ਕੋਵਿਡ-19 ਦੀਆਂ ਹਦਾਇਤਾਂ ਦੀ ਉਲੰਘਣਾ, ਦੀਵਾਲੀ ਸਬੰਧੀ ਬਾਜ਼ਾਰ ''ਚ ਭੀੜ-ਭੜੱਕਾ, ਦੁਕਾਨਾਂ ਸਜੀਆਂ

Wednesday, Nov 11, 2020 - 02:29 PM (IST)

ਮੋਹਾਲੀ (ਪਰਦੀਪ) : ਦੀਵਾਲੀ ਦੇ ਤਿਉਹਾਰ ਨੇੜੇ ਆਉਂਦਿਆਂ ਮੋਹਾਲੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚ ਰੌਣਕਾਂ ਲੱਗ ਗਈਆਂ ਹਨ। ਵੱਖ-ਵੱਖ ਬਾਜ਼ਾਰਾਂ 'ਚ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਨੂੰ ਪੂਰੀ ਤਰ੍ਹਾਂ ਸਜਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਦੌਰਾਨ ਮੋਹਾਲੀ ਸ਼ਹਿਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ, ਇਸ ਦੇ ਬਾਵਜੂਦ ਸ਼ਹਿਰ 'ਚ ਲੋਕ ਬਿਨਾਂ ਕਿਸੇ ਡਰ ਭੈਅ ਦੇ ਘੁੰਮਦੇ ਨਜ਼ਰ ਆ ਰਹੇ ਹਨ। ਵੱਡੀ ਗਿਣਤੀ 'ਚ ਲੋਕਾਂ ਨੇ ਨਾ ਤਾਂ ਮਾਸਕ ਲਗਾਏ ਹੁੰਦੇ ਹਨ, ਨਾ ਸਮਾਜਿਕ ਦੂਰੀ ਦਾ ਖਿਆਲ ਰੱਖਿਆ ਜਾ ਰਿਹਾ ਹੈ, ਜਿਸ ਕਾਰਣ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵੱਡਾ ਵਾਧਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਦੁਕਾਨਾਂ ਦੇ ਬਾਹਰ ਰੱਖੇ ਹੋਏ ਸਾਮਾਨ ਨੂੰ ਵੇਚਣ ਲਈ ਦੁਕਾਨਦਾਰ ਅਤੇ ਉਨ੍ਹਾਂ ਦੇ ਮੁਲਾਜ਼ਮ ਵੀ ਕੋਵਿਡ-19 ਦੀਆਂ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਦੇ ਦਿਖਾਈ ਦਿੰਦੇ ਹਨ। ਦੀਵਾਲੀ ਦੇ ਤਿਉਹਾਰ ਸਬੰਧੀ ਸਾਰੇ ਬਾਜ਼ਾਰਾਂ 'ਚ ਅਨੇਕਾਂ ਰੇਹੜੀਆਂ-ਫੜ੍ਹੀਆਂ ਵਾਲਿਆਂ ਨੇ ਮਿੱਟੀ ਦੇ ਦੀਵੇ ਅਤੇ ਹੋਰ ਸਾਮਾਨ ਵੇਚਣ ਲਈ ਲਗਾਇਆ ਹੋਇਆ ਹੈ, ਜਿਸ ਕਾਰਣ ਹਰ ਪਾਸੇ ਭੀੜ-ਭੜੱਕਾ ਵੇਖਣ 'ਚ ਆ ਰਿਹਾ ਹੈ। ਸ਼ਹਿਰ ਦੇ ਬਾਜ਼ਾਰਾਂ 'ਚ ਲੋਕਾਂ ਦੀ ਆਵਾਜਾਈ ਬਹੁਤ ਹੋ ਰਹੀ ਹੈ, ਜੋ ਕਿ ਸ਼ਾਮ ਸਮੇਂ ਭੀੜ ਦਾ ਰੂਪ ਅਖਤਿਆਰ ਕਰ ਲੈਂਦੀ ਹੈ, ਜਿਸ ਤਰੀਕੇ ਨਾਲ ਲੋਕਾਂ ਵਲੋਂ ਕੋਵਿਡ-19 ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ, ਉਸ ਤੋਂ ਖਤਰਾ ਪੈਦਾ ਹੋ ਗਿਆ ਹੈ ਕਿ ਮੋਹਾਲੀ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਦੀਵਾਲੀ ਮੌਕੇ ਹੋਰ ਵੱਧ ਸਕਦੀ ਹੈ।

