ਲੁਧਿਆਣਾ ਕੇਂਦਰੀ ਜੇਲ੍ਹ ’ਚ ਦੋ ਧੜਿਆਂ ਵਿਚਾਲੇ ਜ਼ਬਰਦਸਤ ਝੜਪ, 1 ਜ਼ਖ਼ਮੀ

Thursday, Jun 02, 2022 - 09:11 PM (IST)

ਲੁਧਿਆਣਾ ਕੇਂਦਰੀ ਜੇਲ੍ਹ ’ਚ ਦੋ ਧੜਿਆਂ ਵਿਚਾਲੇ ਜ਼ਬਰਦਸਤ ਝੜਪ, 1 ਜ਼ਖ਼ਮੀ

ਲੁਧਿਆਣਾ (ਬਿਊਰੋ) : ਲੁਧਿਆਣਾ ਦੀ ਕੇਂਦਰੀ ਜੇਲ੍ਹ ’ਚ ਦੋ ਧੜਿਆਂ ਦਰਮਿਆਨ ਜ਼ਬਰਦਸਤ ਝੜਪ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਝੜਪ ਦੌਰਾਨ ਜੇਲ੍ਹ ’ਚ ਬੰਦ ਗੈਂਗਸਟਰ ਸ਼ੁਭਮ ਅਰੋੜਾ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਸ਼ੁਭਮ ਨੂੰ ਜ਼ਖ਼ਮੀ ਹਾਲਤ ’ਚ ਲੁਧਿਆਣਾ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਗੈਂਗਸਟਰ ਸ਼ੁਭਮ ਅਰੋੜਾ 307 ਦੇ ਮਾਮਲੇ ’ਚ ਜੇਲ੍ਹ ’ਚ ਬੰਦ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ਰਿਪੋਰਟ ’ਚ ਹੋਏ ਅਹਿਮ ਖ਼ੁਲਾਸੇ


author

Manoj

Content Editor

Related News