ਕੋਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਉਠਾ ਰਹੀ ਅਹਿਮ ਕਦਮ : ਵਿਨੀ ਮਹਾਜਨ

Thursday, Aug 26, 2021 - 10:31 AM (IST)

ਕੋਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਉਠਾ ਰਹੀ ਅਹਿਮ ਕਦਮ : ਵਿਨੀ ਮਹਾਜਨ

ਰੂਪਨਗਰ (ਵਿਜੇ ਸ਼ਰਮਾ)- ਪੰਜਾਬ ਸਰਕਾਰ ਰਾਜ ’ਚ ਸੰਭਾਵਿਤ ਕੋਰੋਨਾ ਦੀ ਤੀਜੀ ਲਹਿਰ ’ਤੇ ਕਾਬੂ ਪਾਉਣ ਲਈ ਵਿਸ਼ੇਸ਼ ਕਦਮ ਉਠਾ ਰਹੀ ਹੈ ਤਾਂ ਜੋ ਸੂਬੇ ਅੰਦਰ ਇਸ ’ਤੇ ਕਾਬੂ ਪਾਇਆ ਜਾ ਸਕੇ ਅਤੇ ਪੰਜਾਬੀਆਂ ਨੂੰ ਇਸ ਤੋਂ ਬਚਾਇਆ ਜਾ ਸਕੇ। ਸਰਕਾਰ ਸੂਬੇ ਭਰ ਦੇ ਸਾਰੇ ਸਰਕਾਰੀ ਮਾਨਤਾ ਪ੍ਰਾਪਤ ਅਤੇ ਹੋਰਨਾਂ ਸਕੂਲਾਂ ’ਚ ਰੋਜ਼ਾਨਾ 10 ਹਜ਼ਾਰ ਤੋਂ ਵੱਧ ਕੋਰੋਨਾ ਸਬੰਧੀ ਟੈਸਟ ਕਰਵਾ ਰਹੀ ਹੈ ਅਤੇ ਇਸ ਦੇ ਨਾਲ ਹੀ ਸੂਬੇ ’ਚ ਹਿਮਾਚਲ ਅਤੇ ਹੋਰਨਾਂ ਰਾਜਾਂ ਤੋਂ ਆਉਣ ਵਾਲੇ ਲੋਕਾਂ ’ਤੇ ਪੂਰਨ ਕੋਵਿਡ ਪ੍ਰੋਟੋਕਾਲ ਲਾਗੂ ਕਰ ਰਹੀ ਹੈ।

ਇਹ ਵੀ ਪੜ੍ਹੋ: ਰੂਪਨਗਰ: ਕਿਸਾਨਾਂ 'ਤੇ ਟੁੱਟਿਆ ਇਕ ਹੋਰ ਕੁਦਰਤ ਦਾ ਕਹਿਰ, ਕਰੋੜਾਂ ਰੁਪਏ ਦੀ ਫ਼ਸਲ ਖਾ ਗਈ ਸੁੰਡੀ

ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੇ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਾਹਿਰਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਸਤੰਬਰ ਦੇ ਸ਼ੁਰੂ ’ਚ ਕੋਰੋਨਾ ਦੀ ਤੀਜੀ ਲਹਿਰ ਦੀ ਆਮਦ ਹੋ ਸਕਦੀ ਹੈ। ਇਸ ਦੇ ਮੱਦੇਨਜ਼ਰ ਸੂਬੇ ’ਚ ਇਸ ਲਹਿਰ ਨੂੰ ਰੋਕਣ ਅਤੇ ਇਸ ਉੱਤੇ ਕੰਟਰੋਲ ਪਾਉਣ ਲਈ ਵਿਸ਼ੇਸ਼ ਕਦਮ ਉਠਾਏ ਜਾ ਰਹੇ ਹਨ। ਹੋਰਨਾਂ ਸੂਬਿਆਂ ਵਿਸ਼ੇਸ਼ ਕਰ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼, ਜੋ ਪੰਜਾਬ ਦੇ ਨਾਲ ਜ਼ਿਲ੍ਹਾ ਰੂਪਨਗਰ ਪਠਾਨਕੋਟ ਆਦਿ ਖੇਤਰਾਂ ਨਾਲ ਲੱਗਦਾ ਹੈ, ਤੋਂ ਆਉਣ ਵਾਲਿਆਂ ਉਤੇ ਤੇਜ਼ ਨਜ਼ਰ ਰੱਖੀ ਜਾ ਰਹੀ ਹੈ।

ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਅਤੇ ਹੋਰਨਾਂ ਸੂਬਿਆਂ ਤੋਂ ਆਉਣ ਵਾਲੇ ਲੋਕਾਂ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਸੂਬੇ ਅੰਦਰ ਇਸ ਸਮੇਂ ਕੋਰੋਨਾ ਦੀ ਸਥਿਤੀ ’ਤੇ ਪੂਰਨ ਰੂਪ ’ਚ ਕਾਬੂ ਪਾਇਆ ਜਾ ਚੁੱਕਾ ਹੈ ਇਸਦੇ ਨਾਲ ਹੀ ਸਮੂਹ ਸਕੂਲਾਂ ’ਚ ਬੱਚਿਆਂ ਦੀ ਰੋਜ਼ਾਨਾ ਕੋਰੋਨਾ ਸਬੰਧੀ ਟੈਸਟਿੰਗ ਕਰਵਾਈ ਜਾ ਰਹੀ ਹੈ। ਸਕੂਲਾਂ ’ਚ ਪਡ਼੍ਹਾ ਰਹੇ ਅਧਿਆਪਕਾਂ ਤੇ ਹੋਰ ਸਟਾਫ਼ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣਾ ਪੂਰਨ ਟੀਕਾਕਰਨ ਕਰਵਾਉਣ ਅਤੇ ਬੱਚਿਆਂ ਨੂੰ ਕਲਾਸ ’ਚ ਨਿਸ਼ਚਿਤ ਦੂਰੀ ’ਤੇ ਬਿਠਾਇਆ ਜਾਵੇ, ਤਾਂ ਜੋ ਬੱਚਾ ਦੂਜੇ ਬੱਚੇ ਨੂੰ ਪ੍ਰਭਾਵਿਤ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕਾਂ ਨੂੰ ਕਿਹਾ ਗਿਆ ਹੈ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ੱਕੀ ਮਰੀਜ਼ ਨਜ਼ਰ ਆਉਂਦਾ ਹੈ ਤਾਂ ਤੁਰੰਤ ਨਜ਼ਦੀਕੀ ਸਿਹਤ ਅਧਿਕਾਰੀ ਨੂੰ ਇਸ ਦੀ ਸੂਚਨਾ ਦਿੱਤੀ ਜਾਵੇ। ਉਨ੍ਹਾਂ ਅਜਿਹੀਆਂ ਖ਼ਬਰਾਂ ਨੂੰ ਰੱਦ ਕੀਤਾ ਕਿ ਪੰਜਾਬ ਸਰਕਾਰ ਕਿਸੇ ਵੀ ਸਮੇਂ ਇਨਾਂ ਸਕੂਲਾਂ ਨੂੰ ਮੁੜ ਬੰਦ ਕਰ ਸਕਦੀ ਹੈ।

ਇਹ ਵੀ ਪੜ੍ਹੋ: ਜਲੰਧਰ ਪੁੱਜੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਿਸਾਨਾਂ ਵੱਲੋਂ ਵਿਰੋਧ, ਵਿਖਾਈਆਂ ਕਾਲੀਆਂ ਝੰਡੀਆਂ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News