ਮੋਗਾ ਦੇ ਪਿੰਡ ਸੁੱਖਾਨੰਦ 'ਚ ਚੱਲੀਆਂ ਗੋਲੀਆਂ, ਇਕ ਵਿਅਕਤੀ ਦੀ ਮੌਤ
Thursday, Jun 18, 2026 - 03:57 PM (IST)
ਮੋਗਾ (ਕਸ਼ਿਸ਼ ਸਿੰਗਲਾ) : ਮੋਗਾ ਦੇ ਸਬ-ਡਿਵੀਜ਼ਨ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਸੁੱਖਾਨੰਦ ਵਿਚ ਦੇਰ ਰਾਤ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਦੌਰਾਨ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਕਰਨ ਸਿੰਘ ਉਰਫ਼ ਗੱਗੂ ਵਾਸੀ ਪਿੰਡ ਚੀਦਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਉਪਰੰਤ ਡੀਐੱਸਪੀ ਬਾਘਾਪੁਰਾਣਾ ਅਤੇ ਐੱਸਆਈ ਮੰਗਲ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਬਚਪਨ ਤੋਂ ਰੱਖੀ ਰੰਜਿਸ਼ ਦਾ ਲਿਆ ਬਦਲਾ, ਦੋਹਰੇ ਕਤਲ ਕਾਂਡ ਨੇ ਹਿਲਾਇਆ ਪੰਜਾਬ-ਹਰਿਆਣਾ
ਜਾਣਕਾਰੀ ਦਿੰਦਿਆਂ ਡੀਐੱਸਪੀ ਬਾਘਾਪੁਰਾਣਾ ਜਸਬਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਗੋਲੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਅਮਨਦੀਪ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਹਨ। ਪੁਲਸ ਅਨੁਸਾਰ ਮੁੱਢਲੀ ਜਾਂਚ ਵਿਚ ਮ੍ਰਿਤਕ ਅਤੇ ਮੁਲਜ਼ਮ ਵਿਚਕਾਰ ਪੁਰਾਣੀ ਰੰਜਿਸ਼ ਸਾਹਮਣੇ ਆਈ ਹੈ, ਜਿਸ ਕਾਰਨ ਇਹ ਘਟਨਾ ਵਾਪਰੀ ਹੋਣ ਦਾ ਸ਼ੱਕ ਹੈ। ਫਿਲਹਾਲ ਪੁਲਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਉਸ ਨੂੰ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ : ਬਿਜਲੀ 'ਚ ਮਿਲਣ ਵਾਲੀ ਵਿਸ਼ੇਸ਼ ਛੋਟ 'ਤੇ ਝਟਕਾ, ਮਾਰਚ ਮਹੀਨੇ ਤੋਂ ਲੱਖਾਂ ਰੁਪਏ ਦੇ ਬਕਾਇਆ ਨੋਟਿਸ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
