ਖਨੌਰੀ ਬਾਰਡਰ 'ਤੇ ਮਾਰੇ ਗਏ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਲੈਣ ਪੁੱਜੇ ਪਿੰਡ ਵਾਲਿਆਂ ਨੇ ਕੀਤਾ ਵੱਡਾ ਐਲਾਨ (ਵੀਡੀਓ)

Thursday, Feb 22, 2024 - 04:52 PM (IST)

ਪਟਿਆਲਾ (ਵੈੱਬ ਡੈਸਕ) - ਖਨੌਰੀ ਬਾਰਡਰ 'ਤੇ ਬੁੱਧਵਾਰ ਨੂੰ ਹੋਈ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਕਿਸਾਨ ਸੜਕਾਂ 'ਤੇ ਉਤਰ ਆਏ ਹਨ। ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਲੈਣ ਲਈ ਪਟਿਆਲਾ ਵਿਖੇ ਪਿੰਡ ਵਾਲੇ ਜਿਵੇਂ ਹੀ ਹਸਪਤਾਲ ਵਿਚ ਪਹੁੰਚੇ ਤਾਂ ਪਿੰਡ ਵਾਲਿਆਂ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਜਿੰਨੀ ਦੇਰ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲ ਜਾਂਦਾ, ਉਹ ਸ਼ੁਭਕਰਨ ਸਿੰਘ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ।  ਦੱਸ ਦੇਈਏ ਕਿ ਬਠਿੰਡਾ ਦੇ ਪਿੰਡ ਬੱਲੋ ਦੇ ਰਹਿਣ ਵਾਲੇ ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰ ਬੇਹੱਦ ਸਦਮੇ ਵਿਚ ਹੈ। ਉਕਤ ਕਿਸਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦੀ ਮਾਂ ਦਾ ਪਹਿਲਾਂ ਦੀ ਦਿਹਾਂਤ ਹੋ ਚੁੱਕਾ ਹੈ ਅਤੇ ਉਸ ਦੀ ਦਾਦੀ ਨੇ ਹੀ ਉਸ ਦਾ ਪਾਲਣ-ਪੋਸ਼ਣ ਕੀਤਾ ਸੀ। ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਅਸੀਂ ਸ਼ੁਭਕਰਨ ਸਿੰਘ ਦੀ ਮੌਤ ਦਾ ਇਨਸਾਫ਼ ਚਾਹੁੰਦੇ ਹਾਂ ਅਤੇ ਜਿੰਨੀ ਦੇਰ ਤੱਕ ਇਨਸਾਫ਼ ਨਹੀਂ ਮਿਲਦਾ ਸ਼ੁਭਕਰਨ ਿਸੰਘ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ। 

ਇਥੇ ਇਹ ਵੀ ਦੱਸਣਯੋਗ ਹੈ ਕਿ ਦਿੱਲੀ ਦੀਆਂ ਬਰੂਹਾਂ 'ਤੇ ਐੱਮ. ਐੱਸ. ਪੀ. ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ 9 ਦਿਨਾਂ ਤੋਂ ਦਿੱਲੀ ਕੂਚ ਲਏ ਡਟੇ ਹੋਏ ਹਨ। ਬੀਤੇ ਦਿਨ ਜਿਵੇਂ ਹੀ ਸਵੇਰੇ ਕਿਸਾਨਾਂ ਨੇ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕੂਚ ਕਰਨਾ ਸ਼ੁਰੂ ਕੀਤਾ ਤਾਂ ਹਰਿਆਣਾ ਪੁਲਸ ਵੱਲੋਂ ਕਿਸਾਨਾਂ 'ਤੇ ਹੰਝੂ ਗੈਸ ਦੇ ਗੋਲ਼ੇ ਛੱਡੇ ਗਏ ਸਨ, ਜਿਸ ਵਿਚ ਬਠਿੰਡਾ ਦੇ ਪਿੰਡ ਬੱਲੋ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ। ਸ਼ੁਭਕਰਨ ਦੀ ਮੌਤ ਤੋਂ ਬਾਅਦ ਫਿਲਹਾਲ ਕਿਸਾਨਾਂ ਨੇ ਦਿੱਲੀ ਕੂਚ ਦਾ ਪ੍ਰੋਗਰਾਮ ਦੋ ਦਿਨਾਂ ਲਈ ਰੱਦ ਕਰ ਦਿੱਤਾ ਹੈ। ਉਥੇ ਹੀ ਦੂਜੇ ਪਾਸੇ ਖੇਤਾਬਾੜੀ ਮੰਤਰੀ ਅਰਜੁਨ ਮੁੰਡਾ ਵੱਲੋਂ ਪੰਜਵੇਂ ਦੌਰ ਦੀ ਮੀਟਿੰਗ ਦਾ ਕਿਸਾਨਾਂ ਨੂੰ ਸੱਦਾ ਵੀ ਦਿੱਤਾ ਗਿਆ ਹੈ। 

