ਘਰ ’ਚ ਇਕਾਂਤਵਾਸ ਦੀ ਉਲੰਘਣਾ ਕਰਨ ਵਾਲਿਆਂ ਨੂੰ ਹੋਵੇਗਾ 2 ਹਜ਼ਾਰ ਰੁਪਏ ਜੁਰਮਾਨਾ
Thursday, Jun 25, 2020 - 11:59 PM (IST)
ਮਾਨਸਾ, (ਜੱਸਲ)- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਘਰ ’ਚ ਇਕਾਂਤਵਾਸ ਵਿਅਕਤੀਆਂ ਲਈ ਨਵੀਆਂ ਹਦਾਇਤਾਂ ਮੁਤਾਬਿਕ ਕੋਰੋਨਾ ਪਾਜ਼ੀਟਿਵ ਦੇ ਨਾਮਾਤਰ ਲੱਛਣ ਜਾਂ ਫਿਰ ਬਿਲਕੁਲ ਵੀ ਲੱਛਣ ਨਾ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਘਰ ’ਚ ਇਕਾਂਤਵਾਸ ਕਰਨਾ ਲਾਜ਼ਮੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰ ਪਾਲ ਨੇ ਦੱਸਿਆ ਕਿ ਬਾਹਰਲੇ ਸੂਬਿਆਂ ਤੋਂ ਪੰਜਾਬ ’ਚ ਆਉਣ ਵਾਲੇ ਵਿਅਕਤੀਆਂ ਜਾਂ ਫਿਰ ਆਈਸੋਲੇਸ਼ਨ ਸੈਂਟਰ ’ਚੋਂ ਡਿਸਚਾਰਜ ਹੋਏ ਵਿਅਕਤੀਆਂ ਨੂੰ ਘਰ ’ਚ ਹੀ ਇਕਾਂਤਵਾਸ ’ਚ ਰਹਿਣ ਦੀ ਹਦਾਇਤ ਹੈ।
ਉਨ੍ਹਾਂ ਨੇ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜੋ ਵੀ ਵਿਅਕਤੀ ਘਰ ’ਚ ਇਕਾਂਤਵਾਸ ਦੀ ਉਲੰਘਣਾ ਕਰੇਗਾ ਉਸ ਨੂੰ 2 ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ।