆਉਂਦੇ ਪਿੰਡਾਂ ਕਾਜ਼ੀਕੋਟ (70) (ਨਾਲਾਗੜ੍ਹ 69), ਕੱਕਾ ਕੰਡਿਆਲਾ (63), ਪੰਡੋਰੀ ਗੋਲਾ (79) ਅਤੇ ਮਾੜੀ ਕੰਬੋਕੇ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਲਾਇਸੰਸੀ ਹਥਿਆਰ, ਗੋਲੀ-ਸਿੱਕਾ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਨਾਲ ਲੈ ਕੇ ਜਾਣ ’ਤੇ ਪਾਬੰਦੀ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ: ਦਿਨ-ਦਿਹਾੜੇ ਮੋਟਰਸਾਈਕਲ ਵਾਲੇ ਮੁੰਡੇ ਮਾਰ ਗਏ ਸੁਨਿਆਰੇ ਦੀ ਦੁਕਾਨ 'ਤੇ ਗੋਲੀਆਂ
ਇਸ ਦੇ ਨਾਲ ਹੀ ਇਨ੍ਹਾਂ ਪਿੰਡਾਂ ਦੇ ਉਨ੍ਹਾਂ ਸਾਰੇ ਅਸਲਾ ਲਾਇਸੰਸ ਧਾਰਕਾਂ ਨੂੰ ਵੀ ਹੁਕਮ ਕੀਤਾ ਹੈ ਕਿ ਜਿਨ੍ਹਾਂ ਨੂੰ ਜ਼ਿਲ੍ਹਾ ਸਕ੍ਰੀਨਿੰਗ ਕਮੇਟੀ ਦੀ ਸ਼ਿਫ਼ਾਰਸ਼ ’ਤੇ ਜ਼ਿਲ੍ਹਾ ਮੈਜਿਸਟਰੇਟ ਤਰਨਤਾਰਨ ਦੇ ਦਫ਼ਤਰ ਦੁਆਰਾ ਜਾਰੀ ਕੀਤਾ ਗਿਆ ਅਜਿਹਾ ਨੋਟਿਸ ਪ੍ਰਾਪਤ ਹੁੰਦਾ ਹੈ, ਉਹ ਆਪਣੇ ਹਥਿਆਰ ਅਤੇ ਗੋਲੀ ਸਿੱਕਾ ਅਜਿਹੇ ਨੋਟਿਸ/ਆਰਡਰ ਪ੍ਰਾਪਤ ਹੋਣ ਦੇ 7 ਦਿਨ੍ਹਾਂ ਦੇ ਅੰਦਰ-ਅੰਦਰ ਆਪਣਾ ਅਸਲਾ ਲੋਕਲ ਥਾਣੇ ਜਾਂ ਮਨਜ਼ੂਰਸ਼ੁਦਾ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣਗੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਪਿੰਡਾਂ 'ਚ ਹੋਣ ਲੱਗੀ ਅਨਾਊਂਸਮੈਂਟ, ਅਧਿਕਾਰੀ ਕਰ ਰਹੇ ਲੋਕਾਂ ਨੂੰ ਸੁਚੇਤ
ਜ਼ਿਲ੍ਹਾ ਮੈਜਿਸਟਰੇਟ ਦੇ ਆਪਣੇ ਮਨਾਹੀ ਦੇ ਹੁਕਮ ਵਿਚ ਸਪੱਸ਼ਟ ਕੀਤਾ ਹੈ ਕਿ ਇਹ ਹੁਕਮ ਪੁਲਸ, ਮਿਲਟਰੀ ਜਾਂ ਪੈਰਾ ਮਿਲਟਰੀ ਦੇ ਵਰਦੀਧਾਰੀ ਜਵਾਨਾਂ ਜਾਂ ਉਨ੍ਹਾਂ ਸਰਕਾਰੀ ਕਰਮਚਾਰੀਆਂ ਜਿਨ੍ਹਾਂ ਨੂੰ ਹਥਿਆਰ ਰੱਖਣ ਦੀ ਮਾਨਤਾ ਹੈ, ਉੱਪਰ ਲਾਗੂ ਨਹੀਂ ਹੋਣਗੇ। ਇਸ ਤੋਂ ਇਲਾਵਾ ਉਹ ਖਿਡਾਰੀ ਜੋ ਨੈਸ਼ਨਲ ਰਾਈਫ਼ਲ ਐਸੋਸੀਏਸ਼ਨ ਦੇ ਮੈਂਬਰ ਹਨ ਅਤੇ ਵੱਖ-ਵੱਖ ਪੱਧਰ ’ਤੇ ਸ਼ੂਟਿੰਗ ਮੁਕਾਬਲਿਆਂ ਵਿਚ ਹਿੱਸਾ ਲੈਂਦੇ ਅਤੇ ਉਹ ਲਾਇਸੰਸੀ ਰਾਈਫਲ ਇਸਤੇਮਾਲ ਕਰਦੇ ਹਨ ਜੋ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਛੋਟ ਵਿਚ ਆਉਂਦੀ ਹੈ, ਨੂੰ ਇਨ੍ਹਾਂ ਮਨਾਹੀ ਦੇ ਹੁਕਮਾਂ ਤੋਂ ਛੋਟ ਹੋਵੇਗੀ। ਮਾਮਲੇ ਦੀ ਤਤਪਰਤਾ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਮੈਜਿਸਟਰੇਟ ਤਰਨਤਾਰਨ ਵੱਲੋਂ ਇਹ ਹੁਕਮ ਇੱਕਤਰਫ਼ਾ ਜਾਰੀ ਕਰਕੇ ਆਮ ਜਨਤਾ ਨੂੰ ਸੰਬੋਧਤ ਕੀਤਾ ਗਿਆ ਹੈ, ਜੋ ਮਿਤੀ 5 ਜਨਵਰੀ 2026 ਤੋਂ 19 ਜਨਵਰੀ 2026 (ਚੋਣਾਂ ਮੁਕੰਮਲ ਹੋਣ ਤੱਕ) ਲਾਗੂ ਰਹੇਗਾ।
ਇਹ ਵੀ ਪੜ੍ਹੋ- ਪੰਜਾਬ 'ਚ 6 ਤੇ 7 ਜਨਵਰੀ ਨੂੰ Cold Day ਦਾ Alert, ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
