ਪਿੰਡਾਂ 'ਚ ਮੁੜ ਸਜਣਗੀਆਂ ਸੱਥਾਂ, ਕੁਲਤਾਰ ਸੰਧਵਾਂ ਨੇ ਦੱਸੀ ਖ਼ਾਸ ਪ੍ਰਾਜੈਕਟ ਦੀ ਰੂਪ-ਰੇਖਾ

06/17/2022 12:14:43 PM

ਚੰਡੀਗੜ੍ਹ (ਬਿਊਰੋ) - ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਸਰਕਾਰ ਵੱਲੋਂ ਪਿੰਡਾਂ 'ਚ ਘਟ ਰਹੇ ਸੱਥ ਕਲਚਰ ਅਤੇ ਭਾਈਚਾਰਕ ਸਾਂਝ ਨੂੰ ਹੁਲਾਰਾ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਲਈ ਕੁਲਤਾਰ ਸੰਧਵਾ ਨੇ ਪੇਂਡੂ ਸੱਥਾਂ ਬਣਾਉਣ ਦਾ ਪ੍ਰਾਜੈਕਟ ਤਿਆਰ ਕੀਤਾ ਹੈ। ਇਸ ਦੀ ਜਾਣਕਾਰੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਫੇਸਬੁੱਕ ਪੇਜ਼ ’ਤੇ ਇਕ ਪੋਸਟ ਪਾ ਕੇ ਦਿੱਤੀ ਹੈ। 

ਪੜ੍ਹੋ ਇਹ ਵੀ ਖ਼ਬਰ: ਵੱਡੀ ਕਾਮਯਾਬੀ: 6 ਮਹੀਨੇ ਪਹਿਲਾਂ ਕਰਤਾਰਪੁਰ ਤੋਂ ਅਗਵਾ ਹੋਇਆ 13 ਸਾਲਾ ਬੱਚਾ ਜਲੰਧਰ ਦੇ ਢਾਬੇ ਤੋਂ ਬਰਾਮਦ

ਦੱਸ ਦੇਈਏ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਫੇਸਬੁੱਕ ’ਤੇ ਜੋ ਪੋਸਟ ਸਾਂਝੀ ਕੀਤੀ ਗਈ ਹੈ, ਉਸ ’ਚ ਉਨ੍ਹਾਂ ਨੇ ਲਿਖਿਆ ਹੈ ਕਿ ‘‘ਪੰਜਾਬ ਸਰਕਾਰ ਵੱਲੋਂ ਪਿੰਡਾਂ 'ਚ ਘਟ ਰਹੇ ਸੱਥ ਕਲਚਰ ਅਤੇ ਭਾਈਚਾਰਕ ਸਾਂਝ ਨੂੰ ਹੁਲਾਰਾ ਦੇਣ ਲਈ ਪੇਂਡੂ ਸੱਥਾਂ ਬਣਾਉਣ ਦਾ ਪ੍ਰਾਜੈਕਟ ਤਿਆਰ ਕੀਤਾ ਹੈ।’’ ਉਨ੍ਹਾਂ ਕਿਹਾ ਕਿ ‘‘ਇਸ ਲਈ ਇੱਕ ਸੱਥ ਦੀ ਉਸਾਰੀ ’ਤੇ ਲਗਭਗ 8.70 ਲੱਖ ਰੁਪਏ ਤੱਕ ਦਾ ਖ਼ਰਚ ਆਵੇਗਾ। ਇਸ ਸਬੰਧ ’ਚ ਚਾਹਵਾਨ ਪੰਚਾਇਤਾਂ 24 ਜੂਨ ਤੱਕ ਮਤਾ ਪਾ ਕੇ ਦੇ ਸਕਦੀਆਂ ਹਨ।’’

ਪੜ੍ਹੋ ਇਹ ਵੀ ਖ਼ਬਰ: ਮੂਸੇਵਾਲਾ ਕਤਲਕਾਂਡ ’ਚ 7 ਦਿਨਾਂ ਰਿਮਾਂਡ 'ਤੇ ਲਾਰੈਂਸ ਬਿਸ਼ਨੋਈ, ਪੰਜਾਬ ਪੁਲਸ ਪੁੱਛ ਸਕਦੀ ਹੈ ਇਹ ਸਵਾਲ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

rajwinder kaur

This news is Content Editor rajwinder kaur