ਇਨਸਾਨੀਅਤ ਸ਼ਰਮਸਾਰ: ਦੇਖਭਾਲ ਕਰਨ ਵਾਲੀ ਔਰਤ ਨੇ ਹੀ ਕੀਤੀ ਬੱਚੀ ਦੀ ਬੁਰੀ ਤਰ੍ਹਾਂ ਕੁੱਟਮਾਰ

Thursday, Apr 02, 2020 - 05:57 PM (IST)

ਇਨਸਾਨੀਅਤ ਸ਼ਰਮਸਾਰ: ਦੇਖਭਾਲ ਕਰਨ ਵਾਲੀ ਔਰਤ ਨੇ ਹੀ ਕੀਤੀ ਬੱਚੀ ਦੀ ਬੁਰੀ ਤਰ੍ਹਾਂ ਕੁੱਟਮਾਰ

ਮੋਗਾ (ਗੋਪੀ ਰਾਊਕੇ, ਆਜ਼ਾਦ): ਮੋਗਾ ਦੇ ਥਾਣਾ ਮੈਹਨਾ 'ਚ ਪੈਂਦੇ ਪਿੰਡ ਨਥੂਵਾਲਾ ਗਰਬੀ 'ਚ ਇਕ ਔਰਤ ਵਲੋਂ 3 ਸਾਲ ਦੀ ਮਾਸੂਮ ਬੱਚੀ ਨੂੰ ਮਾਰਕੁੱਟ ਕਰਕੇ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਪੁਲਸ ਨੇ ਇਸ ਦੋਸ਼ੀ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਕਸ਼ਮੀਰ ਸਿੰਘ ਨੇ ਦੱਸਿਆ ਕਿ ਕਈ ਸਾਲ ਪਹਿਲਾਂ ਵਿਆਹ ਦੇ ਬਾਅਦ ਦੋਵੇਂ ਪਤੀ-ਪਤਨੀ 'ਚ ਝਗੜਾ ਹੋ ਗਿਆ ਸੀ, ਜਿਸ ਦੇ ਚੱਲਦੇ ਦੋਵਾਂ ਦਾ ਤਾਲਾਕ ਹੋ ਗਿਆ ਸੀ। ਉਨ੍ਹਾਂ ਦੀ 3 ਸਾਲ ਦੀ ਬੱਚੀ ਨੂੰ ਪੰਚਾਇਤ ਨੇ ਉਸ ਦੀ ਮਾਂ ਨੂੰ ਸੌਂਪ ਦਿੱਤਾ ਸੀ, ਜਿਸ ਦੇ ਬਾਅਦ ਉਸ ਦੀ ਮਾਂ ਨੇ ਉਸ ਬੱਚੀ ਦੀ ਦੇਖਭਾਲ ਕਰਨ ਲਈ ਉਸ ਨੂੰ ਕਿਸੇ ਹੋਰ ਔਰਤ ਦੇ ਹਵਾਲੇ ਕਰ ਦਿੱਤਾ। ਉਹ ਔਰਤ ਹਮੇਸ਼ਾਂ ਬੱਚੀ ਦੀ ਮਾਰਕੁੱਟ ਕਰਦੀ ਰਹਿੰਦੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ। ਵਾਇਰਲ ਵੀਡੀਓ ਮਿਲਦੇ ਹੀ ਪੁਲਸ ਨੇ ਦੋਸ਼ੀ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲਾ ਵੀ ਦਰਜ ਕਰ ਲਿਆ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ 3 ਸਾਲ ਦੀ ਮਾਸੂਮ ਬੱਚੀ ਨੂੰ ਉਸ ਦੇ ਬਾਪ ਦੇ ਹਵਾਲੇ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਸਾਨੂੰ ਕੋਰੋਨਾ ਤੋਂ ਬਚਾਅ ਸਕਦੈ ਹਨ ਇਹ ਛੋਟੇ-ਛੋਟੇ ਉਪਾਅ

ਜਾਣਕਾਰੀ ਦਿੰਦੇ ਹੋਏ ਬਾਪ ਨੇ ਦੱਸਿਆ ਕਿ ਉਸ ਦੀ ਪਤਨੀ ਵਲੋਂ ਉਨ੍ਹਾਂ ਦੇ ਤਲਾਕ ਹੋਣ ਮਗਰੋਂ ਉਸ ਦੀ ਧੀ ਨੂੰ ਕਿਸੇ ਔਰਤ ਨੂੰ ਦੇ ਦਿੱਤਾ ਸੀ ਪਰ ਉਹ ਨਹੀਂ ਜਾਣਦਾ ਸੀ ਕਿ ਉਹ ਔੌਰਤ ਕੌਣ ਹੈ। ਉਸ ਨੇ ਸੋਸ਼ਲ ਮੀਡੀਆ 'ਤੇ ਬੱਚੀ ਦੀ ਵੀਡੀਓ ਦੇਖੀ ਅਤੇ ਇਸ ਦੇ ਬਾਅਦ ਹੀ ਉਸ ਨੂੰ ਪਤਾ ਲੱਗਾ ਕਿ ਇਹ ਉਸ ਦੀ ਹੀ ਧੀ ਹੈ। ਉਸ ਨੇ ਦੱਸਿਆ ਕਿ ਉਹ ਆਪਣੀ ਧੀ ਨੂੰ ਲੈ ਕੇ ਜਾ ਰਿਹਾ ਹੈ ਅਤੇ ਅੱਗੇ ਤੋਂ ਉਸ ਦਾ ਪਾਲਣ-ਪੋਸ਼ਣ ਵੀ ਖੁਦ ਕਰੇਗਾ।

ਇਹ ਵੀ ਪੜ੍ਹੋ:  ਭਾਈ ਨਿਰਮਲ ਸਿੰਘ ਜੀ ਦੇ ਰੂਹਾਨੀ ਜੀਵਨ 'ਤੇ ਇਕ ਸੰਖੇਪ ਝਾਤ


author

Shyna

Content Editor

Related News