PunjabKesari

ਇਹ ਵੀ ਪੜ੍ਹੋ:  ਖਨੌਰੀ ਬਾਰਡਰ 'ਤੇ ਹੋਈ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ 'ਤੇ MP ਪਰਨੀਤ ਕੌਰ ਨੇ ਜਤਾਇਆ ਦੁੱਖ਼ (ਵੀਡੀਓ)

ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਹਰਿਆਣਾ ਦੇ ਸੁਰੱਖਿਆ ਕਰਮਚਾਰੀਆਂ ਨੇ ਹੰਝੂ ਗੈਸ ਦੇ ਗੋਲ਼ੋ ਅਤੇ ਜਲ ਤੋਪਾਂ ਦਾ ਇਸਤੇਮਾਲ ਕੀਤਾ ਿਗਆ ਹੈ। ਇਸ ਦੌਰਾਨ ਕਈ ਕਿਸਾਨਾਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਖਨੌਰੀ ਬਾਰਡਰ 'ਤੇ ਵੀ ਪੰਜਾਬ ਵਾਲੇ ਪਾਸੇ ਹਜ਼ਾਰਾਂ ਕਿਸਾਨ ਇਕੱਠੇ ਹੋਏ ਹਨ। ਉਹ ਦਿੱਲੀ ਵੱਲ ਮਾਰਚ ਕਰਨ 'ਤੇ ਅੜੇ ਹੋਏ ਹਨ। ਦੂਜੇ ਪਾਸੇ ਹਰਿਆਣਾ ਵੱਲ ਬਾਰਡਰ 'ਤੇ ਪੁਲਸ ਨੇ ਕਿਸਾਨਾਂ ਨੂੰ ਰੋਕਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਉਥੇ ਹੀ ਪੰਜਾਬ-ਹਰਿਆਣਾ ਬਾਰਡਰ ਨੂੰ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ।

PunjabKesari

ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਜਲੰਧਰ-ਦਿੱਲੀ ਨੈਸ਼ਨਲ ਹਾਈਵੇਅ ਕਿਸਾਨਾਂ ਨੇ ਕੀਤਾ ਬੰਦ 
ਸ਼ੁਭਕਰਨ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਪੰਜਾਬ ਦਾ ਸਭ ਤੋਂ ਵੱਡਾ ਹਾਈਵੇਅ ਜਾਮ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਖਨੌਰੀ ਵਿਚ ਹੋਈ ਨੌਜਵਾਨ ਕਿਸਾਨ ਦੀ ਮੌਤ ਦੇ ਰੋਸ ਵਜੋਂ ਜਲੰਧਰ-ਦਿੱਲੀ ਨੈਸ਼ਨਲ ਹਾਈਵੇਅ 2 ਵਜੇ ਤੱਕ ਜਾਮ ਰਹੇਗਾ। ਕਿਸਾਨਾਂ ਵਿਚ ਭਾਰੀ ਰੋਸ ਨਜ਼ਰ ਆ ਰਿਹਾ ਹੈ।  ਸੜਕਾਂ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਪੁਲਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਹੈ। ਸ਼ੁਭਕਰਨ ਦੇ ਕਿਸਾਨਾਂ ਨੇ ਹੱਥਾਂ ਵਿਚ ਪੋਸਟਰ ਫੜੇ ਹੋਏ ਹਨ, ਜਿਨ੍ਹਾਂ 'ਤੇ ਸ਼ੁਬਕਰਨ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਲਿਖਿਆ ਹੋਇਆ ਹੈ ਅਤੇ ਰੋਸ ਜ਼ਾਹਰ ਕੀਤਾ ਜਾ ਰਿਹਾ ਹੈ। ਵੱਡੀ ਗਿਣਤੀ ਵਿਚ ਕਿਸਾਨ ਝੰਡੀਆਂ ਲੈ ਕੇ ਇਥੇ ਪਹੁੰਚੇ ਹਨ। ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਹਰਿਆਣਾ ਪੁਲਸ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ। 
ਇਹ ਵੀ ਪੜ੍ਹੋ: ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ 'ਤੇ ਭੜਕੇ ਕਿਸਾਨ, ਜਾਮ ਕਰ 'ਤਾ ਪੰਜਾਬ ਦਾ ਸਭ ਤੋਂ ਵੱਡਾ Highway, ਰਸਤੇ ਡਾਇਵਰਟ

