ਜਲੰਧਰ ਵਾਸੀਆਂ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਦੇ ਹੱਥ ਆਈ ਨਿਗਮ ਦੀ ਕਮਾਨ
Saturday, Jan 11, 2025 - 03:10 PM (IST)
ਜਲੰਧਰ (ਮਜ਼ਹਰ, ਖੁਰਾਣਾ)– ਜਲੰਧਰ ਨਗਰ ਨਿਗਮ ਦੀਆਂ ਚੋਣਾਂ ਦੇ ਲਗਭਗ 20 ਦਿਨਾਂ ਬਾਅਦ ਸ਼ਹਿਰ ਨੂੰ 7ਵਾਂ ਅਤੇ ਨਵਾਂ ਮੇਅਰ ਮਿਲ ਗਿਆ ਹੈ। ਵਿਨੀਤ ਧੀਰ ਨੂੰ ਸਰਬਸੰਮਤੀ ਨਾਲ ਜਲੰਧਰ ਨਗਰ ਨਿਗਮ ਦਾ ਮੇਅਰ ਚੁਣਿਆ ਗਿਆ ਹੈ। ਇਸ ਦੇ ਨਾਲ ਹੀ ਕਰਮਜੀਤ ਕੌਰ ਬਿੱਟੂ ਨੂੰ ਸੀਨੀਅਰ ਡਿਪਟੀ ਮੇਅਰ ਨਿਯੁਕਤ ਕੀਤਾ ਗਿਆ ਹੈ ਅਤੇ ਮਲਕੀਤ ਸਿੰਘ ਸਰਪੰਚ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਧੁੰਦ ਕਰਕੇ ਵਾਪਰਿਆ ਹਾਦਸਾ, ਨੌਜਵਾਨ ਦੀ ਦਰਦਨਾਕ ਮੌਤ, ਸਰੀਰ ਦੇ ਉੱਡ ਗਏ ਚਿੱਥੜੇ
ਮੇਅਰ ਦੀ ਚੋਣ ਸਥਾਨਕ ਰੈੱਡ ਕਰਾਸ ਭਵਨ ਵਿਚ ਕੌਂਸਲਰ ਹਾਊਸ ਦੀ ਪਹਿਲੀ ਮੀਟਿੰਗ ਦੌਰਾਨ ਕੀਤੀ ਗਈ। ਮੀਟਿੰਗ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚ ਕੀਤੀ ਜਾਵੇਗੀ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਨੇ ਸਾਰੀਆਂ ਤਿਆਰੀਆਂ ਨੂੰ ਅੰਜਾਮ ਦੇ ਦਿੱਤਾ ਹੈ। ਮੇਅਰ ਦੀ ਚੋਣ ਸਬੰਧੀ ਸਮਾਰੋਹ ਸਖ਼ਤ ਪ੍ਰਬੰਧਾਂ ਵਿਚਕਾਰ ਹੋਇਆ, ਜਿਸ ਲਈ ਰੈੱਡ ਕਰਾਸ ਭਵਨ ਦੇ ਆਲੇ-ਦੁਆਲੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੀਡੀਆ ਨੂੰ ਵੀ ਹਾਲ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਸੀ ਅਤੇ ਮੀਡੀਆ ਕਰਮਚਾਰੀਆਂ ਲਈ ਬਾਹਰ ਟੈਂਟ ਲਾ ਕੇ ਅਤੇ ਵੱਡੀ ਸਕ੍ਰੀਨ ਜ਼ਰੀਏ ਪੂਰੀ ਪ੍ਰਕਿਰਿਆ ਵਿਖਾਈ ਜਾਵੇਗੀ। ਕੌਂਸਲਰ ਪਤੀਆਂ ਅਤੇ ਹੋਰਨਾਂ ਪਰਿਵਾਰਕ ਮੈਂਬਰਾਂ ਲਈ ਵੀ ਬਾਹਰ ਹੀ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਲੱਗ ਗਈਆਂ ਮੌਜਾਂ, ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e