ਪੰਜਾਬ: ASI 'ਤੇ ਹਮਲੇ ਦੀ 'ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ' ਨੇ ਲਈ ਜ਼ਿੰਮੇਵਾਰੀ, ਦੁਬਾਰਾ ਹਮਲੇ ਦੀ ਦਿੱਤੀ ਧਮਕੀ

Sunday, Sep 13, 2026 - 06:19 PM (IST)

ਪੰਜਾਬ: ASI 'ਤੇ ਹਮਲੇ ਦੀ 'ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ' ਨੇ ਲਈ ਜ਼ਿੰਮੇਵਾਰੀ, ਦੁਬਾਰਾ ਹਮਲੇ ਦੀ ਦਿੱਤੀ ਧਮਕੀ

ਅੰਮ੍ਰਿਤਸਰ- ਅੰਮ੍ਰਿਤਸਰ ਦੇ ਅਜਨਾਲਾ ਖੇਤਰ 'ਚ 11 ਸਤੰਬਰ ਨੂੰ  ਏ. ਐਸ. ਆਈ ਜਸਵੰਤ ਸਿੰਘ 'ਤੇ ਹੋਏ ਹਮਲੇ ਨੂੰ ਲੈ ਕੇ ਇੱਕ ਧਮਕੀ ਭਰਿਆ ਪੋਸਟਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵਾਇਰਲ ਪੋਸਟਰ 'ਚ 'ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ (TTH)' ਨਾਂ ਦੇ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਹੈ। 

ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ

ਪੋਸਟਰ 'ਚ ਅਜਨਾਲਾ ਦੇ ਪਿੰਡ ਭੱਲਾ 'ਚ  ਏ. ਐਸ. ਆਈ  ਜਸਵੰਤ ਸਿੰਘ 'ਤੇ ਹਮਲਾ ਕਰਨ ਦਾ ਜ਼ਿਕਰ ਕਰਦੇ ਹੋਏ ਪੁਲਸ ਅਧਿਕਾਰੀ ਨੂੰ ਦੁਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਸੰਗਠਨ ਵੱਲੋਂ ਜਾਰੀ ਦੱਸੇ ਜਾ ਰਹੇ ਇਸ ਪੋਸਟਰ 'ਚ ਭਾਰਤੀ ਪੁਲਸ ਅਤੇ ਫੌਜ ਬਾਰੇ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ।  ਦੱਸ ਦੇਈਏ ਕਿ ਜਗਬਾਣੀ ਇਸ ਪੋਸਟਰ ਦੀ ਪੁਸ਼ਟੀ ਨਹੀਂ ਕਰਦਾ।

ਇਹ ਵੀ ਪੜ੍ਹੋ-ਗੁਰਦਾਸਪੁਰ ਪੁਲਸ ਤੇ ਕੇਂਦਰੀ ਏਜੰਸੀ ਦੀ ਵੱਡੀ ਕਾਰਵਾਈ, ਸਰਹੱਦ ਪਾਰੋਂ ਹਥਿਆਰਾਂ ਦੀ ਵੱਡੀ ਖੇਪ ਸਣੇ 5 ਗ੍ਰਿਫ਼ਤਾਰ

ਪੋਸਟਰ 'ਚ ਆਪਣੇ ਕਮਾਂਡਰ ਨੂੰ ਵਧਾਈ ਦੇਣ ਅਤੇ ਜਲਦ ਹਮਲੇ ਦੀ ਵੀਡੀਓ ਜਾਰੀ ਕਰਨ ਦਾ ਦਾਅਵਾ ਵੀ ਕੀਤਾ ਗਿਆ ਹੈ। ਹਾਲਾਂਕਿ, ਇਸ ਵਾਇਰਲ ਪੋਸਟਰ ਅਤੇ ਇਸ 'ਚ ਕੀਤੇ ਗਏ ਦਾਅਵਿਆਂ ਦੀ ਹਾਲੇ ਤੱਕ ਪੁਲਸ ਜਾਂ ਕਿਸੇ ਅਧਿਕਾਰਤ ਏਜੰਸੀ ਵੱਲੋਂ ਕੋਈ ਪੁਸ਼ਟੀ ਨਹੀਂ ਹੋਈ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News