ਮਰਹੂਮ ਹਿੰਦੂ ਆਗੂ ਵਿਪਨ ਸ਼ਰਮਾ ਦੇ ਪਰਿਵਾਰ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ (ਵੀਡੀਓ)

11/05/2017 11:29:36 PM

ਅੰਮ੍ਰਿਤਸਰ (ਸੁਮਿਤ) : ਬੀਤੇ ਦਿਨੀਂ ਅੰਮ੍ਰਿਤਸਰ-ਬਟਾਲਾ ਰੋਡ 'ਤੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਹਿੰਦੂ ਆਗੂ ਵਿਪਨ ਸ਼ਰਮਾ ਦੇ ਬੇਟੇ ਨੂੰ ਪੰਜਾਬ ਸਰਕਾਰ ਨੇ ਸਰਕਾਰੀ ਨੌਕਰੀ ਅਤੇ ਪਰਿਵਾਰ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਗੱਲ ਦਾ ਐਲਾਨ ਐਤਵਾਰ ਨੂੰ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਪਰੰਤ ਕੀਤਾ। ਸਿੱਧੂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ।
ਵਿਪਨ ਸ਼ਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਨਵਜੋਤ ਸਿੱਧੂ ਦੇ ਨਾਲ ਇਲਾਕੇ ਦੇ ਵਿਧਾਕਿ ਸੁਨੀਲ ਅਤੇ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਵੀ ਮੌਜੂਦ ਸਨ। ਸਿੱਧੂ ਨੇ ਕਿਹਾ ਕਿ ਵਿਪਨ ਸ਼ਰਮਾ ਦੇ ਕਤਲ ਦੀ ਘਟਨਾ ਅਤਿ ਦੁਖਦਾਈ ਹੈ। ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਦਰੁਸਤ ਕਰਨ ਲਈ ਠੋਸ ਕਦਮ ਚੁੱਕ ਰਹੀ ਹੈ। ਜਿਸ ਦੇ ਚੱਲਦੇ ਪੁਲਸ ਅਧਿਕਾਰੀਆਂ ਨੂੰ ਖਾਸ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ।