VIP ਸੁਰੱਖਿਆ 'ਤੇ ਹਾਈਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਸਰਕਾਰ ਨੂੰ ਵੀ ਪਾਈ ਝਾੜ

Tuesday, Aug 23, 2022 - 03:53 PM (IST)

VIP ਸੁਰੱਖਿਆ 'ਤੇ ਹਾਈਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਸਰਕਾਰ ਨੂੰ ਵੀ ਪਾਈ ਝਾੜ

ਚੰਡੀਗੜ੍ਹ (ਹਾਂਡਾ) - ਪੰਜਾਬ ’ਚ VIPs ਅਤੇ ਹੋਰ ਸ਼ਖ਼ਸੀਅਤਾਂ ਦੀ ਸੁਰੱਖਿਆ ਨੂੰ ਲੈ ਕੇ ਹਾਈਕੋਰਟ ਨੇ ਜਿੱਥੇ ਵੱਡਾ ਫ਼ੈਸਲਾ ਸੁਣਾਇਆ ਹੈ ਉਥੇ ਹੀ ਪੰਜਾਬ ਸਰਕਾਰ ਨੂੰ ਵੀ ਝਾੜ ਪਾਈ ਹੈ। ਹਾਈਕਰੋਟ ਨੇ ਪੰਜਾਬ ਸਰਕਾਰ ਨੂੰ ਹੁਕਮ ਜਾਰੀ ਕਰ ਕਿਹਾ ਕਿ ਕਿਹੜੇ ਵੀ. ਆਈ. ਪੀ. ਨੂੰ ਕਿੰਨੀ ਸੁਰੱਖਿਆ ਪ੍ਰਦਾਨ ਕਰਨੀ ਚਾਹੀਦੀ ਹੈ, ਸਬੰਧੀ ਵੀ.ਆਈ.ਪੀਜ਼ ਅਤੇ ਹੋਰ ਸ਼ਖ਼ਸੀਅਤਾਂ ਦਾ ਪੱਖ ਵੀ ਜਾਣਿਆ ਜਾਵੇ। ਅਦਾਲਤ ਨੇ ਇਸ ਮਾਮਲੇ 'ਤੇ ਖੁਫ਼ੀਆ ਏਜੰਸੀਆਂ ਤੋਂ ਵੀ ਰਿਪੋਰਟ ਲੈਣ ਦੀ ਗੱਲ ਕਹੀ ਹੈ।

ਪੜ੍ਹੋ ਇਹ ਵੀ ਖ਼ਬਰ: ਪੁੱਛਿਓ ਨਾ ਕੌਣ! ਜਦੋਂ ਇਕ ਵੱਡੇ ਅਫ਼ਸਰ ਨੂੰ ਪਸੰਦ ਆ ਗਏ ‘ਗੁੱਚੀ ਦੇ ਸ਼ੂਜ਼’...

ਹਾਈਕੋਰਟ ਨੇ ਕਿਹਾ ਕਿ ਜਦੋਂ ਤੱਕ ਉਕਤ ਪ੍ਰਕਿਰਿਆ ਪੂਰੀ ਨਹੀਂ ਹੋ ਜਾਂਦੀ, ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੀ ਜਾਵੇ। ਜਿਨ੍ਹਾਂ ਲੋਕਾਂ ਨੂੰ ਸੁਰੱਖਿਆ ਨਹੀਂ ਦਿੱਤੀ ਗਈ, ਉਨ੍ਹਾਂ ਨੂੰ ਇਕ-ਇਕ ਸੁਰੱਖਿਆ ਕਰਮਚਾਰੀ ਦਿੱਤਾ ਜਾਵੇ। ਅਦਾਲਤ ਨੇ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੇ ਨਾਲ ਸੁਰੱਖਿਆ ਦੀ ਮੰਗ ਨੂੰ ਲੈ ਕੇ ਦਾਇਰ ਸਾਰੀਆਂ ਪਟੀਸ਼ਨਾਂ ਦਾ ਨਿਪਟਾਰਾ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਸੁਰੱਖਿਆ ਵਾਪਸ ਲਏ ਜਾਣ ਦੇ ਖ਼ੁਲਾਸੇ ਕਾਰਨ ਵੀ.ਆਈ. ਪੀਜ਼ ਅਤੇ ਹੋਰਾਂ ਦੇ ਪਰਿਵਾਰਾਂ ਨੂੰ ਖ਼ਤਰਾ ਪੈਦਾ ਹੋ ਗਿਆ ਸੀ। ਸਰਕਾਰ ਨੂੰ ਝਾੜ ਪਾਉਂਦੇ ਹੋਏ ਹਾਈਕੋਰਟ ਨੇ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਭਵਿੱਖ 'ਚ ਮੁੜ ਇਸ ਤਰ੍ਹਾਂ ਦੀ ਲਾਪਰਵਾਹੀ ਨਾ ਹੋਵੇ।

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ : ਬੰਦ ਪਏ ਮੰਦਰ ਕੋਲ ਐਂਟੀ ਟੈਂਕ ਮਾਈਨ ਦੇ ਫਟਣ ਨਾਲ 4 ਛੋਟੇ ਬੱਚਿਆਂ ਦੀ ਮੌਤ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ

 


author

rajwinder kaur

Content Editor

Related News