ਲੁਧਿਆਣਾ ’ਚ ਕਾਂਗਰਸ ਤੇ ਲਿਪ ਵਰਕਰਾਂ ਵਿਚਾਲੇ ਹੋਈ ਜ਼ਬਰਦਸਤ ਝੜਪ, ਭੰਨੀਆਂ ਗੱਡੀਆਂ (ਵੀਡੀਓ)

Monday, Feb 07, 2022 - 10:17 PM (IST)

ਲੁਧਿਆਣਾ ’ਚ ਕਾਂਗਰਸ ਤੇ ਲਿਪ ਵਰਕਰਾਂ ਵਿਚਾਲੇ ਹੋਈ ਜ਼ਬਰਦਸਤ ਝੜਪ, ਭੰਨੀਆਂ ਗੱਡੀਆਂ (ਵੀਡੀਓ)

ਲੁਧਿਆਣਾ (ਨਰਿੰਦਰ)-ਲੁਧਿਆਣਾ ਦੇ ਆਤਮਨਗਰ ਹਲਕੇ ’ਚ ਕਾਂਗਰਸ ਤੇ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਵਿਚਾਲੇ ਜ਼ਬਰਦਸਤ ਝੜਪ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਝੜਪ ਦੌਰਾਨ ਕਾਂਗਰਸ ਦੇ ਉਮੀਦਵਾਰ ਕਮਲਜੀਤ ਸਿੰਘ ਕਰਵਲ ਤੇ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਦੇ ਸਮਰਥਕਾਂ ਵਿਚਾਲੇ ਹੋਈ ਇਸ ਝੜਪ ਦੌਰਾਨ ਗੱਡੀਆਂ ਦੀ ਭੰਨ-ਤੋੜ ਕੀਤੀ ਗਈ। ਇਸ ਦੌਰਾਨ ਦੋਵਾਂ ਧਿਰਾਂ ਵੱਲੋਂ ਇਕ-ਦੂਜੇ ’ਤੇ ਇੱਟਾਂ-ਰੋੜੇ ਵਰ੍ਹਾਏ ਗਏ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਮਿਲੀ ਹੈ ਕਿ ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਗੋਲੀ ਵੀ ਚੱਲੀ ਹੈ।

ਇਹ ਵੀ ਪੜ੍ਹੋ : ਭਗਵੰਤ ਮਾਨ ਦਾ ਵੱਡਾ ਦਾਅਵਾ, ਕਿਹਾ-ਇਸ ਵਾਰ ਬਾਦਲ ਪਰਿਵਾਰ ਦੀ ਸਿਆਸਤ ਦਾ ਹੋਵੇਗਾ ਅੰਤ

ਇਸ ਹਿੰਸਕ ਝੜਪ ਨਾਲ ਆਤਮਨਗਰ ਵਿਧਾਨ ਸਭਾ ਹਲਕੇ ’ਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਜਦੋਂ ਇਹ ਹਿੰਸਕ ਝੜਪ ਹੋਈ, ਉਦੋਂ ਕਾਂਗਰਸੀ ਉਮੀਦਵਾਰ ਤੇ ਸਿਮਰਜੀਤ ਸਿੰਘ ਬੈਂਸ ਮੌਕੇ ’ਤੇ ਹਾਜ਼ਰ ਸਨ। ਪੁਲਸ ਮੌਕੇ ’ਤੇ ਪਹੁੰਚੀ ਤੇ ਸੀ. ਸੀ. ਟੀ. ਵੀ. ਦੀ ਜਾਂਚ ਕਰ ਰਹੀ ਹੈ। ਪੁਲਸ ਨੇ ਦੋਵਾਂ ਉਮੀਦਵਾਰਾਂ ਦੇ ਬਿਆਨ ਦਰਜ ਕਰ ਲਏ ਹਨ। ਇਸ ਦੌਰਾਨ ਭਾਰੀ ਗਿਣਤੀ ’ਚ ਪੁਲਸ ਫੋਰਸ ਆਤਮਨਗਰ ਹਲਕੇ ਵਿਚ ਤਾਇਨਾਤ ਕਰ ਦਿੱਤੀ ਗਈ ਹੈ। 


author

Manoj

Content Editor

Related News