ਜਲੰਧਰ ਦਾ ਮੇਅਰ ਬਣਦੇ ਹੀ ਐਕਸ਼ਨ ''ਚ ਵਿਨੀਤ ਧੀਰ, ਦਿੱਤਾ ਵੱਡਾ ਬਿਆਨ
Sunday, Jan 12, 2025 - 11:41 AM (IST)
ਜਲੰਧਰ (ਖੁਰਾਣਾ)–ਨਗਰ ਨਿਗਮ ਦੇ ਨਵੇਂ ਅਤੇ ਸ਼ਹਿਰ ਦੇ 7ਵੇਂ ਮੇਅਰ ਦੇ ਰੂਪ ਵਿਚ ਸ਼ਨੀਵਾਰ ਆਮ ਆਦਮੀ ਪਾਰਟੀ ਦੇ ਕੌਂਸਲਰ ਵਿਨੀਤ ਧੀਰ ਨੇ ਆਪਣਾ ਚਾਰਜ ਸੰਭਾਲ ਲਿਆ। ਇਸ ਤੋਂ ਪਹਿਲਾਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਸਥਾਨਕ ਰੈੱਡ ਕਰਾਸ ਭਵਨ ਦੇ ਹਾਲ ਵਿਚ ਮੁਕੰਮਲ ਹੋਈ, ਜਿਸ ਦੌਰਾਨ ਡਿਵੀਜ਼ਨਲ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ ਮੌਜੂਦ ਰਹੇ। ਇਸ ਮੀਟਿੰਗ ਵਿਚ ਸਾਰੇ ਕੌਂਸਲਰਾਂ ਨੂੰ ਸਹੁੰ ਚੁਕਾਈ ਗਈ ਅਤੇ ਸੀਨੀਅਰ ਡਿਪਟੀ ਮੇਅਰ ਦੇ ਰੂਪ ਵਿਚ ਬਲਬੀਰ ਸਿੰਘ ਢਿੱਲੋਂ ਅਤੇ ਡਿਪਟੀ ਮੇਅਰ ਦੇ ਰੂਪ ਵਿਚ ਮਲਕੀਤ ਸਿੰਘ ਦੀ ਚੋਣ ਵੀ ਕੀਤੀ ਗਈ। ਨਗਰ ਨਿਗਮ ਸਥਿਤ ਮੇਅਰ ਆਫਿਸ ਵਿਚ ਚਾਰਜ ਸੰਭਾਲਣ ਦੌਰਾਨ ਲੋਕਲ ਬਾਡੀਜ਼ ਮੰਤਰੀ ਡਾ. ਰਵਜੋਤ ਸਿੰਘ, ਸਾਬਕਾ ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ, ਕੈਬਨਿਟ ਮੰਤਰੀ ਮਹਿੰਦਰ ਭਗਤ, ਵਿਧਾਇਕ ਰਮਨ ਅਰੋੜਾ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮੌਜੂਦ ਰਹੇ। ਸ਼੍ਰੀ ਧੀਰ ਤੋਂ ਇਲਾਵਾ ਸ਼੍ਰੀ ਬਿੱਟੂ ਨੇ ਸੀਨੀਅਰ ਡਿਪਟੀ ਮੇਅਰ ਅਤੇ ਮਲਕੀਤ ਸਿੰਘ ਨੇ ਡਿਪਟੀ ਮੇਅਰ ਦਾ ਚਾਰਜ ਵੀ ਸੰਭਾਲ ਲਿਆ।
ਇਹ ਵੀ ਪੜ੍ਹੋ : ਪੰਜਾਬ ਵਿਚ ਮੁੜ ਹੋਵੇਗੀ ਜ਼ਿਮਨੀ ਚੋਣ, ਛਿੜੀ ਨਵੀਂ ਚਰਚਾ
ਸ਼ਹਿਰ ਦੀਆਂ ਮੁੱਢਲੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਾਂਗੇ
ਚਾਰਜ ਸੰਭਾਲਣ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਮੇਅਰ ਵਿਨੀਤ ਧੀਰ ਨੇ ਕਿਹਾ ਕਿ ਉਹ ਸ਼ਹਿਰ ਨੂੰ ਪੈਰਿਸ ਜਾਂ ਸਿੰਗਾਪੁਰ ਵਰਗਾ ਤਾਂ ਨਹੀਂ ਪਰ ‘ਡਿਵੈੱਲਪਡ ਸਿਟੀ’ ਯਾਨੀ ਇਕ ਵਿਕਸਿਤ ਸ਼ਹਿਰ ਬਣਾਉਣ ਦਾ ਯਤਨ ਜ਼ਰੂਰ ਕਰਨਗੇ। ਉਨ੍ਹਾਂ ਕਿਹਾ ਕਿ ਇਸਦੇ ਲਈ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦਾ ਸਹਿਯੋਗ ਲੈ ਕੇ ਸਾਰੇ ਕੌਂਸਲਰਾਂ ਨੂੰ ਨਾਲ ਲੈ ਕੇ ਭਾਵੇਂ ਉਹ ਕਿਸੇ ਵੀ ਪਾਰਟੀ ਦਾ ਹੋਵੇ, ਇਕ ਟੀਮ ਵਾਂਗ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਤਾ-ਪਿਤਾ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਬਦੌਲਤ ਉਨ੍ਹਾਂ ਨੂੰ ਸ਼ਹਿਰ ਦਾ ਮੇਅਰ ਚੁਣਿਆ ਗਿਆ, ਜਿਸ ਸਬੰਧੀ ਜ਼ਿੰਮੇਵਾਰ ਦਾ ਨਿਰਬਾਹ ਉਹ ਪੂਰੀ ਲਗਨ ਅਤੇ ਈਮਾਨਦਾਰੀ ਨਾਲ ਕਰਨਗੇ। ਉਨ੍ਹਾਂ ਇਸ ਦੇ ਲਈ ਪਾਰਟੀ ਸੰਗਠਨ, ‘ਆਪ’ ਸੁਪਰੀਮ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੋਈ ਹੈ, ਉਸ ਤਹਿਤ ਨਿਗਮ ਨੂੰ ਵੀ ਭ੍ਰਿਸ਼ਟਾਚਾਰ ਮੁਕਤ ਬਣਾਇਆ ਜਾਵੇਗਾ। ਮੁੱਖ ਫੋਕਸ ਮੁੱਢਲੀਆਂ ਸਹੂਲਤਾਂ ਜਿਵੇਂ ਸੜਕ, ਸੀਵਰ, ਪਾਣੀ, ਸਟਰੀਟ ਲਾਈਟ ਆਦਿ ’ਤੇ ਰਹੇਗਾ ਕਿਉਂਕਿ ਇਨ੍ਹਾਂ ਮਾਮਲਿਆਂ ਵਿਚ ਪਲਾਨਿੰਗ ਦੀ ਕਾਫ਼ੀ ਲੋੜ ਹੈ।
ਇਹ ਵੀ ਪੜ੍ਹੋ : ਲੱਗ ਗਈਆਂ ਮੌਜਾਂ, ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ
ਨਿਗਮ ਦਾ ਰੈਵੇਨਿਊ ਵਧਾਉਣ ਲਈ ਸਖ਼ਤੀ ਵੀ ਕਰਨੀ ਪਵੇਗੀ
ਨਵੇਂ ਮੇਅਰ ਵਿਨੀਤ ਧੀਰ ਨੇ ਕਿਹਾ ਕਿ ਵਿਕਾਸ ਲਈ ਫੰਡ ਦੀ ਲੋੜ ਹੁੰਦੀ ਹੈ, ਜਿਸ ਲਈ ਸਰਕਾਰ ਅਤੇ ਲੋਕਲ ਬਾਡੀਜ਼ ਮੰਤਰੀ ਦਾ ਸਹਿਯੋਗ ਤਾਂ ਲਿਆ ਹੀ ਜਾਵੇਗਾ, ਨਾਲ ਹੀ ਨਾਲ ਰੈਵੇਨਿਊ ਜਨਰੇਸ਼ਨ ਵੱਲ ਵੀ ਖਾਸ ਧਿਆਨ ਦਿੱਤਾ ਜਾਵੇਗਾ। ਹੋ ਸਕਦਾ ਹੈ ਇਸ ਲਈ ਸਖ਼ਤੀ ਵੀ ਕਰਨੀ ਪਵੇ ਪਰ ਉਹ ਸ਼ਹਿਰ ਦੇ ਹਿੱਤ ਵਿਚ ਹੋਵੇਗੀ। ਸ਼ਹਿਰ ਨਿਵਾਸੀਆਂ ਨੂੰ ਵੀ ਚਾਹੀਦਾ ਕਿ ਉਹ ਆਪਣੀ ਜ਼ਿੰਮੇਵਾਰੀ ਦਾ ਨਿਰਬਾਹ ਕਰਦੇ ਹੋਏ ਸਾਰੇ ਟੈਕਸ ਅਦਾ ਕਰਨ ਅਤੇ ਸ਼ਹਿਰ ਨੂੰ ਹਰਿਆ-ਭਰਿਆ ਅਤੇ ਸੁੰਦਰ ਬਣਾਉਣ। ਇਹ ਸਾਰੇ ਨਾਗਰਿਕਾਂ ਦੀ ਨੈਤਿਕ ਜ਼ਿੰਮੇਵਾਰੀ ਵੀ ਹੈ।
