ਪਿੰਡ ਪਹਿਲੂਵਾਲਾ ’ਚ ਦੇਰ ਰਾਤ ਚੱਲੀਆਂ ਗੋਲੀਆਂ, ਗੁਆਂਢੀਆਂ ''ਚ ਹੋਏ ਟਕਰਾਅ ਕਾਰਣ ਸਹਿਮ ਗਿਆ ਪੂਰਾ ਪਿੰਡ
Monday, Jun 01, 2026 - 11:29 AM (IST)
ਫਰੀਦਕੋਟ (ਰਾਜਨ) : ਫਰੀਦਕੋਟ ਜ਼ਿਲ੍ਹੇ ਦੇ ਪਿੰਡ ਪਹਿਲੂਵਾਲਾ ਵਿਚ ਬੀਤੀ ਅੱਧੀ ਰਾਤ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਆਪਸੀ ਰੰਜਿਸ਼ ਨੂੰ ਲੈ ਕੇ ਦੋ ਗੁਆਂਢੀ ਪਰਿਵਾਰ ਆਪਸ ਵਿਚ ਭਿੜ ਗਏ। ਵਿਵਾਦ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ਵੱਲੋਂ ਪਹਿਲਾਂ ਇੱਟਾਂ-ਰੋੜੇ ਚਲਾਏ ਗਏ ਅਤੇ ਬਾਅਦ ਵਿਚ ਗੋਲੀਆਂ ਵੀ ਚੱਲਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਘਟਨਾ ਤੋਂ ਬਾਅਦ ਪਿੰਡ ਵਿਚ ਹੜਕੰਪ ਮਚ ਗਿਆ ਅਤੇ ਲੋਕ ਆਪਣੇ ਘਰਾਂ ਵਿਚ ਹੀ ਸਿਮਟ ਕੇ ਰਹਿ ਗਏ। ਹਾਲਾਂਕਿ ਇਸ ਘਟਨਾ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਖਬਰ ਸਾਹਮਣੇ ਨਹੀਂ ਆਈ ਪਰ ਗੋਲੀਬਾਰੀ ਕਾਰਨ ਇਲਾਕੇ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪੁਲਸ ਮੁਤਾਬਕ ਦੋਵਾਂ ਪਰਿਵਾਰਾਂ ਵਿਚਾਲੇ ਪੁਰਾਣੀ ਰੰਜਿਸ਼ ਚੱਲ ਰਹੀ ਸੀ, ਜਿਸ ਦੇ ਚੱਲਦਿਆਂ ਇਹ ਟਕਰਾਅ ਹੋਇਆ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਕਾਰਵਾਈ, 17 ਪੰਚਾਇਤ ਸਕੱਤਰਾਂ ਨੂੰ ਮੁਅੱਤਲ ਕਰਨ ਦੇ ਹੁਕਮ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਘਟਨਾ ਨਾਲ ਸਬੰਧਤ ਸਾਹਮਣੇ ਆਈ ਸੀਸੀਟੀਵੀ ਫੁਟੇਜ ਆਪਣੇ ਕਬਜ਼ੇ ਵਿਚ ਲੈ ਲਈ ਹੈ। ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਸ਼ਰਮਸਾਰ, ਕਿੱਥੇ ਸੁਰੱਖਿਅਤ ਨੇ ਧੀਆਂ, ਸਕੂਲ ਵੈਨ ਡਰਾਈਵਰ ਨੇ ਹੀ ਵਿਦਿਆਰਥਣ ਨਾਲ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
