ਬਰਸਾਤ ਆਉਂਦੇ ਹੀ ਪਿੰਡਾਂ ਵਾਲਿਆਂ ਦੀ ਉੱਡੀ ਨੀਂਦ, ਯਾਦ ਆਇਆ ਤਬਾਹੀ ਦਾ ਮੰਜ਼ਰ

Sunday, Jul 26, 2020 - 01:13 PM (IST)

ਬਰਸਾਤ ਆਉਂਦੇ ਹੀ ਪਿੰਡਾਂ ਵਾਲਿਆਂ ਦੀ ਉੱਡੀ ਨੀਂਦ, ਯਾਦ ਆਇਆ ਤਬਾਹੀ ਦਾ ਮੰਜ਼ਰ

ਲੁਧਿਆਣਾ (ਨਰਿੰਦਰ) : ਸਤਲੁਜ ਦਰਿਆ ਕੰਢ ਵਸੇ ਪਿੰਡਾਂ ਦੇ ਲੋਕਾਂ ਦੀ ਬਰਸਾਤਾਂ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਰਾਤਾਂ ਦੀ ਨੀਂਦ ਉੱਡ ਗਈ ਹੈ ਅਤੇ ਲੋਕਾਂ ਨੂੰ ਪਿਛਲੇ ਸਾਲ ਆਏ ਹੜ੍ਹਾਂ ਕਾਰਨ ਹੋਈ ਤਬਾਹੀ ਦਾ ਮੰਜ਼ਰ ਯਾਦ ਆ ਗਿਆ ਹੈ, ਜਿਸ ਕਾਰਨ ਪਿੰਡ ਵਾਸੀ ਸਹਿਮੇ ਹੋਏ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਸਾਲ ਹੜ੍ਹਾਂ ਨਾਲ ਜੋ ਤਬਾਹੀ ਹੋਈ ਸੀ, ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਉਸ ਤਬਾਹੀ ਨੂੰ ਯਾਦ ਕਰਕੇ ਅੱਜ ਵੀ ਲੋਕਾਂ ਦੀਆਂ ਅੱਖਾਂ 'ਚ ਹੰਝੂ ਆ ਜਾਂਦੇ ਹਨ, ਹਾਲਾਂਕਿ ਪਿੰਡਾਂ ਵਾਲਿਆਂ ਨੂੰ ਇਸ ਵਾਰ ਇਸ ਗੱਲ ਦੀ ਥੋੜ੍ਹੀ ਤਸੱਲੀ ਹੋ ਕਿ ਇਸ ਵਾਰ ਪ੍ਰਸ਼ਾਸਨ ਵੱਲੋਂ ਹੜ੍ਹਾਂ ਦੀ ਰੋਕਥਾਮ ਲਈ ਸਮੇਂ ਸਿਰ ਤਿਆਰੀਆਂ ਕਰ ਲਈਆਂ ਗਈਆਂ ਹਨ, ਜਿਸ ਕਾਰਨ ਉਹ ਕੁੱਝ ਰਾਹਤ ਮਹਿਸੂਸ ਕਰ ਰਹੇ ਹਨ। ਪਿੰਡਾਂ ਵਾਲਿਆਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਲਗਾਤਾਰ ਇਸ 'ਤੇ ਕੰਮ ਕਰ ਰਿਹਾ ਹੈ ਅਤੇ ਸਾਰੇ ਬੰਨ੍ਹ ਪੱਕੇ ਕੀਤੇ ਜਾ ਰਹੇ ਹਨ। 

ਇਹ ਵੀ ਪੜ੍ਹੋ : ਪਿੱਜ਼ਾ ਤਿਆਰ ਕਰਦਿਆਂ ਫਟੇ ਸਿਲੰਡਰ ਦੇ ਉੱਡੇ ਪਰਖੱਚੇ, ਧਮਾਕੇ ਨੇ ਛੱਤ 'ਚ ਪਾਈਆਂ ਤਰੇੜਾਂ
ਇਸ ਬਾਰੇ ਪਿੰਡ ਰਜਾਪੁਰ ਦੇ ਸਾਬਕਾ ਸਰਪੰਚ ਧਰਮ ਸਿੰਘ ਨੇ 'ਜਗਬਾਣੀ' ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਂਝ ਤਾਂ ਪ੍ਰਸ਼ਾਸਨ ਇਸ 'ਤੇ ਕੰਮ ਕਰ ਰਿਹਾ ਹੈ ਪਰ ਜਦੋਂ ਹੱਦ ਤੋਂ ਵੱਧ ਪਾਣੀ ਆ ਜਾਵੇ ਤਾਂ ਪ੍ਰਸ਼ਾਸਨ ਦੇ ਵੀ ਹੱਥ ਖੜ੍ਹੇ ਹੋ ਜਾਂਦੇ ਹਨ ਅਤੇ ਫ਼ਸਲਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਜਾਂਦਾ ਹੈ ਅਤੇ ਬੰਨ੍ਹ ਟੁੱਟ ਜਾਂਦੇ ਹਨ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੱਕੇ ਤੌਰ 'ਤੇ ਹੜ੍ਹਾਂ ਤੋਂ ਬਚਾਅ ਸਬੰਧੀ ਪ੍ਰਬੰਧ ਕੀਤੇ ਜਾਣ ਤਾਂ ਜੋ ਲੋਕਾਂ ਦੀ ਹਰ ਸਾਲ ਦੀ ਪਰੇਸ਼ਾਨੀ ਖਤਮ ਹੋ ਸਕੇ।

ਇਹ ਵੀ ਪੜ੍ਹੋ : ਕੋਰੋਨਾ ਆਫ਼ਤ : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਇਸ ਵਾਰ ਨਹੀਂ ਲੱਗੇਗੀ ਕੋਈ 'ਫ਼ੀਸ'
ਦੂਜੇ ਪਾਸੇ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਹੜ੍ਹਾਂ ਦੀ ਰੋਕਥਾਣ ਲਈ ਹਰ ਤਰ੍ਹਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਨਰੇਗਾ ਦੇ ਤਹਿਤ ਮਜ਼ਦੂਰਾਂ ਤੋਂ ਸਾਰੇ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧ 'ਚ ਇਕ ਮੀਟਿੰਗ ਕਰਕੇ ਪੁਲਸ, ਫੌਜ, ਐਨ. ਡੀ. ਆਰ. ਐਫ. ਆਦਿ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ : 12ਵੀਂ ਦੇ 'ਹੋਣਹਾਰ ਵਿਦਿਆਰਥੀਆਂ' ਤੋਂ ਖੁਸ਼ ਹੋਏ ਕੈਪਟਨ ਦਾ ਵੱਡਾ ਐਲਾਨ


author

Babita

Content Editor

Related News