ਪੰਜਾਬ ਦੇ ਪਿੰਡਾਂ ਵਿਚ ਹੋ ਰਹੀਆਂ ਅਨਾਊਂਸਮੈਂਟਾਂ, ਲੋਕਾਂ ਨੂੰ ਕੀਤਾ ਜਾ ਰਿਹਾ ਅਲਰਟ
Tuesday, Aug 26, 2025 - 01:22 PM (IST)

ਤਰਨਤਾਰਨ (ਰਮਨ)- ਹਰੀਕੇ ਹੈੱਡ ਵਰਕਸ ਵਿਖੇ ਪਾਣੀ 2 ਲੱਖ 59 ਹਜ਼ਾਰ ਕਿਊਸਿਕ ਦਰਜ ਕੀਤਾ ਗਿਆ। ਇਸ ਤੋਂ ਇਲਾਵਾ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਹੁਸੈਨੀ ਵਾਲਾ ਨੂੰ ਡਾਊਨ ਸਟਰੀਮ ਲਈ ਛੱਡਿਆ ਗਿਆ ਹੈ, ਜਦਕਿ ਲਗਭਗ 13 ਹਜ਼ਾਰ ਕਿਊਸਿਕ ਪਾਣੀ ਫਿਰੋਜ਼ਪੁਰ ਅਤੇ ਰਾਜਸਥਾਨ ਫੀਡਰ ਰਾਹੀਂ ਖੇਤੀਬਾੜੀ ਲਈ ਭੇਜਿਆ ਜਾ ਰਿਹਾ ਹੈ। ਬੀਤੇ ਦਿਨ ਇੱਥੇ 2 ਲੱਖ 2 ਹਜ਼ਾਰ ਕਿਊਸਿਕ ਪਾਣੀ ਹਰੀਕੇ ਹੈੱਡ ਵਰਕਸ 'ਚ ਛੱਡਿਆ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ ਦੀ ਲਪੇਟ 'ਚ ਆਏ 10 ਪਿੰਡ, ਮੰਡਰਾਉਣ ਲੱਗਾ ਹੜ੍ਹ ਦਾ ਖ਼ਤਰਾ
ਹਰੀਕੇ ਪੱਤਣ ਵਿਖੇ ਪਾਣੀ ਦੀ ਨਿਕਾਸੀ ਲਈ ਸਾਰੇ 31 ਗੇਟ ਖੋਲ੍ਹ ਦਿੱਤੇ ਗਏ ਹਨ। ਪਿੰਡਾਂ 'ਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘਾਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਅਨਾਊਂਸਮੈਂਟ ਕੀਤੀ ਜਾ ਰਹੀ ਹੈ, ਜੋ ਵੱਡੇ ਨੁਕਸਾਨ ਤੋਂ ਬਚਿਆ ਜਾ ਸਕੇ। ਹਰੀਕੇ ਪੱਤਣ ਨਾਲ ਲੱਗਦੇ ਨੀਵੇਂ ਇਲਾਕਿਆਂ ਦੇ ਪਿੰਡ—ਘੜੁੰਮ, ਕੁੱਤੀਵਾਲਾ, ਸਭਰਾਂ, ਬਸਤੀ ਲਾਲ ਸਿੰਘ, ਡੂੰਮਣੀ ਵਾਲਾ, ਗਦਾਈਕੇ, ਜਲੋਕੇ, ਕੋਟਬੁੱਢਾ, ਗੱਡੀ ਬਾਦਸ਼ਾਹ ਸਮੇਤ ਹੋਰ ਕਈ ਪਿੰਡਾਂ ਵਿਚ ਖਤਰਾ ਵੱਧ ਗਿਆ ਹੈ। ਪਿੰਡ ਵਾਸੀਆਂ ਨੂੰ ਚੌਕਸ ਰਹਿਣ ਲਈ ਅਲਰਟ ਦਾ ਐਲਾਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਨਗਰ ਨਿਗਮ ਦੀ ਵੱਡੀ ਕਾਰਵਾਈ, ਅਧਿਕਾਰੀਆਂ ਨੂੰ ਦਿੱਤੇ ਹੁਕਮ
ਦੱਸ ਦੇਈਏ ਕਿ ਸਾਲ 2023 ਦੌਰਾਨ ਹਰੀਕੇ 'ਚ 2 ਲੱਖ 85 ਹਜ਼ਾਰ ਕਿਊਸਿਕ ਪਾਣੀ ਆਉਣ ਕਾਰਨ ਹੜ੍ਹ ਦੀ ਸਥਿਤੀ ਬਣ ਗਈ ਸੀ। ਇਸ ਵੇਲੇ ਵੀ ਬਿਆਸ ਦਰਿਆ ਨਾਲ ਲੱਗਦੇ ਦਰਜਨਾਂ ਪਿੰਡਾਂ ਦੇ ਲੋਕ ਚਿੰਤਤ ਹਨ ਅਤੇ ਖ਼ਾਸ ਕਰਕੇ ਕਿਸਾਨਾਂ ਦੀਆਂ ਨੀਂਦਾਂ ਉੱਡ ਚੁੱਕੀਆਂ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ 5 ਦਿਨਾਂ ਦੀ ਵੱਡੀ ਭਵਿੱਖਬਾਣੀ, ਪੜ੍ਹੋ Latest Update
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8