ਸਮਾਰਟ ਸਿਟੀ ਦਾ ਪੈਸਾ ਖਾਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਮੇਅਰ ਵਿਨੀਤ ਧੀਰ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪਿਛਲੇ ਸਮੇਂ ਦੌਰਾਨ ਜਲੰਧਰ ਸ਼ਹਿਰ ਨੂੰ ਸਮਾਰਟ ਬਣਾਉਣ ਲਈ ਕਰੋੜਾਂ ਨਹੀਂ, ਸਗੋਂ ਅਰਬਾਂ ਰੁਪਏ ਭੇਜੇ ਗਏ, ਜੋ ਪਬਲਿਕ ਮਨੀ ਸਨ। ਜਿਸ ਪੱਧਰ ’ਤੇ ਵੀ ਸਮਾਰਟ ਸਿਟੀ ਦੇ ਕੰਮਾਂ ਵਿਚ ਗੜਬੜੀ ਹੋਈ, ਉਨ੍ਹਾਂ ਦੀ ਗਰਾਊਂਡ ਲੈਵਲ ’ਤੇ ਜਾਂਚ ਕਰਵਾਈ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਆਉਣ ਵਾਲੇ ਸਮੇਂ ਵਿਚ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਮਾਰਟ ਸਿਟੀ ਦੇ ਜੋ ਪ੍ਰਾਜੈਕਟ ਚੱਲ ਰਹੇ ਹਨ, ਉਨ੍ਹਾਂ ਨੂੰ ਸਮਾਂ ਰਹਿੰਦੇ ਪੂਰਾ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਛੁੱਟੀ 'ਤੇ ਆਏ ਆਰਮੀ ਦੇ ਜਵਾਨ ਦੀ ਮੌਤ, 3 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
ਔਰਤਾਂ ਨੂੰ ਉਚਿਤ ਪ੍ਰਤੀਨਿਧਤਾ ਦਿਆਂਗੇ
ਮੇਅਰ ਵਿਨੀਤ ਧੀਰ ਤੋਂ ਜਦੋਂ ਪੁੱਛਿਆ ਗਿਆ ਕਿ ਸੀਨੀਅਰ ਡਿਪਟੀ ਮੇਅਰ ਅੇਤ ਡਿਪਟੀ ਮੇਅਰ ਦੀ ਪੋਸਟ ’ਤੇ ਕਿਸੇ ਔਰਤ ਦੀ ਚੋਣ ਨਹੀਂ ਕੀਤੀ ਗਈ, ਹਾਲਾਂਕਿ ਔਰਤਾਂ ਲਈ 50 ਫ਼ੀਸਦੀ ਰਾਖਵਾਂਕਰਨ ਲਾਗੂ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਅੱਗੇ ਤੋਂ ਖਿਆਲ ਰੱਖਿਆ ਜਾਵੇਗਾ ਅਤੇ ਸਬ-ਕਮੇਟੀਆਂ ਅਤੇ ਹੋਰ ਕੰਮਕਾਜ ਵਿਚ ਔਰਤਾਂ ਨੂੰ ਉਚਿਤ ਪ੍ਰਤੀਨਿਧਤਾ ਦਿੱਤੀ ਜਾਵੇਗੀ। ਆਮ ਆਦਮੀ ਪਾਰਟੀ ਦੇ ਸਾਰੇ ਕੌਂਸਲਰ ਅਤੇ ਆਗੂ ਇਕ ਪਰਿਵਾਰ ਵਾਂਗ ਹਨ ਅਤੇ ਸਾਰੀਆਂ ਔਰਤਾਂ ਵੀ ਹਾਊਸ ਦਾ ਅਹਿਮ ਹਿੱਸਾ ਹਨ। ਉਨ੍ਹਾਂ ਨੂੰ ਐਡਜਸਟ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਹੋਟਲ ਦੇ ਕਮਰੇ 'ਚ ਇਸ ਹਾਲ 'ਚ ਨੌਜਵਾਨ ਨੂੰ ਵੇਖ ਲੋਕਾਂ ਦੇ ਉੱਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e