ਅੰਮ੍ਰਿਤਸਰ ਦੇ ਪਿੰਡਾਂ ਨੂੰ ਮਿਲੇਗੀ ਵੱਡੀ ਸਹੂਲਤ, ADC ਵੱਲੋਂ ਅਧਿਕਾਰੀਆਂ ਨੂੰ ਤੁਰੰਤ ਕਦਮ ਚੁੱਕਣ ਦੀਆਂ ਹਦਾਇਤਾਂ

Sunday, Aug 23, 2026 - 01:31 PM (IST)

ਅੰਮ੍ਰਿਤਸਰ ਦੇ ਪਿੰਡਾਂ ਨੂੰ ਮਿਲੇਗੀ ਵੱਡੀ ਸਹੂਲਤ, ADC ਵੱਲੋਂ ਅਧਿਕਾਰੀਆਂ ਨੂੰ ਤੁਰੰਤ ਕਦਮ ਚੁੱਕਣ ਦੀਆਂ ਹਦਾਇਤਾਂ

ਅੰਮ੍ਰਿਤਸਰ (ਨੀਰਜ)-ਪਿੰਡਾਂ ਨੂੰ ਸਾਫ-ਸੁਥਰਾ, ਸਵੱਛ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ਜ਼ਿਲਾ ਪ੍ਰਸ਼ਾਸਨ ਵੱਲੋਂ ਪੇਂਡੂ ਖੇਤਰਾਂ ’ਚ ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਪ੍ਰਕਿਰਿਆ ਤੇਜ਼ ਕੀਤੀ ਜਾ ਰਹੀ ਹੈ। ਇਸੇ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ, ਪੰਚਾਇਤ ਸਕੱਤਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ

ਮੀਟਿੰਗ ਦੌਰਾਨ ਏ. ਡੀ. ਸੀ. ਸੁਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲੇ ਦੇ ਸਾਰੇ ਪਿੰਡਾਂ ’ਚ ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਕਦਮ ਤੁਰੰਤ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ’ਚ ਹਰ ਰੋਜ਼ ਪੈਦਾ ਹੋਣ ਵਾਲੇ ਕੂੜੇ ਦਾ ਵਿਗਿਆਨਕ ਅਤੇ ਸੁਚੱਜੇ ਢੰਗ ਨਾਲ ਪ੍ਰਬੰਧਨ ਕਰਨਾ ਸਮੇਂ ਦੀ ਮੁੱਖ ਲੋੜ ਹੈ, ਜਿਸ ਨਾਲ ਗੰਦਗੀ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ-ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ ਥਾਲੀ 'ਚ ! ਸਾਹਮਣੇ ਆਈ ਚਿੰਤਾਜਨਕ ਰਿਪੋਰਟ

ਉਨ੍ਹਾਂ ਜ਼ੋਰ ਦਿੱਤਾ ਕਿ ਕੂੜੇ ਨੂੰ ਸਰੋਤ ਪੱਧਰ ’ਤੇ ਹੀ ਵੱਖ ਕਰਨਾ ਸਭ ਤੋਂ ਮਹੱਤਵਪੂਰਨ ਪੜਾਅ ਹੈ। ਇਸ ਲਈ ਪੰਚਾਇਤਾਂ ਦੀ ਮਦਦ ਨਾਲ ਘਰ-ਘਰ ਜਾਗਰੂਕਤਾ ਮੁਹਿੰਮ ਚਲਾ ਕੇ ਪਿੰਡ ਵਾਸੀਆਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾਵੇ। ਇਸ ਤੋਂ ਇਲਾਵਾ ਘਰਾਂ ਤੋਂ ਨਿਯਮਤ ਕੂੜਾ ਇਕੱਠਾ ਕਰਨ ਲਈ ਰੇਹੜੀਆਂ ਅਤੇ ਲੋੜੀਂਦੇ ਵਾਹਨਾਂ ਦਾ ਢੁੱਕਵਾਂ ਪ੍ਰਬੰਧ ਕਰਨ ਦੇ ਨਾਲ-ਨਾਲ ਕੂੜੇ ਨੂੰ ਨਿਰਧਾਰਤ ਸਥਾਨ 'ਤੇ ਲਿਜਾ ਕੇ ਵਿਗਿਆਨਕ ਢੰਗ ਨਾਲ ਨਿਪਟਾਉਣਾ ਵੀ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ- ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6 ਮਜ਼ਦੂਰਾਂ 'ਤੇ ਡਿੱਗਿਆ ਉਬਲਦਾ ਲੋਹਾ, ਹਾਲਤ ਗੰਭੀਰ

