ਸੜਕ ਵਿਚਕਾਰ ਹਥਿ.ਆਰਾਂ ਦੀ ਨੋਕ 'ਤੇ ਘੇਰੀਆਂ ਗੱਡੀਆਂ, ਕਈਆਂ ਦੇ ਤੋੜੇ ਸ਼ੀਸ਼ੇ, ਵੀਡੀਓ ਵਾਇਰਲ

Sunday, Nov 03, 2024 - 09:03 PM (IST)

ਸੜਕ ਵਿਚਕਾਰ ਹਥਿ.ਆਰਾਂ ਦੀ ਨੋਕ 'ਤੇ ਘੇਰੀਆਂ ਗੱਡੀਆਂ, ਕਈਆਂ ਦੇ ਤੋੜੇ ਸ਼ੀਸ਼ੇ, ਵੀਡੀਓ ਵਾਇਰਲ

ਬੁਢਲਾਡਾ (ਬਾਂਸਲ)- ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਰਾਹਗੀਰਾਂ ਨੂੰ ਲੁੱਟ ਖੋਹ ਦੀ ਨੀਅਤ ਨਾਲ ਘੇਰ ਕੇ ਗੱਡੀਆਂ ਦੇ ਸ਼ੀਸ਼ਿਆਂ ਭੰਨ ਕੇ, ਉਨ੍ਹਾਂ ਦੀਆਂ ਗੱਡੀਆਂ ਰੋਕ ਕੇ ਰਾਹਗੀਰਾਂ ਪਾਸੋਂ ਜ਼ਬਰੀ ਵਸੂਲੀ ਕਰਦਿਆਂ ਹੁੱਲ੍ਹੜਬਾਜ਼ੀ ਕਰਦੇ 2 ਨੌਜਵਾਨਾਂ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੜਕ ਵਿਚਕਾਰ ਹੁੱਲ੍ਹੜਬਾਜ਼ੀ ਕਰਦਿਆਂ ਇਨ੍ਹਾਂ ਮੁਲਜ਼ਮਾਂ ਦੀ ਵੀਡੀਓ ਕਾਫ਼ੀ ਵਾਈਰਲ ਹੋ ਚੁੱਕੀ ਹੈ ਕਿ ਇਹ ਨੌਜਵਾਨ ਕਿਸ ਤਰ੍ਹਾਂ ਰਾਹਗੀਰਾਂ ਨਾਲ ਲੁੱਟ ਖੋਹ ਕਰ ਰਹੇ ਸਨ। 

ਇਸ ਮਾਮਲੇ 'ਚ ਡੀ.ਐੱਸ.ਪੀ. ਗਮਦੂਰ ਸਿੰਘ ਚਹਿਲ ਨੇ ਦੱਸਿਆ ਕਿ ਦੀਵਾਲੀ ਦੇ ਤਿਓਹਾਰ ਨੂੰ ਮੱਦੇਨਜ਼ਰ ਰੱਖਦਿਆਂ ਪੁਲਸ ਦੀ ਗਸ਼ਤ ਦੌਰਾਨ ਗੁਪਤ ਸੂਚਨਾ ਮਿਲੀ ਕਿ ਪਿੰਡ ਦਾਤੇਵਾਸ ਦੇ ਬੱਸ ਸਟੈਂਡ ਨਜ਼ਦੀਕ ਅਮਨਦੀਪ ਸਿੰਘ ਉਰਫ ਲੇਡਾ, ਜਗਜੀਤ ਸਿੰਘ ਉਰਫ ਜੋਨੀ ਪਿੰਡ ਦਾਤੇਵਾਸ ਜੋ ਬੁਢਲਾਡਾ-ਬਰੇਟਾ ਨੈਸ਼ਨਲ ਹਾਈਵੇਅ 'ਤੇ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਰਾਹਗੀਰਾਂ ਨੂੰ ਲੁੱਟ ਖੋਹ ਦੀ ਨੀਅਤ ਨਾਲ ਘੇਰ ਕੇ, ਗੱਡੀਆਂ ਦੇ ਸ਼ੀਸ਼ੇ ਭੰਨ ਕੇ, ਰਾਹਗੀਰਾਂ ਤੋਂ ਜਬਰੀ ਵਸੂਲੀ ਕਰ ਰਹੇ ਹਨ ਤੇ ਨਸ਼ੇ ਦੀ ਹਾਲਤ ਵਿੱਚ ਹੁੱਲ੍ਹੜਬਾਜ਼ੀ ਕਰਦਿਆਂ ਆਮ ਲੋਕਾਂ ਦੀ ਸ਼ਾਂਤੀ ਭੰਗ ਕਰ ਰਹੇ ਹਨ। 

ਇਹ ਵੀ ਪੜ੍ਹੋ- ਫ਼ਿਲਮ ਦੇਖਣ ਗਏ ਸੀ ਡਾਕਟਰ ਸਾਬ੍ਹ, ਪਿੱਛੋਂ ਘਰ 'ਚ ਪੈ ਗਿਆ 'ਸੀਨ'

ਸੂਚਨਾ ਮਿਲਦਿਆਂ ਹੀ ਤੁਰੰਤ ਪੁਲਸ ਵਿਭਾਗ ਨੇ ਹਰਕਤ ਵਿੱਚ ਆਉਂਦਿਆਂ ਐੱਸ.ਐੱਚ.ਓ. ਸਦਰ ਹਰਬੰਸ ਸਿੰਘ ਦੀ ਅਗਵਾਈ ਹੇਠ ਥਾਣੇਦਾਰ ਰਜਿੰਦਰ ਸਿੰਘ ਸਮੇਤ ਪੁਲਸ ਪਾਰਟੀ ਨੇ ਮਿਲੀ ਸੂਚਨਾ ਦੇ ਆਧਾਰ 'ਤੇ ਦੋਵਾਂ ਨੌਜਵਾਨਾਂ ਨੂੰ ਮੌਕੇ ਤੋਂ ਕਾਬੂ ਕਰਦਿਆਂ ਮਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਉਪਰੋਕਤ ਵਿਅਕਤੀਆਂ ਖਿਲਾਫ਼ ਪਹਿਲਾਂ ਵੀ ਚੋਰੀ ਅਤੇ ਲੜਾਈ-ਝਗੜੇ ਦੇ ਮੁਕੱਦਮੇ ਦਰਜ ਹਨ। ਪੁਲਸ ਇਨ੍ਹਾਂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਕਿ ਇਨ੍ਹਾਂ ਦੇ ਗੈਂਗ ਨਾਲ ਹੋਰ ਵਿਅਕਤੀ ਵੀ ਜੁੜੇ ਹੋ ਸਕਦੇ ਹਨ।

ਇਹ ਵੀ ਪੜ੍ਹੋ- ਕਣਕ ਦੇ ਬਿਜਾਈ ਸੀਜ਼ਨ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਕੀਤੀ ਖ਼ਾਸ ਅਪੀਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News