ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤ ਸਰਕਾਰ ਦੇ ਕੰਟਰੋਲ ਤੋਂ ਪੂਰੀ ਤਰ੍ਹਾਂ ਬਾਹਰ : ਵਿਨਰਜੀਤ ਗੋਲਡੀ
Wednesday, Jul 09, 2025 - 03:30 PM (IST)

ਭਵਾਨੀਗੜ੍ਹ (ਕਾਂਸਲ)- ਪੰਜਾਬ ਵਿਚ ਆਏ ਦਿਨ ਦਿਨ-ਦਿਹਾੜੇ ਖੁੱਲ੍ਹੇਆਮ ਆਮ ਲੋਕਾਂ ਦਾ ਕਤਲ ਕੀਤੇ ਜਾਣ, ਲੁੱਟਾਂ ਖੋਹਾਂ ਹੋਣ ਅਤੇ ਲੋਕਾਂ ਉਪਰ ਜਾਨਲੇਵਾ ਹਮਲੇ ਕੀਤੇ ਜਾਣ ਦੀਆਂ ਵਾਪਰ ਰਹੀਆਂ ਘਟਨਾਵਾਂ ਤੋਂ ਇਹ ਸਿੱਧ ਹੁੰਦਾ ਹੈ ਕਿ ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤ ਸਰਕਾਰ ਦੇ ਕੰਟਰੋਲ ਤੋਂ ਪੂਰੀ ਤਰ੍ਹਾਂ ਬਾਹਰ ਹੈ। ਸੂਬੇ ਅੰਦਰ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਉੱਪਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਨੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜਨਮ ਦਿਨ ਅਤੇ ਤੇਜਿੰਦਰ ਸਿੰਘ ਸੰਘਰੇੜੀ ਨੂੰ ਦੁਬਾਰਾ ਜ਼ਿਲ੍ਹਾ ਸੰਗਰੂਰ ਦਾ ਪ੍ਰਧਾਨ ਬਣਾਉਣ ’ਤੇ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਅਰਦਾਸ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲੀਆਂ ਬੀਬੀਆਂ ਲਈ ਵੱਡੀ ਖ਼ਬਰ! ਹੋ ਗਿਆ ਨਵਾਂ ਐਲਾਨ
ਇਸ ਮੌਕੇ ਉਨ੍ਹਾਂ ਇਕ ਪੱਤਰਕਾਰ ਉਪਰ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਸਬਦਾਂ ’ਚ ਨਿਖੇਧੀ ਕਰਦਿਆਂ ਕਿਹਾ ਕਿ ਜਦੋਂ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਦੇ ਆਪਣੇ ਜ਼ਿਲੇ ਅੰਦਰ ਹੀ ਲੋਕਾਂ ਖਾਸ਼ਕਰ ਪੱਤਰਕਾਰਾਂ ਉਪਰ ਜਾਨਲੇਵਾ ਹਮਲੇ ਹੋਣ ਕਾਰਨ ਲੋਕ ਸੁਰੱਖਿਅਤ ਨਹੀਂ ਹਨ ਤਾਂ ਪੂਰੇ ਪੰਜਾਬ ਦੇ ਲੋਕ ਇਸ ਸਰਕਾਰ ਤੋਂ ਆਪਣੀ ਸੁਰੱਖਿਆ ਦੀ ਕੀ ਆਸ ਰੱਖ ਸਕਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰ ਦੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਅਤੇ ਲੋਕਾਂ ਦਾ ਧਿਆਨ ਬਦਲਣ ਲਈ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠਿਆ ਨੂੰ ਜੇਲ ਭੇਜਣਾ ਵੀ ਇਸੇ ਡਰਾਮੇਬਾਜ਼ੀ ਦਾ ਹੀ ਇਕ ਹਿੱਸਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਸ ਤੋਂ ਪਹਿਲਾਂ ਵੀ ਕਈ ਵਾਰ ਆਪਣੀ ਹੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਵੀ ਇਸੇ ਡਰਾਮੇਬਾਜ਼ੀ ਦੀ ਲੜੀ ਦੇ ਤਹਿਤ ਭ੍ਰਿਸ਼ਟਾਚਾਰ ਅਤੇ ਹੋਰ ਮੁੱਦਿਆਂ ਤਹਿਤ ਮਾਮਲੇ ਦਰਜ ਕਰਕੇ ਗ੍ਰਿਫ਼ਤਾਰ ਕਰਵਾਇਆ ਅਤੇ ਹੁਣ ਸਬੂਤਾਂ ਦੀ ਘਾਟ ਦੱਸ ਕੇ ਇਨ੍ਹਾਂ ਨੂੰ ਕਲੀਨ ਚਿੱਟ ਦੇਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਇਸ ਸਰਕਾਰ ਦੀਆਂ ਡਰਾਮੇਬਾਜ਼ੀਆਂ ਦਾ ਅੰਤ ਹੁਣ ਬਹੁਤ ਨੇੜੇ ਹੈ ਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਲੋਕ ਸੂਬੇ ਅੰਦਰ ਮੁੜ ਪੰਜਾਬ ਦੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਗੰਠਨ ਕਰਨਗੇ।
ਇਹ ਖ਼ਬਰ ਵੀ ਪੜ੍ਹੋ - 50 ਰੁਪਏ ਬਦਲੇ ਮਿਲੇ 21,00,000 ਰੁਪਏ! ਰਾਤੋ-ਰਾਤ ਚਮਕ ਗਈ ਪੰਜਾਬੀ ਮੁੰਡੇ ਦੀ ਕਿਸਮਤ
ਇਸ ਮੌਕੇ ’ਤੇ ਸਰਕਲ ਆਗੂਆਂ ਵਲੋਂ ਵਿਨਰਜੀਤ ਸਿੰਘ ਗੋਲਡੀ, ਤੇਜਿੰਦਰ ਸਿੰਘ ਸੰਘਰੇੜੀ ਅਤੇ ਪਰਮਜੀਤ ਕੌਰ ਵਿਰਕ ਨੂੰ ਵੀ ਕੋਰ ਕਮੇਟੀ ਮੈਂਬਰ ਬਨਣ ’ਤੇ ਸਨਮਾਨਿਤ ਕੀਤਾ। ਇਸ ਮੌਕੇ ’ਤੇ ਉਕਤ ਆਗੂਆਂ ਤੋਂ ਇਲਾਵਾ ਰੁਪਿੰਦਰ ਸਿੰਘ ਰੰਧਾਵਾ, ਬਿੰਦਰ ਸਿੰਘ ਬਟਰਿਆਣਾ, ਜਗਜੀਤ ਸਿੰਘ ਸੰਗਤਪੁਰਾ, ਗਮਦੂਰ ਸਿੰਘ ਫੱਗੂਵਾਲਾ, ਭਰਪੂਰ ਸਿੰਘ ਫੱਗੂਵਾਲਾ, ਸੁਖਮਨ ਸਿੰਘ ਬਰਾੜ, ਭੁਪਿੰਦਰ ਸਿੰਘ ਸਿੱਧੂ, ਗੁਰਮੀਤ ਸਿੰਘ ਸੰਗਰੂਰ, ਗੁਰਮੀਤ ਸਿੰਘ ਜੈਲਦਾਰ, ਇਕਬਾਲਜੀਤ ਸਿੰਘ ਪੂਨੀਆਂ, ਬਲਜੀਤ ਸਿੰਘ ਭਿੰਡਰਾਂ, ਜਤਿੰਦਰ ਸਿੰਘ ਵਿੱਕੀ ਕੋਚ, ਸ਼ੇਰ ਸਿੰਘ ਬਾਲੇਵਾਲ, ਅਮਰੀਕ ਸਿੰਘ ਹਥਨ, ਹਰਜਿੰਦਰ ਸਿੰਘ ਜਲਾਣ, ਦਲਜੀਤ ਸਿੰਘ ਜੀਤੀ, ਵਰਿੰਦਰ ਸਿੰਘ ਬਾਬੀ, ਰਘਬੀਰ ਸਿੰਘ ਬਾਜਵਾ ਤੋਂ ਇਲਾਵਾ ਕਈ ਹੋਰ ਆਗੂ ਵੀ ਮੌਜੂਦ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8