ਤਖ਼ਤ ਸ਼੍ਰੀ ਪਟਨਾ ਸਾਹਿਬ ''ਚ ਭਾਜਪਾ ਪ੍ਰਧਾਨ ਦੇ ਮੱਥਾ ਟੇਕਣ ਸਮੇਂ ਮਰਿਆਦਾ ਦੀ ਉਲੰਘਣਾ ਬੇਹੱਦ ਦੁਖਦਾਈ : ਪ੍ਰਧਾਨ ਧਾਮੀ

Tuesday, Sep 10, 2024 - 07:19 AM (IST)

ਜੈਤੋ (ਰਘੂਨੰਦਨ ਪਰਾਸ਼ਰ) : ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਡਾ ਦੀ ਆਮਦ ਮੌਕੇ ਗੁਰੂ ਘਰ ਦੇ ਕੀਰਤਨੀ ਜੱਥੇ ਦੀ ਸੇਵਾ ਵਿਚ ਮੀਡੀਆ ਵੱਲੋਂ ਵਿਘਨ ਪਾਉਣਾ ਬੇਹੱਦ ਦੁਖਦ ਘਟਨਾ ਹੈ। ਗੁਰਬਾਣੀ ਕੀਰਤਨ ਅਤੇ ਅਜਿਹੀਆਂ ਹਰਕਤਾਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ।

ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਘਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਕੀਰਤਨ ਦਾ ਇਕ ਨਿਸ਼ਚਿਤ ਮਿਆਰ ਹੈ, ਜਿਸ ਨੂੰ ਯਕੀਨੀ ਬਣਾਉਣਾ ਪ੍ਰਬੰਧਕਾਂ ਦੀ ਵੱਡੀ ਜ਼ਿੰਮੇਵਾਰੀ ਹੈ | ਭਾਜਪਾ ਆਗੂ ਵੱਲੋਂ ਸਿੱਖ ਕੌਮ ਦੇ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਣ ਮੌਕੇ ਮੀਡੀਆ ਵੱਲੋਂ ਮਰਿਆਦਾ ਦੀ ਉਲੰਘਣਾ ਅਤੇ ਕੀਰਤਨ ਕਰ ਰਹੇ ਰਾਗੀ ਜਥੇ ਦੀ ਸੇਵਾ ਵਿਚ ਵਿਘਨ ਪਾਉਣਾ ਨਿੰਦਣਯੋਗ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਜਦੋਂ ਕੋਈ ਵੀ ਸਿਆਸੀ ਆਗੂ ਗੁਰੂ ਘਰ ਆਉਂਦਾ ਹੈ ਤਾਂ ਸ਼ਿਸ਼ਟਾਚਾਰ ਦਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ ਅਤੇ ਪ੍ਰਬੰਧਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸ਼ਿਸ਼ਟਾਚਾਰ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਨੂੰ ਤੁਰੰਤ ਰੋਕ ਦੇਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਫਰਜ਼ ਨਿਭਾਉਂਦੇ ਹੋਏ ਗੁਰੂ ਘਰਾਂ ਦੀ ਮਰਿਆਦਾ ਤੇ ਸਤਿਕਾਰ ਨੂੰ ਕਾਇਮ ਰੱਖਣ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOSs:-  https://itune.apple.com/in/app/id53832 3711?mt=8


Sandeep Kumar

Content Editor

Related News