ਇਹ ਵੀ ਪੜ੍ਹੋ : ਸਕਾਲਰਸ਼ਿਪ ਘੋਟਾਲੇ ਦੀ ਪੋਲ ਖੁੱਲ੍ਹਣ ਦੇ ਡਰੋਂ ਕੈਪਟਨ ਨੇ ਸੀ. ਬੀ. ਆਈ. ਨੂੰ ਜਾਂਚ ਤੋਂ ਰੋਕਿਆ : ਤਰੁਣ ਚੁਘ

ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਬਰਾਂਡਿਆਂ ਅਤੇ ਫੁੱਟਪਾਥਾਂ ਤੱਕ ਆਪਣਾ ਸਾਮਾਨ ਸਜਾਇਆ ਗਿਆ ਹੈ, ਜਿਸ ਕਾਰਣ ਆਉਣ ਜਾਣ ਵਾਲੇ ਲੋਕਾਂ ਨੂੰ ਲੰਘਣ ਲਈ ਰਸਤਾ ਕਾਫੀ ਤੰਗ ਹੋ ਗਿਆ ਹੈ। ਦੂਜੇ ਪਾਸੇ ਸ਼ਹਿਰ ਦੀਆਂ ਸਾਰੀਆਂ ਮਾਰਕੀਟਾਂ ਵਿਚ ਵੱਡੀ ਗਿਣਤੀ ਲੋਕ ਆਪਣੇ ਪਰਿਵਾਰਾਂ  ਸਮੇਤ ਘੁੰਮਦੇ ਨਜ਼ਰ ਆ ਰਹੇ ਹਨ। ਇਨ੍ਹਾਂ 'ਚੋਂ ਵੱਡੀ ਗਿਣਤੀ ਲੋਕਾਂ ਵਲੋਂ ਸਰਕਾਰ ਵਲੋਂ ਜਾਰੀ ਕੋਵਿਡ-19 ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਨਾਲ ਉਲੰਘਣਾ ਕੀਤੀ ਜਾ ਰਹੀ ਹੈ। ਵੱਡੀ ਗਿਣਤੀ ਲੋਕ ਬਿਨਾਂ ਮਾਸਕ ਤੋਂ ਅਤੇ ਸਮਾਜਿਕ ਦੂਰੀ ਦਾ ਖ਼ਿਆਲ ਨਾ ਰੱਖਦੇ ਹੋਏ ਪਰਿਵਾਰਾਂ ਸਮੇਤ ਹਰ ਪਾਸੇ ਘੁੰਮਦੇ ਨਜ਼ਰ ਆ ਰਹੇ ਹਨ, ਜਿਸ ਕਾਰਣ ਸ਼ਹਿਰ 'ਚ ਕੋਰੋਨਾ ਦੇ ਮਾਮਲਿਆਂ 'ਚ ਕਾਫ਼ੀ ਵਾਧਾ ਹੋ ਸਕਦਾ ਹੈ।

ਇਹ ਵੀ ਪੜ੍ਹੋ :  'ਬਠਿੰਡਾ 'ਚ ਜ਼ਹਿਰੀਲੇ ਧੂੰਏਂ ਦੀ ਵਰਖਾ', ਲੋਕਾਂ ਨੂੰ ਸਾਹ ਲੈਣ 'ਚ ਮੁਸ਼ਕਲ


Anuradha

Content Editor

Related News