ਏ. ਡੀ. ਸੀ. ਨੇ ਸਪੱਸ਼ਟ ਕੀਤਾ ਕਿ ਪਿੰਡਾਂ ’ਚ ਸਫਾਈ ਲਈ ਪੰਚਾਇਤਾਂ ਅਤੇ ਲੋਕਾਂ ਦੀ ਸਰਗਰਮ ਭਾਈਵਾਲੀ ਬਹੁਤ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਪਿੰਡਾਂ ਲਈ ਇਕੋ ਜਿਹੀ ਯੋਜਨਾ ਲਾਗੂ ਕਰਨ ਦੀ ਬਜਾਏ ਹਰੇਕ ਪਿੰਡ ਦੀ ਆਬਾਦੀ, ਕੂੜੇ ਦੀ ਮਾਤਰਾ ਅਤੇ ਸਥਾਨਕ ਲੋੜਾਂ ਅਨੁਸਾਰ ਵੱਖਰੇ ਪ੍ਰੋਜੈਕਟ ਤਿਆਰ ਕੀਤੇ ਜਾਣ। ਉਨ੍ਹਾਂ ਤਾਕੀਦ ਕੀਤੀ ਕਿ ਪ੍ਰੋਜੈਕਟਾਂ ਨੂੰ ਕਾਗਜ਼ੀ ਕਾਰਵਾਈ ਤੱਕ ਸੀਮਤ ਨਾ ਰੱਖ ਕੇ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾਵੇ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਉਪ ਮੰਡਲ ਇੰਜੀਨੀਅਰ ਬਲਜੀਤ ਸਿੰਘ ਤੇ ਜਗਦੀਪ ਸਿੰਘ, ਬੀ. ਡੀ. ਪੀ. ਓ. ਹਰਸ਼ਾ ਛੀਨਾ ਕਿਰਨਦੀਪ ਕੌਰ, ਬੀ. ਡੀ. ਪੀ. ਓ. ਅਜਨਾਲਾ ਤੇ ਰਮਦਾਸ ਮਲਕੀਤ ਸਿੰਘ, ਬੀ. ਡੀ. ਪੀ. ਓ. ਰਈਆ ਸਰਬਜੀਤ ਸਿੰਘ, ਬੀ. ਡੀ. ਪੀ. ਓ. ਚੋਗਾਵਾਂ ਸਮਸ਼ੇਰ ਸਿੰਘ, ਬੀ. ਡੀ. ਪੀ. ਓ. ਅਟਾਰੀ ਅਮਨਦੀਪ ਸ਼ਰਮਾ, ਬੀ. ਡੀ. ਪੀ. ਓ. ਵੇਰਕਾ ਬਿਕਰਮਜੀਤ ਸਿੰਘ ਅਤੇ ਬੀ. ਡੀ. ਪੀ. ਓ. ਮਜੀਠਾ ਅਮਨਦੀਪ ਸਿੰਘ ਤੋਂ ਇਲਾਵਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸਟਾਫ ਅਤੇ ਪੰਚਾਇਤ ਸਕੱਤਰ ਹਾਜ਼ਰ ਸਨ।

ਇਹ ਵੀ ਪੜ੍ਹੋ- ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News