CM ਮਾਨ ਦੇ ਵਿਆਹ ’ਚ ਹੋਈ ਸਿੱਖ ਮਰਿਆਦਾ ਦੀ ਉਲੰਘਣਾ, ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਪੁੱਜੀ ਲਿਖ਼ਤੀ ਸਿਕਾਇਤ

Friday, Jul 15, 2022 - 12:10 PM (IST)

CM ਮਾਨ ਦੇ ਵਿਆਹ ’ਚ ਹੋਈ ਸਿੱਖ ਮਰਿਆਦਾ ਦੀ ਉਲੰਘਣਾ, ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਪੁੱਜੀ ਲਿਖ਼ਤੀ ਸਿਕਾਇਤ

ਅੰਮ੍ਰਿਤਸਰ— ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਾਮਲੇ ਦੀ ਲਿਖ਼ਤੀ ਸ਼ਿਕਾਇਤ ’ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। 

PunjabKesari

ਐੱਸ. ਜੀ. ਪੀ. ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਨੂੰ ਲਿਖ਼ਤੀ ਪੱਤਰ ’ਚ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਸਮਾਗਮ ’ਚ ਜਿਸ ਗੱਡੀ ’ਚ ਪਾਲਕੀ ਸਾਹਿਬ ਦੇ ਪਵਿੱਤਰ ਸਰੂਪ ਸੁਸ਼ੋਭਿਤ ਸਨ, ਉਸ ਗੱਡੀ ਨੂੰ ਰੋਕ ਕੇ ਚੈਕਿੰਗ ਕੀਤੀ ਗਈ। ਧਾਮੀ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਕੌਮ ਦੇ ਦੇਵਤਾ ਹਨ ਅਤੇ ਹਰ ਸਿੱਖ ਪਵਿੱਤਰ ਗੁਰਬਾਣੀ ਨੂੰ ਸਤਿਕਾਰ ਕਰਦਾ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਸਮਾਗਮ ’ਚ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਪਵਿੱਤਰ ਸਰੂਪ ਵਾਲੀ ਗੱਡੀ ਰੋਕ ਕੇ ਉਸ ਦੀ ਤਲਾਸ਼ੀ ਲਈ ਜਾਂਦੀ ਹੈ ਜੋਕਿ ਗ੍ਰੰਥ ਸਾਹਿਬ ਦੇ ਰੁਤਬੇ ਅਤੇ ਸਤਿਕਾਰ ਦੀ ਨਿੰਦਾ ਹੈ। 

ਇਹ ਵੀ ਪੜ੍ਹੋ: ਸਰਕਾਰੀ ਸੈਂਟਰਾਂ ’ਚ ਅੱਜ ਤੋਂ ਮੁਫ਼ਤ ਲੱਗੇਗੀ ਕੋਰੋਨਾ ਦੀ ਤੀਜੀ ਡੋਜ਼, ਇਨ੍ਹਾਂ ਗੱਲਾਂ ਦਾ ਰੱਖਣਾ ਹੋਵੇਗਾ ਖ਼ਾਸ ਧਿਆਨ

PunjabKesari

ਪ੍ਧਾਨ ਦਾ ਕਹਿਣਾ ਹੈ ਕਿ ਸੂਬੇ ਦੇ ਮੁੱਖ ਮੰਤਰੀ ਦੇ ਘਰ ’ਚ ਅਜਿਹਾ ਹੋਣਾ ਬੇਹੱਦ ਦੁੱਖ਼ ਦੀ ਗੱਲ ਹੈ ਕਿਉਂਕਿ ਮੁੱਖ ਮੰਤਰੀ ਧਰਮ ਦੇ ਸਤਿਕਾਰ ਲਈ ਵਚਨਬੱਧ ਹੁੰਦੇ ਹਨ। ਉਨ੍ਹਾਂ ਨੂੰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਕਰਦੇ ਹੋਏ ਧਾਰਮਿਕ ਗ੍ਰੰਥਾਂ ਦੇ ਸਤਿਕਾਰ ਅਤੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ। ਕਮੇਟੀ ਨੇ ਸਿੰਘ ਸਾਹਿਬ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਕਾਰਵਾਈ ਕੀਤੀ ਜਾਵੇ। 

ਇਹ ਵੀ ਪੜ੍ਹੋ: ਗੋਰਾਇਆ 'ਚ ਵੱਡੀ ਵਾਰਦਾਤ, ਫੁੱਟਬਾਲ ਖਿਡਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News