AAP ਦੀ ਰੈਲੀ ਦਾ VIP ਟਰੀਟਮੈਂਟ, ਜਲੰਧਰ ਦੀ ਮੇਨ ਸੜਕ ਕਰ 'ਤੀ Block

Wednesday, Feb 18, 2026 - 02:53 PM (IST)

AAP ਦੀ ਰੈਲੀ ਦਾ VIP ਟਰੀਟਮੈਂਟ, ਜਲੰਧਰ ਦੀ ਮੇਨ ਸੜਕ ਕਰ 'ਤੀ Block

ਜਲੰਧਰ (ਵੈੱਬ ਡੈਸਕ)- ਜਲੰਧਰ ਵਿਚ ਆਮ ਆਦਮੀ ਪਾਰਟੀ ਦੀ ਰੈਲੀ ਕਰਕੇ ਮੇਨ ਸੜਕ ਹੀ ਬਲਾਕ ਕਰ ਦਿੱਤੀ ਗਈ ਹੈ, ਜਿਸ ਕਰਕੇ ਰਾਹਗੀਰਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੰਪਨੀ ਬਾਗ ਚੌਕ ਨੇੜੇ ਹੋ ਰਹੀ ਆਮ ਆਦਮੀ ਪਾਰਟੀ ਦੀ ਰੈਲੀ ਨੂੰ ਲੈ ਕੇ ਮੌਕੇ ਉਤੇ ਪਹੁੰਚੇ 'ਜਗ ਬਾਣੀ' ਦੇ ਪੱਤਰਕਾਰ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਰੈਲੀ ਵਿਚ ਪ੍ਰਸ਼ਾਸਨ ਵੱਲੋਂ ਕੀਤੀ ਗਈ VIP ਟਰੀਟਮੈਂਟ ਦੀ ਪੋਲ ਖੁੱਲ੍ਹਦੀ ਨਜ਼ਰ ਆਈ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ, ਸਾਵਧਾਨ ਰਹਿਣ ਇਹ ਜ਼ਿਲ੍ਹੇ

ਇਥੇ ਇਹ ਵੀ ਦੱਸ ਦੇਈਏ ਕਿ ਆਮ ਤੌਰ 'ਤੇ ਸਿਆਸੀ ਪਾਰਟੀਆਂ ਦੀ ਮੀਟਿੰਗ ਸਰਕਿਟ ਹਾਊਸ ਵਿਚ ਹੀ ਹੁੰਦੀ ਰਹੀ ਹੈ ਪਰ ਆਮ ਆਦਮੀ ਪਾਰਟੀ ਨੇ ਜਲੰਧਰ ਦੇ ਕੰਪਨੀ ਬਾਗ ਚੌਕ ਦੀ ਮੇਨ ਸੜਕ 'ਤੇ ਮੀਟਿੰਗ ਰੱਖੀ ਹੈ।  ਜ਼ਿਕਰਯੋਗ ਹੈ ਕਿ ਇਕ ਪਾਸੇ ਆਮ ਆਦਮੀ ਪਾਰਟੀ ਇਹ ਕਹਿੰਦੀ ਆਈ ਹੈ ਕਿ ਅਸੀਂ ਧਰਨਿਆਂ ਵਿਚੋਂ ਨਿਕਲੀ ਹੋਈ ਪਾਰਟੀ ਹਾਂ ਅਤੇ ਧਰਨਿਆਂ ਨੂੰ ਦੱਬਣ ਦਾ ਕੰਮ ਕੀਤਾ ਜਾ ਰਿਹਾ ਹੈ ਤਾਂ ਦੂਜੇ ਪਾਸੇ ਇਥੇ ਸੜਕ ਵਿਚਾਲੇ ਵੱਡੀ ਮੀਟਿੰਗ ਕਰਕੇ ਵੀ. ਆਈ. ਪੀ. ਟ੍ਰੀਟਮੈਂਟ ਦਿੱਤਾ ਜਾ ਰਿਹਾ ਹੈ।

PunjabKesari

ਸਭ ਤੋਂ ਖ਼ਾਸ ਗੱਲ ਇਹ ਹੈ ਕਿ ਕੰਪਨੀ ਬਾਗ ਚੌਕ ਨੇੜੇ ਹੀ ਨਗਰ ਨਿਗਮ ਦਾ ਦਫ਼ਤਰ ਸਥਿਤ ਹੈ, ਜਿਸ ਵੱਡੀ ਗਿਣਤੀ ਵਿਚ ਲੋਕ ਰੋਜ਼ਾਨਾ ਆਪਣੇ ਕੰਮ ਕਰਵਾਉਣ ਆਉਂਦੇ ਹਨ। ਵਿਚਕਾਰ ਸੜਕ ਦੇ ਰੱਖੇ ਆਮ ਆਦਮੀ ਪਾਰਟੀ ਦੇ ਇਸ ਪ੍ਰੋਗਰਾਮ ਕਰਕੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਆ ਰਹੀ ਹੈ।  ਇਹ ਮੇਨ ਸੜਕ ਸਿਵਲ ਹਸਪਤਾਲ ਨੂੰ ਜਾਂਦੀ ਹੈ। ਹਸਪਤਾਲ ਨੂੰ ਜਾਂਦਾ ਰਸਤਾ ਸਾਰਾ ਬਲਾਕ ਹੋਣ ਕਰਕੇ ਇਸ ਰਸਤੇ 'ਤੇ ਐਂਬੂਲੈਂਸ ਵੀ ਫਸੀ ਰਹੀ। ਇਸ ਦੌਰਾਨ ਵਪਾਰੀਆਂ ਦਾ ਕੰਮਕਾਜ ਵੀ ਪ੍ਰਭਾਵਿਤ ਹੋ ਰਿਹਾ ਹੈ। ਵਪਾਰੀਆਂ ਦਾ ਕੰਮ ਵੀ ਠੱਪ ਪਿਆ ਨਜ਼ਰ ਆ ਰਿਹਾ ਹੈ। ਦੋਹਰੀ ਬੈਰੀਕੇਡਿੰਗ ਕੀਤੀ ਗਈ ਹੈ। ਰਸਤਾ ਸਾਰਾ ਹੀ ਜਾਮ ਕੀਤਾ ਗਿਆ ਹੈ। 

PunjabKesari

ਇਹ ਵੀ ਪੜ੍ਹੋ: ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ ਨਵੀਂ ਮਰਿਆਦਾ ਰੇਖਾ! ਫੋਟੋਆਂ 'ਤੇ ਰੋਕ, ਸਿਆਸਤਦਾਨਾਂ ਨੂੰ ਸੰਦੇਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News