ਪੰਜਾਬ:  ਦੋ ਮੋਟਰਸਾਈਕਲਾਂ ਵਿਚਾਲੇ ਜ਼ਬਰਦਸਤ ਟੱਕਰ, ਦੋ ਨੌਜਵਾਨਾਂ ਦੀ ਭਿਆਨਕ ਮੌਤ

Thursday, Apr 02, 2026 - 05:01 PM (IST)

ਪੰਜਾਬ:  ਦੋ ਮੋਟਰਸਾਈਕਲਾਂ ਵਿਚਾਲੇ ਜ਼ਬਰਦਸਤ ਟੱਕਰ, ਦੋ ਨੌਜਵਾਨਾਂ ਦੀ ਭਿਆਨਕ ਮੌਤ

ਕਪੂਰਥਲਾ (ਵੈੱਬ ਡੈਸਕ)- ਕਪੂਰਥਲਾ ਵਿਖੇ ਭਿਆਨਕ ਸੜਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਕਮਰਾਏ ਨੇੜੇ ਦੋ ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਦੋਵੇਂ ਮੋਟਰਸਾਈਕਲ ਸਵਾਰਾਂ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਲਵਪ੍ਰੀਤ ਅਤੇ ਧਰਮਪਾਲ ਵਜੋਂ ਹੋਈ ਹੈ। 

ਇਹ ਵੀ ਪੜ੍ਹੋ: ਪੰਜਾਬ ਦੇ ਉੱਘੇ ਕਾਰੋਬਾਰੀ ਨੇ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਕੀਤੀ ਫਤਿਹ, ਬੇਸ ਕੈਂਪ 'ਚ ਲਹਿਰਾਇਆ ਝੰਡਾ

PunjabKesari

ਹਾਦਸੇ ਮਗਰੋਂ ਦੋਵੇਂ ਨੌਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਸਨ। ਮੌਕੇ ਉਤੇ ਰਾਹਗੀਰਾਂ ਵੱਲੋਂ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਾਦਸਾ ਕਿਹੜੇ ਹਾਲਾਤ ਵਿਚ ਹੋਇਆ। 

ਇਹ ਵੀ ਪੜ੍ਹੋ:  Punjab: ਮੈਂ ਚੰਗਾ ਪੁੱਤ ਨਹੀਂ ਬਣ ਸਕਿਆ...,ਵ੍ਹਟਸਐਪ 'ਤੇ ਮਾਂ ਨੂੰ ਭੇਜੀ ਵੀਡੀਓ ਨੇ ਖੋਲ੍ਹੇ ਵੱਡੇ ਰਾਜ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News