ਖਪਤਕਾਰ ਤੋਂ ਰਿਸ਼ਵਤ ਲੈਂਦੇ ਜੇ. ਈ. ਦਾ ਵੀਡੀਓ ਵਾਇਰਲ

Friday, Jul 06, 2018 - 06:59 AM (IST)

ਲੁਧਿਆਣਾ (ਸਲੂਜਾ) - ਪਾਵਰਕਾਮ ਦੀ ਸੁੰਦਰ ਨਗਰ ਡਵੀਜ਼ਨ ਨਾਲ ਸਬੰਧਤ ਇਕ ਜੇ. ਈ. ਦੀ ਖਪਤਕਾਰ ਤੋਂ ਨਵੇਂ ਬਿਜਲੀ ਕੁਨੈਕਸ਼ਨ ਨੂੰ ਲਾਉਣ ਬਦਲੇ ਕਥਿਤ ਤੌਰ 'ਤੇ ਰਿਸ਼ਵਤ ਲੈਂਦੇ ਦੀ ਵੀਡੀਓ ਵਾਇਰਲ ਹੁੰਦੇ ਹੀ ਬਿਜਲੀ ਵਿਭਾਗ ਵਿਚ ਹਫੜਾ-ਦਫੜੀ ਮਚ ਗਈ।  ਚੀਫ ਇੰਜੀਨੀਅਰ ਨੇ ਬਿਨਾਂ ਕਿਸੇ ਦੇਰੀ ਦੇ ਇਸ ਜੇ. ਈ. ਨੂੰ ਸਸਪੈਂਡ ਕਰਦੇ ਹੋਏ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ। ਚੀਫ ਇੰਜੀਨੀਅਰ ਪਰਮਜੀਤ ਸਿੰਘ ਨੇ ਸੰਪਰਕ ਕਰਨ 'ਤੇ ਇਹ ਸਪੱਸ਼ਟ ਕੀਤਾ ਕਿ ਜੋ ਅੱਜ ਜੇ. ਈ. ਨੂੰ ਸਸਪੈਂਡ ਕੀਤਾ ਗਿਆ ਹੈ, ਉਸ ਦਾ ਪਹਿਲਾਂ ਹੋਏ ਮਾਮਲੇ ਵਿਚ ਕੋਈ ਸਬੰਧ ਨਹੀਂ ਹੈ। ਜੇਕਰ ਜਾਂਚ ਦੌਰਾਨ ਜੇ. ਈ. ਵਲੋਂ ਰਿਸ਼ਵਤ ਲੈਣ ਦੇ ਦੋਸ਼ ਸਾਬਤ ਹੋ ਗਏ ਤਾਂ ਫਿਰ ਸਖ਼ਤ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਰਿਸ਼ਵਤ ਦੇ ਇਸ ਤਰ੍ਹਾਂ ਦੇ ਮਾਮਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸਗੋਂ ਉਸੇ ਸਮੇਂ ਕਾਰਵਾਈ ਕੀਤੀ ਜਾਵੇਗੀ। ਇਥੇ ਇਹ ਦੱਸ ਦੇਈਏ ਕਿ ਇਹ ਉਹੀ ਸੁੰਦਰ ਨਗਰ ਡਵੀਜ਼ਨ ਹੈ, ਜਿੱਥੇ ਬਿਜਲੀ ਮੁਲਾਜ਼ਮਾਂ ਨੇ ਲੱਖਾਂ ਰੁਪਏ ਦੇ ਫਰਜ਼ੀ ਬਿਲਿੰਗ ਦੀ ਆੜ ਵਿਚ ਘਪਲਾ ਕੀਤਾ ਹੈ। ਇਸ ਮਾਮਲੇ ਵਿਚ 3 ਕਾਂਟ੍ਰੈਕਟ ਮੁਲਾਜ਼ਮਾਂ ਸਮੇਤ 5 ਮੁਲਾਜ਼ਮਾਂ ਖਿਲਾਫ ਕਾਨੂੰਨੀ ਕਾਰਵਾਈ ਕਰਵਾਉਣ ਨੂੰ ਲੈ ਕੇ ਪੁਲਸ ਨੂੰ ਬਾਕਾਇਦਾ ਲਿਖਤੀ ਤੌਰ 'ਤੇ ਸ਼ਿਕਾਇਤ ਦਿੱਤੀ ਜਾ ਚੁੱਕੀ ਹੈ ਪਰ ਅਜੇ ਤਕ ਪੁਲਸ ਵਲੋਂ ਕੇਸ ਦਰਜ ਨਹੀਂ ਕੀਤਾ ਗਿਆ।


Related News