ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨ 'ਤਾ ਸਰਪੰਚ, ਪੁਲਸ ਨੇ ਸੀਲ ਕੀਤਾ ਇਲਾਕਾ

Friday, Mar 06, 2026 - 01:31 PM (IST)

ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨ 'ਤਾ ਸਰਪੰਚ, ਪੁਲਸ ਨੇ ਸੀਲ ਕੀਤਾ ਇਲਾਕਾ

ਮੋਗਾ/ਬਾਘਾਪੁਰਾਣਾ (ਗੋਪੀ, ਕਸ਼ਿਸ਼) : ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਵਿਚ ਦਿਨ ਦਿਹਾੜੇ ਗੋਲੀਆਂ ਚੱਲਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੌਰਾਨ ਮੌਜੂਦਾ ਸਰਪੰਚ ਹੈਪੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸਨੂੰ ਤੁਰੰਤ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਪੁਰਾਣੀ ਰੰਜਿਸ਼ ਦੇ ਚੱਲਦਿਆਂ ਵਾਪਰੀ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਅਣਪਛਾਤੇ ਵਿਅਕਤੀ ਇਕ ਫਾਰਚੂਨਰ ਗੱਡੀ ਵਿਚ ਆਏ ਅਤੇ ਉਨ੍ਹਾਂ ਨੇ ਸਰਪੰਚ ਹੈਪੀ ‘ਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਵੱਲੋਂ ਕਈ ਫਾਇਰ ਕੀਤੇ ਗਏ, ਜਿਸ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ।

ਇਹ ਵੀ ਪੜ੍ਹੋ : ਸਵਾਰੀਆਂ ਨਾਲ ਭਰੀ PRTC ਬੱਸ ਨਾਲ ਵੱਡਾ ਹਾਦਸਾ, ਸੜਕ 'ਤੇ ਵਿਛ ਗਈਆਂ ਲਾਸ਼ਾਂ

ਗੋਲੀਆਂ ਲੱਗਣ ਕਾਰਨ ਸਰਪੰਚ ਹੈਪੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਮੌਕੇ 'ਤੇ ਮੌਜੂਦ ਲੋਕਾਂ ਵੱਲੋਂ ਤੁਰੰਤ ਉਸਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਬਾਅਦ ਵਿਚ ਮੌਤ ਹੋ ਗਈ।  ਇਸ ਘਟਨਾ ਤੋਂ ਬਾਅਦ ਬਾਘਾਪੁਰਾਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ, ਜਦਕਿ ਪੁਲਸ ਵੱਲੋਂ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਅੰਦਰ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੇ ਸਾਵਧਾਨ, ਭਲਕੇ ਲਈ ਹੋ ਗਿਆ ਵੱਡਾ ਐਲਾਨ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਦੇ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ। ਮੋਗਾ ਦੇ ਐੱਸਐੱਸਪੀ ਵੱਲੋਂ ਖੁਦ ਮੌਕੇ ‘ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ ਅਤੇ ਪੁਲਸ ਟੀਮਾਂ ਨੂੰ ਜਾਂਚ ਦੇ ਹੁਕਮ ਦਿੱਤੇ ਗਏ। ਪੁਲਸ ਨੇ ਇਲਾਕੇ ਵਿਚ ਨਾਕਾਬੰਦੀ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਮਾਮਲਾ ਆਪਸੀ ਰੰਜਿਸ਼ ਨਾਲ ਜੁੜਿਆ ਹੋਇਆ ਲੱਗਦਾ ਹੈ। ਹਾਲਾਂਕਿ ਪੁਲਸ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਤੱਕ ਜਲਦੀ ਪਹੁੰਚਿਆ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਨੂੰ 1000 ਦੇਣ 'ਤੇ ਲੱਗ ਗਈਆਂ ਸ਼ਰਤਾਂ! ਇਨ੍ਹਾਂ ਬੀਬੀਆਂ ਨੂੰ ਨਹੀਂ ਮਿਲੇਗਾ ਲਾਭ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News