ਨੌਜਵਾਨਾਂ ਦੀ ਹੁੱਕਾ ਵੀਡੀਓ ਬਣਾਈ, ਵਾਇਰਲ ਹੋਣ ’ਤੇ ਹੋਇਆ ਹੰਗਾਮਾ; ਚੱਲੀਆਂ ਗੋਲੀਆਂ
Monday, Oct 13, 2025 - 07:08 PM (IST)

ਲੁਧਿਆਣਾ (ਰਾਜ): ਟਿੱਬਾ ਥਾਣੇ ਦੇ ਇਕਬਾਲ ਨਗਰ ’ਚ ਸ਼ਨੀਵਾਰ ਦੇਰ ਰਾਤ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਹੁੱਕਾ ਪੀਣ ਦੀ ਵੀਡੀਓ ਵਾਇਰਲ ਕਰਨ ਨੂੰ ਲੈ ਕੇ ਦੋ ਧਿਰਾਂ ’ਚ ਜ਼ਬਰਦਸਤ ਝਗੜਾ ਹੋ ਗਿਆ। ਗੱਲ ਐਨੀ ਵਧੀ ਕਿ ਸੋਟੀਆਂ-ਡੰਡਿਆਂ ਤੋਂ ਸ਼ੁਰੂ ਹੋਇਆ ਝਗੜਾ ਗੋਲੀਆਂ ਦੀ ਗੂੰਜ ’ਚ ਬਦਲ ਗਿਆ। ਗੋਲੀ ਲੱਗਣ ਨਾਲ 2 ਨੌਜਵਾਨ ਗੰਭੀਰ ਤੌਰ ’ਤੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਅਤੇ ਸੀ. ਐੱਮ. ਸੀ. ਵਿਚ ਦਾਖਲ ਕਰਵਾਇਆ ਗਿਆ।
ਸੂਚਨਾ ਮਿਲਦੇ ਹੀ ਥਾਣਾ ਟਿੱਬਾ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਇਲਾਕੇ ’ਚ ਭਾਰੀ ਪੁਲਸ-ਫੋਰਸ ਤਾਇਨਾਤ ਕਰ ਦਿੱਤੀ ਗਈ। ਘਟਨਾ ਸਥਾਨ ਤੋਂ ਪੁਲਸ ਨੇ 6 ਖੋਲ੍ਹ ਬਰਾਮਦ ਕੀਤੇ ਹਨ, ਜਦਕਿ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਲਗਭਗ 8 ਗੋਲੀਆਂ ਚੱਲੀਆਂ। ਪੁਲਸ ਜਾਂਚ ’ਚ ਸਾਹਮਣੇ ਆਇਆ ਹੈ ਕਿ ਇਲਾਕੇ ’ਚ ਇਕ ਘਰ ਵਿਚ ਵਿਆਹ ਤੋਂ ਪਹਿਲਾਂ ਧਾਰਮਿਕ ਸਮਾਗਮ ਚੱਲ ਰਿਹਾ ਸੀ। ਉਸ ਦੌਰਾਨ ਕੁਝ ਨੌਜਵਾਨ ਉਥੇ ਪਹੁੰਚੇ ਅਤੇ ਹੁੱਕਾ ਪੀਣ ਲੱਗੇ। ਇਸ ਦੌਰਾਨ ਸਥਾਨਕ ਨੌਜਵਾਨ ਸਰਬਜੀਤ ਸਿੰਘ ਨੇ ਉਨ੍ਹਾਂ ਦਾ ਵੀਡੀਓ ਬਣਾ ਕੇ ਗਰੁੱਪ ’ਚ ਪਾ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਕੈਬਨਿਟ ਦੇ ਤਿੰਨ ਮੰਤਰੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਵੀਡੀਓ ਵਾਇਰਲ ਹੁੰਦੇ ਹੀ ਮਾਮਲਾ ਭੜਕ ਗਿਆ ਅਤੇ ਕੁਝ ਦੇਰ ਬਾਅਦ ਹੀ ਦੋਵੇਂ ਧਿਰਾਂ ਆਹਮੋ-ਸਾਹਮਣੇ ਆ ਗਈਆਂ। ਪਹਿਲਾਂ ਤਾਂ ਲੋਕਾਂ ਨੇ ਵਿਚਾਲੇ ਬਚਾਅ ਕਰ ਕੇ ਮਾਹੌਲ ਸ਼ਾਂਤ ਕਰਵਾਇਆ ਪਰ ਥੋੜ੍ਹੀ ਹੀ ਦੂਰੀ ’ਤੇ ਦੁਬਾਰਾ ਝਗੜਾ ਹੋਇਆ ਅਤੇ ਇਕ ਨੌਜਵਾਨ ਨੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਦੀ ਆਵਾਜ਼ ਨਾਲ ਪੂਰਾ ਇਲਾਕਾ ਦਹਿਲ ਉੱਠਿਆ ਅਤੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਝਗੜੇ ਦੌਰਾਨ 3 ਵਿਅਕਤੀ ਜ਼ਖਮੀ ਹੋ ਗਏ। ਜ਼ਖਮੀ ਸਰਬਜੀਤ ਸਿੰਘ ਨੂੰ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਦਕਿ ਦੂਜੇ ਨੌਜਵਾਨ ਨੂੰ ਹਾਲਤ ਗੰਭੀਰ ਹੋਣ ’ਤੇ ਸੀ. ਐੱਮ. ਸੀ. ਰੈਫਰ ਕੀਤਾ ਗਿਆ। ਪੁਲਸ ਨੇ ਦੋਵਾਂ ਦੇ ਬਿਆਨ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਸੀ।
ਥਾਣਾ ਟਿੱਬਾ ਦੇ ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਨਾਲ ਹੀ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮਾਂ ਕੋਲ ਹਥਿਆਰ ਕਿਥੋਂ ਆਏ। ਪੁਲਸ ਦਾ ਕਹਿਣਾ ਹੈ ਕਿ ਜਲਦ ਹੀ ਗੋਲੀ ਚਲਾਉਣ ਵਾਲਿਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8