ਪਿੰਡ ਸਾਰੰਗੜਾ ਦੇ ਖੇਤਾਂ ''ਚ ਡਿੱਗਾ ਮਿਲਿਆ ਡਰੋਨ, ਪੁਲਸ ਨੇ ਲਿਆ ਕਬਜ਼ੇ ’ਚ
Saturday, Apr 23, 2022 - 05:41 PM (IST)
ਲੋਪੋਕੇ, ਚੋਗਾਵਾਂ (ਸਤਨਾਮ, ਹਰਜੀਤ) - ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਪੁਲਸ ਥਾਣਾ ਲੋਪੋਕੇ ਦੇ ਸਰਹੱਦੀ ਪਿੰਡ ਸਾਰੰਗੜਾ ਵਿਖੇ ਖੇਤਾਂ ਵਿੱਚ ਡਰੋਨ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਅਟਾਰੀ ਬਲਬੀਰ ਸਿੰਘ ਅਤੇ ਥਾਣਾ ਲੋਪੋਕੇ ਦੇ ਐੱਸ.ਐੱਚ.ਓ ਨਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਖੇਤਾਂ ਵਿੱਚ ਡਰੋਨ ਡਿੱਗਾ ਹੋਇਆ ਹੈ। ਮੌਕੇ 'ਤੇ ਜਾ ਕੇ ਡਰੋਨ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ: ਦੁਬਈ ਤੋਂ ਪੰਜਾਬ ਪੁੱਜਾ 22 ਸਾਲਾ ਗੁਰਪ੍ਰੀਤ ਦਾ ਮ੍ਰਿਤਕ ਸਰੀਰ, 14ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਹੋਈ ਸੀ ਮੌਤ
ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਕਿ ਇਹ ਡਰੋਨ ਕਿੱਥੋ ਆਇਆ ਹੈ? ਸ਼ੱਕ ਇਹ ਵੀ ਪ੍ਰਗਟਾਇਆ ਜਾ ਰਿਹਾ ਇਹ ਡਰੋਨ ਪਾਕਿਸਤਾਨ ਤੋਂ ਆਇਆ ਹੈ। ਫਿਲਹਾਲ ਪੁਲਸ ਵੱਲੋਂ ਸਾਰੇ ਪੱਖਾਂ ਨੂੰ ਖੰਗਾਲਿਆ ਜਾ ਰਿਹਾ ਹੈ।