ਉਥੇ ਹੀ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਵੇਖਦੇ ਹੋਏ ਪੁਲਸ ਵੱਲੋਂ ਯਾਤਰੀਆਂ ਦੀ ਸਹੂਲਤ ਲਈ ਰੂਟਾਂ ਨੂੰ ਡਾਇਵਰਜ਼ਨ ਦਿੱਤੀ ਗਈ ਹੈ। ਪੁਲਸ ਨੇ ਫਿਲੌਰ ਤੋਂ ਨੂਰਮਹਿਲ ਅਤੇ ਫਿਲੌਰ ਤੋਂ ਨਵਾਂਸ਼ਹਿਰ ਵੱਲ ਰਸਤੇ ਨੂੰ ਡਾਇਵਰਜ਼ਨ ਦਿੱਤੀ ਗਈ ਹੈ। ਜਲੰਧਰ ਤੋਂ ਲੁਧਿਆਣਾ ਜਾਣ ਵਾਲੇ ਲੋਕ ਨਵਾਂਸ਼ਹਿਰ ਤੇ ਰਾਹੋਂ ਵੱਲ ਨੂੰ ਡਾਇਵਰਜ਼ਨ ਦਿੱਤੀ ਗਈ ਹੈ। ਅੰਮ੍ਰਿਤਸਰ ਜਾਣ ਵਾਲੇ ਲੋਕਾਂ ਨੂੰ ਲਾਡੋਵਾਲ ਰਾਹੀਂ ਭੇਜਿਆ ਜਾ ਰਿਹਾ ਹੈ। ਇਨ੍ਹਾਂ ਰੂਟਾਂ ਦੀ ਆਮ ਜਨਤਾ ਵਰਤੋਂ ਕਰ ਸਕਦੀ ਹੈ ਅਤੇ ਆਪਣੀ ਮੰਜ਼ਿਲ ਤੱਕ ਲੋਕ ਪਹੁੰਚ ਸਕਦੇ ਹਨ। ਇਸ ਸਬੰਧੀ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਭਾਰਸਿੰਘਪੁਰਾ ਨੇ ਦੱਸਿਆ ਸੀ ਕਿ ਜਥੇਬੰਦੀ ਵੱਲੋਂ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਪ੍ਰੋਗਰਾਮ ਦਿੱਤਾ ਗਿਆ ਹੈ। ਪਹਿਲਾਂ 10 ਤੋਂ 4 ਵਜੇ ਤੱਕ ਹਾਈਵੇਅ ਜਾਮ ਕੀਤੇ ਜਾਣੇ ਸਨ ਪਰ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵੇਖਦੇ ਹੋਏ ਇਹ ਸਮਾਂ ਹੁਣ 11 ਵਜੇ ਤੋਂ 2 ਵਜੇ ਤੱਕ ਕੀਤਾ ਗਿਆ। 

ਇਹ ਵੀ ਪੜ੍ਹੋ: ਜਲੰਧਰ 'ਚ 23 ਤੇ 24 ਫਰਵਰੀ ਨੂੰ ਇਹ ਦੁਕਾਨਾਂ ਰਹਿਣਗੀਆਂ ਬੰਦ, ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News